Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਖਬਰਾਂ

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ।
14 hours ago
ਮਸਤੂਆਣਾ ਸਾਹਿਬ ਜੋੜ ਮੇਲੇ ਦੇ ਮਾਹੌਲ ਵਿੱਚ ਆਈ ਸਿਫਤੀ ਤਬਦੀਲੀ ਤੋਂ ਕੁਝ ਕੁ ਸਖਸ਼ ਨਾ-ਖੁਸ਼ ਹਨ ਜੋ ਨਹੀਂ ਚਾਹੁੰਦੇ ਕਿ ਇੱਥੋਂ ਦਾ ਮਹੌਲ ਗੁਰਮਤਿ ਅਨੁਸਾਰੀ ਹੋਵੇ। ਉਹਨਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ/ਗਲਤ ਜਾਣਕਾਰੀ ਅਤੇ ਉਸ ਸਬੰਧੀ ਅਸਲ ਸਚਾਈ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਜਨਵਰੀ 24, 2026
ਸਿੱਖ ਕਲੈਕਟਿਵ—ਜੋ ਵਕਾਲਤ ਅਤੇ ਨਿਆਂਕ ਸਰਗਰਮੀ ਰਾਹੀਂ ਕਾਨੂੰਨੀ ਗੁਰਦੁਆਰਾ ਪ੍ਰਬੰਧ ਕਮੇਟੀਆਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਲਈ ਕੰਮ ਕਰਨ ਵਾਲਾ ਸਿੱਖ ਕਾਰਕੁਨਾਂ ਦਾ ਵਾਚਡੌਗ ਗਰੁੱਪ ਹੈ—ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀਆਂ ਆਉਣ ਵਾਲੀਆਂ 2026 ਆਮ ਚੋਣਾਂ ਦੀ ਪ੍ਰਕਿਰਿਆ ਵਿੱਚ ਤੁਰੰਤ ਸੁਧਾਰਕ ਦਖ਼ਲ ਦੀ ਮੰਗ ਕਰਦਿਆਂ ਕਈ ਔਪਚਾਰਿਕ ਪ੍ਰਤਿਨਿਧਤਾਵਾਂ ਭੇਜੀਆਂ ਹਨ।
ਜਨਵਰੀ 24, 2026
ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਅੱਜ ਦਲ ਖ਼ਾਲਸਾ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਸਬੰਧੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਜਨਵਰੀ 22, 2026
ਅਕਾਲ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਸਿੰਘ ਧਾਮੀ ਵੱਲੋਂ 1 ਦਸੰਬਰ 1994 ਨੂੰ ਮਾਡਲ ਜੇਲ੍ਹ ਬੁੜੈਲ, ਚੰਡੀਗੜ੍ਹ ਤੋਂ ਇੱਕ ਚਿੱਠੀ ਜਾਰੀ ਕੀਤੀ ਗਈ ਸੀ, ਜੋ ਉਸ ਸਮੇਂ ਸਿੱਖ ਸਿਆਸਤ ਅਤੇ ਪੰਥਕ ਵਿਚਾਰਧਾਰਾ ਵਿੱਚ ਵੱਡੀ ਚਰਚਾ ਦਾ ਕੇਂਦਰ ਬਣੀ। ਇਸ ਚਿੱਠੀ ਰਾਹੀਂ ਭਾਈ ਧਾਮੀ
ਜਨਵਰੀ 14, 2026
ਅਕਾਲ ਕਾਲਜ ਕੌਂਸਲ ਦੇ ਪ੍ਰਬੰਧਕ ਅਤੇ ਸਿੱਖ ਜਥਿਆਂ ਦੇ ਨੁਮਾਇੰਦਿਆਂ ਨੇ ਸਾਂਝੇ ਤੌਰ ’ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 99ਵੀਂ ਯਾਦ ਦੌਰਾਨ ਗੁਰਮਤਿ ਅਨੁਸਾਰੀ ਮਹੌਲ ਦੀ ਲਗਾਤਾਰਤਾ ਨੂੰ ਕਾਇਮ ਰੱਖਿਆ ਜਾਵੇਗਾ।
ਜਨਵਰੀ 12, 2026
ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ
ਜਨਵਰੀ 7, 2026
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ।
ਜਨਵਰੀ 3, 2026

ਖਬਰ ਸਿਆਸਤ ਦੀ

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਅਲੱਗ ਕਰਕੇ ਉਨ੍ਹਾਂ ਨੂੰ ਜੰਮੂ ਨਾਲ ਮਿਲਾਉਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਅਜਿਹਾ ਕੋਈ ਵੀ ਸਰਕਾਰੀ ਪ੍ਰਸਤਾਵ ਰਿਕਾਰਡ ‘ਤੇ ਨਹੀਂ ਆਇਆ, ਪਰ ਇਹ ਚਰਚਾ ਸਮੇਂ-ਸਮੇਂ ‘ਤੇ ਮੁੜ ਉੱਭਰਦੀ ਰਹਿੰਦੀ ਹੈ।
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ ਕਰਕੇ ਜੰਮੂ ਨਾਲ ਜੋੜਨ ਸਕਦੀ ਹੈ?
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਣ ਦੀ ਘਟਨਾ ਤੇ ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਿਆਨ ਕਿ ਅਕਾਲ ਤਖਤ ਸ਼੍ਰੋਮਣੀ ਕਮੇਟੀ ਦੀ ਤਬਿਆ ਹੀ ਰਹੇ ਨਹੀਂ ਤਾਂ ਕੇਂਦਰ ਬੋਰਡ ਬਣਾ ਦੇਵੇਗਾ, ਦੀ ਪੜਚੋਲ ਕੀਤੀ ਗਈ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।

ਲੇਖ/ਵਿਚਾਰ:

ਪਿਛਲੇ 30-40 ਸਾਲਾਂ ਤੋਂ ਪੰਜਾਬ ਦੇ ਪਿੰਡਾਂ ਦੀਆਂ ਸਮਾਜਿਕ ਅਤੇ ਆਰਥਿਕ ਤਬਦੀਲੀਆਂ ਹੋਣ ਨਾਲ ਕਈ ਉਹ ਸਮੱਸਿਆਵਾਂ ਉੱਭਰ ਆਈਆਂ ਹਨ ਜਿਨ੍ਹਾਂ ਬਾਰੇ ਪੁਰਾਣੇ ਸਮੇਂ ਵਿਚ ਵਿਚਾਰ ਨਹੀਂ ਸੀ ਕੀਤੀ ਗਈ। ਸ਼ਹਿਰੀਕਰਨ ਵੱਲ ਵਧਦੇ ਰੁਝਾਨ ਦੇ ਬਾਵਜੂਦ ਅਜੇ ਵੀ ਪੰਜਾਬ ਦੀ ਪੇਂਡੂ ਵਸੋਂ ਕੋਈ 68 ਫ਼ੀਸਦੀ ਹੈ ਜਦੋਂ ਕਿ ਸ਼ਹਿਰੀ 32 ਫ਼ੀਸਦੀ ਹੈ ਜੋ ਇਹ ਮੰਗ ਕਰਦੀ ਹੈ ਕਿ ਪਿੰਡਾਂ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਦਸੰਬਰ ਮਹੀਨੇ 'ਚ ਸਮੁੱਚਾ ਸਿੱਖ ਜਗਤ ਚਮਕੌਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉੱਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਅਣਗਿਣਤ ਸਿੰਘਾਂ ਦੇ ਸ਼ਹੀਦੀ ਜੋੜ ਮੇਲੇ ਮਨਾਉਣ ਲਈ ਜੁੜਦਾ ਹੈ।
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਚਮਕੌਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਲਤਾਨਪੁਰ ਲੋਧੀ, ਸ੍ਰੀ ਤਰਨ ਤਾਰਨ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਮੰਗ ਉੱਠਦੀ ਰਹੀ।
ਗੁਰੂ ਤੇਗ ਬਹਾਦਰ ਜੀ ਨੂੰ ਦਿਨ ਵਿਚ ਦੋ ਵੇਲੇ ਕੀਤੀ ਜਾਣ ਵਾਲੀ ਅਰਦਾਸ ਵਿਚ ਯਾਦ ਕਰਨ ਨਾਲ ਉਹਨਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਨ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਪੈਦਾ ਹੁੰਦੀ ਹੈ ਜਿਹੜੀ ਕਿ ਸੁਚੱਜੀ ਜੀਵਨਜਾਚ ਅਤੇ ਆਦਰਸ਼ ਸਮਾਜ ਦੀ ਸਿਰਜਣਾ ਵਿਚ ਸਹਾਈ ਹੈ।
ਇਤਿਹਾਸ ਦੀ ਨਾਟਕੀ/ਫਿਲਮੀ ਪੇਸ਼ਕਾਰੀ ਦਾ ਮਸਲਾ ਅਸੂਲਨ ਤੌਰ ਉੱਤੇ ਵਿਚਾਰਨ ਵਾਲਾ ਮਸਲਾ ਹੈ। ਇਤਿਹਾਸ ਪ੍ਰੇਰਣਾ ਦਾ ਸਰੋਤ ਹੈ ਤੇ ਫਿਲਮਾਂ ਤੇ ਨਾਟਕ ਮਨੋਰੰਜਨ ਦਾ ਸਾਧਨ ਹਨ। ਇਤਿਹਾਸ ਪੜ੍ਹਨ-ਸੁਣਨ ਜਾਂ ਜਾਨਣ ਦਾ ਮਨੋਰਥ ਆਪਣੇ ਜੀਵਨ ਵਿਚ ਅਮਲੀ ਸੁਧਾਰ ਲਈ ਉਤਸ਼ਾਹ ਹਾਸਿਲ ਕਰਨਾ ਹੁੰਦਾ ਹੈ ਤੇ ਸਿਨੇਮਾ ਲੋਕ ਵਕਤ ਗੁਜ਼ਾਰਨ ਅਤੇ ਮਨਪਰਚਾਵੇ ਲਈ ਵੇਖਦੇ ਹਨ।
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ ਕਰਕੇ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਯੋਜਨਾਬੱਧ ਸਾਜ਼ਿਸ਼ ਸੀ।

ਤਾਜ਼ਾ ਖਬਰਾਂ:

ਖਾਸ ਖਬਰਾਂ

ਖਬਰ ਵਿਦੇਸ਼ਾਂ ਦੀ

ਪਿਛਲੇ ਕਈ ਸਾਲਾਂ ਤੋਂ ਬੰਬੇ ਫਿਲਮ ਇੰਡਸਟਰੀ ਵੱਲੋਂ ਸਿੱਖੀ ਨਾਲ ਸੰਬੰਧਿਤ ਸ਼ਖਸ਼ੀਅਤਾਂ ਦੀਆਂ ਕਾਰਟੂਨ ਫਿਲਮਾਂ ਬਣਾਉਣੀਆਂ ਆਰੰਭ ਕੀਤੀਆਂ ਹਨ। ਜਿਸ ਦੀ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਲ ਕੇ ਹਮਾਇਤ ਵੀ ਕੀਤੀ ਗਈ ਅਤੇ ਇਹਨਾਂ ਫਿਲਮਾਂ ਨੂੰ ਪ੍ਰਚਾਰ ਵਾਸਤੇ ਖਰੀਦਿਆ ਵੀ ਗਿਆ।
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ।
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਬੀਤੇ ਦਿਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਪ੍ਰਮੁੱਖ ਸਥਾਨ ਮਟਕਾ ਚੌਕ ਅਤੇ ਸੈਕਟਰ-17 ਪਲਾਜ਼ਾ ਤੋਂ ‘ਪੂਰਾ ਪੰਜਾਬ’ ਮੁਹਿੰਮ ਦਾ ਅਧਿਕਾਰਕ ਤੌਰ ‘ਤੇ ਆਗਾਜ਼ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਹੋਰ ਵੀਡੀਓ ਵੇਖੋ: