Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਮਦੇਵ ਮਾਮਲਾ -ਚਾਰ ਸਾਲ ਪੁਰਾਣੀ ਘਟਨਾ ਨੂੰ ਨਾ ਉਭਾਰਿਆ ਜਾਵੇ: ਜੱਥੇਦਾਰ ਨੰਦਗੜ੍ਹ

ਰਾਮਦੇਵ ਮਾਮਲਾ -ਚਾਰ ਸਾਲ ਪੁਰਾਣੀ ਘਟਨਾ ਨੂੰ ਨਾ ਉਭਾਰਿਆ ਜਾਵੇ: ਜੱਥੇਦਾਰ ਨੰਦਗੜ੍ਹ

ਚੰਡੀਗੜ੍ਹ, (6 ਮਈ2014):- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਕਿਹਾ ਹੈ ਕਿ ਸਵਾਮੀ ਰਾਮਦੇਵ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਸਬੰਧੀ ਜੋ ਮਾਮਲਾ ਹੁਣ ਉਠਾਇਆ ਜਾ ਰਿਹਾ ਹੈ, ਉਹ ਘਟਨਾ 4 ਸਾਲ ਪੁਰਾਣੀ ਹੈ ਜਿਸ ਬਾਰੇ ਸਵਾਮੀ ਰਾਮਦੇਵ ਨੇ ਉਦੋਂ ਮੁਆਫ਼ੀ ਵੀ ਮੰਗ ਲਈ ਸੀ ਤੇ ਇਸ ਤਰ੍ਹਾਂ ਇਹ ਮਾਮਲਾ ਉਦੋਂ ਖ਼ਤਮ ਕਰ ਦਿੱਤਾ ਗਿਆ ਸੀ।

ਜਥੇਦਾਰ ਨੰਦਗੜ੍ਹ ਨੇ ਦੱਸਿਆ ਕਿ ਇਹ ਮਾਮਲਾ ਦਮਦਮਾ ਸਾਹਿਬ ਦੇ ਨੇੜੇ ਪਿੰਡ ਲਲਿਆਣਾ ਵਿਚ ਕੁਝ ਸਿੱਖ ਨੌਜਵਾਨਾਂ ਵੱਲੋਂ ਲਗਾਏ ਗਏ ਕੈਂਪ ਵਿਚ ਵਾਪਰਿਆ ਜਿਸ ਵਿਚ ਸਵਾਮੀ ਰਾਮਦੇਵ ਵੀ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਰਾਮਦੇਵ ਨੂੰ ਭੇਟ ਕੀਤੀ ਸੀ ਜਿਸ ਨੂੰ ਪ੍ਰਬੰਧਕਾਂ ਨੇ ਸਟੇਜ ਦੇ ਨਾਲ ਰੱਖ ਦਿੱਤਾ।

ਜਥੇਦਾਰ ਨੰਦਗੜ੍ਹ ਨੇ ਕਿਹਾ ਕਿ ਉਦੋਂ ਹੀ ਸਵਾਮੀ ਰਾਮਦੇਵ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਮੁਆਫ਼ੀ ਮੰਗ ਲਈ ਸੀ ਤੇ ਉਨ੍ਹਾਂ ਨੂੰ ਮੁਆਫ਼ੀ ਦੇ ਕੇ ਮਾਮਲਾ ਖ਼ਤਮ ਕਰ ਦਿੱਤਾ ਗਿਆ ਸੀ। ਜਥੇ: ਨੰਦਗੜ੍ਹ ਨੇ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਕਿ ਖ਼ਤਮ ਕੀਤੇ ਜਾ ਚੁੱਕੇ ਇਸ ਨਾਜ਼ੁਕ ਧਾਰਮਿਕ ਮਾਮਲੇ ਨੂੰ ਕੁਝ ਲੋਕ ਫਿਰ ਉਭਾਰਨ ‘ਤੇ ਉਤਰ ਆਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਸਿਧਾਤਾਂ ਨੂੰ ਦਰਕਿਨਾਰ ਕਰਕੇ ਸਿਆਸੀ ਇਸ਼ਾਰੇ ‘ਤੇ ਪੰਥ ਵਿਰੋਧੀ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਵਾਲੇ ਪੰਜਾਂ ਪਿਆਰਿਆਂ ਨੂੰ ਸਿੱਖ
ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਭਾਈ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਲਾਇਰਜ਼ ਫਾਰ ਹਿਊਮਨ ਰਾਈਟਸ ਅਤੇ ਪੰਜਾਬ ਮਨੁੱਖੀ ਅਧਿਕਾਰ
ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬ ਿਦੀ ਘਟਨਾ ਸਮੇਂ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਸਮੇਂ
ਬਠਿੰਡਾ: ਅੱਜ ਬਠਿੰਡਾ ਵਿਖੇ ਸਿੱਖ ਪ੍ਰਚਾਰਕਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਅਤੇ ਬਾਬਾ ਦਲੇਰ ਸਿੰਘ ਖੇੜੀ ਵਾਲੇ ਪੁਲਿਸ ਵੱਲੋਂ ਨਜਰਬੰਦ ਕੀਤੇ ਜਾਣ ਕਾਰਨ ਸ਼ਾਮਿਲ ਨਹੀਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: