Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ਵ ਮਾਂ-ਬੋਲੀ ਦਿਹਾੜੇ ‘ਤੇ “ਪੰਜਾਬੀ ਮਾਂ ਬੋਲੀ” ਸਬੰਧੀ ਵਿਦਵਾਨਾਂ ਦੇ ਵਿਚਾਰ  

ਵਿਸ਼ਵ ਮਾਂ-ਬੋਲੀ ਦਿਹਾੜੇ ‘ਤੇ “ਪੰਜਾਬੀ ਮਾਂ ਬੋਲੀ” ਸਬੰਧੀ ਵਿਦਵਾਨਾਂ ਦੇ ਵਿਚਾਰ  

ਜਲੰਧਰ (20 ਫਰਵਰੀ, 2015): ਮਾਂ-ਬੋਲੀ ਪੰਜਾਬੀ ਨੂੰ ਸਰਕਾਰੇ-ਦਰਬਾਰੇ ਬਣਦਾ ਮਾਣ-ਸਨਮਾਨ ਦਿਵਾਉਣ ਲਈ ਸਰਕਾਰੀ ਤੇ ਗੈਰ-ਸਰਕਾਰੀ ਪੱਧਰ ‘ਤੇ ਪਿਛਲੇ ਕਾਫੀ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਸਰਗਰਮੀ ਨਾਲ ਕੰਮ ਕਰਦੀਆਂ ਆ ਰਹੀਆਂ ਹਨ | ਪੰਜਾਬ ਜਾਗਿ੍ਤੀ ਮੰਚ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ‘ਤੇ ਹਰ ਸਾਲ ਕੱਢਿਆ ਜਾਂਦਾ ਪੰਜਾਬੀ ਜਾਗਿ੍ਤੀ ਮਾਰਚ ਵੀ ਇਸੇ ਲੜੀ ਦਾ ਹਿੱਸਾ ਹੈ |

ਇਸ ਮਾਰਚ ‘ਚ ਜਿੱਥੇ ਮਾਂ-ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਲੋਕ ਵੱਡੀ ਗਿਣਤੀ ‘ਚ ਸ਼ਾਮਿਲ ਹੁੰਦੇ ਹਨ, ਉਥੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਪੰਜਾਬੀ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕਰਦੇ ਹਨ ਪਰ ਇਹ ਯਤਨ ਤਾਂ ਹੀ ਕਾਮਯਾਬ ਹੋ ਸਕਣਗੇ, ਜੇਕਰ ਅਸੀਂ ਸਾਰੇਂ ਮਾਂ-ਬੋਲੀ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਸਮੂਹਿਕ ਤੌਰ ‘ਤੇ ਨਿਰੰਤਰ ਯਤਨ ਕਰੀਏ |

ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਅਦਾਰਾ ‘ਅਜੀਤ’ ਵਲੋਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ |

ਮਾਤ ਭਾਸ਼ਾ ਪ੍ਰਤੀ ਸੁਚੇਤ ਹੋਣ ਦੀ ਲੋੜ-ਸੁਰਜੀਤ ਪਾਤਰ
ਪੰਜਾਬੀ ਦੇ ਸਿਰਮੌਰ ਸ਼ਾਇਰ ਸੁਰਜੀਤ ਪਾਤਰ ਨੇ ਕਿਹਾ ਹੈ ਕਿ ਭਾਸ਼ਾ ਦੀਆਂ ਦਰਜਾਬੰਦੀਆਂ ਕਾਰਨ ਪੰਜਾਬੀ ਭਾਸ਼ਾ ਪੱਛੜਦੀ ਜਾ ਰਹੀ ਹੈ ਤੇ ਜੇਕਰ ਅਸੀਂ ਆਪਣੀ ਮਾਂ-ਬੋਲੀ ਪ੍ਰਤੀ ਸਮਾਂ ਰਹਿੰਦੇ ਹੀ ਜਾਗਰੂਕ ਨਾ ਹੋਏ ਤਾਂ ਪੰਜਾਬੀ ਪ੍ਰਤੀ ਪ੍ਰਗਟਾਏ ਜਾ ਰਹੇ ਤੌਖਲੇ ਆਉਣ ਵਾਲੇ ਸਮੇਂ ‘ਚ ਸੱਚ ਸਾਬਤ ਹੋ ਸਕਦੇ ਹਨ | ਨਿੱਜੀ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਇਹ ਅਦਾਰੇ ਪੰਜਾਬੀ ਨੂੰ ਪਹਿਲ ਨਹੀਂ ਦੇ ਸਕਦੇ ਤਾਂ ਘੱਟੋ-ਘੱਟ ਹੋਰਨਾਂ ਭਾਸ਼ਾਵਾਂ ਦੀ ਬਰਾਬਰੀ ‘ਤੇ ਤਾਂ ਲਿਆਉਣ |

ਐਕਟ ਨੂੰ ਅਮਲੀ ਤੌਰ ‘ਤੇ ਲਾਗੂ ਨਹੀਂ ਕਰ ਰਹੀ ਸਰਕਾਰ-ਡਾ. ਪਵਾਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪਵਾਰ ਨੇ ਕਿਹਾ ਹੈ ਕਿ ਸਰਕਾਰ ਵਲੋਂ ਪੰਜਾਬੀ ਭਾਸ਼ਾ ਸਬੰਧੀ ਬਣਾਇਆ ਗਿਆ ਐਕਟ ਕੇਵਲ ਦਿਖਾਵੇ ਲਈ ਹੈ ਤੇ ਇਸ ਨੂੰ ਅਮਲੀ ਤੌਰ ‘ਤੇ ਲਾਗੂ ਨਹੀਂ ਕੀਤਾ ਜਾ ਰਿਹਾ ਹੈ | ਐਕਟ ਦੀ ਉਲੰਘਣਾ ਕਰਨ ਵਾਲਿਆਂ ਲਈ ਸਜ਼ਾ ਦਾ ਪ੍ਰਬੰਧ ਨਾ ਹੋਣ ਸਮੇਤ ਐਕਟ ‘ਚ ਹੋਰ ਕਈ ਪ੍ਰਕਾਰ ਦੀਆਂ ਖਾਮੀਆਂ ਕਾਰਨ ਕਈ ਸਰਕਾਰੀ ਦਫਤਰ ਅਤੇ ਨਿੱਜੀ ਸਕੂਲਾਂ ਦੇ ਪ੍ਰਬੰਧਕ ਮਨ-ਮਰਜ਼ੀ ਕਰ ਰਹੇ ਹਨ |

ਲੋਕ ਲਹਿਰ ਉਸਾਰਨ ਦੀ ਲੋੜ-ਡਾ. ਅਨੂਪ ਸਿੰਘ ਬਟਾਲਾ

ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਜਨਰਲ ਸਕੱਤਰ ਤੇ ਉੱਘੇ ਲੇਖਕ ਡਾ. ਅਨੂਪ ਸਿੰਘ ਬਟਾਲਾ ਨੇ ਆਈ. ਸੀ. ਐਸ. ਈ. ਅਤੇ ਸੀ. ਬੀ. ਐਸ. ਈ. ਵਾਲੇ ਕੁੱਝ ਸਕੂਲਾਂ ‘ਚ ਮਾਂ-ਬੋਲੀ ਪੰਜਾਬੀ ਬੋਲਣ ‘ਤੇ ਲਗਾਈ ਗਈ ਪਾਬੰਦੀ ਨੂੰ ਬੱਚਿਆਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਦਕਿਸਮਤੀ ਦੀ ਗੱਲ ਹੈ ਕਿ ਅੱਜ ਪੰਜਾਬ ਸਰਕਾਰ ਦੇ ਏਜੰਡੇ ‘ਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਰਾਖੀ ਤੇ ਮਜ਼ਬੂਤੀ ਨਹੀਂ ਹੈ, ਜਿਸ ਕਾਰਨ ਮਾਂ-ਬੋਲੀ ਪੰਜਾਬੀ ਨੂੰ ਹਰ ਪੱਧਰ ‘ਤੇ ਅਣਗੌਲਿਆ ਕੀਤਾ ਜਾ ਰਿਹਾ ਹੈ |

ਸਾਰੇ ਮਜ਼ਹਬਾਂ ਦੀ ਸਾਂਝੀ ਜ਼ੁਬਾਨ ਹੈ ਪੰਜਾਬੀ–ਪ੍ਰੋ. ਪਿਆਰਾ ਸਿੰਘ ਭੋਗਲ
ਪ੍ਰਸਿੱਧ ਸਾਹਿਤਕਾਰ ਤੇ ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਪ੍ਰੋ. ਪਿਆਰਾ ਸਿੰਘ ਭੋਗਲ ਨੇ ਕਿਹਾ ਹੈ ਕਿ ਮਾਤਾ ਭਾਸ਼ਾ ਮਜਹਬਾਂ ਨਾਲ ਜੁੜੀ ਹੋਈ ਨਹੀਂ ਹੁੰਦੀ ਪਰ ਮਾਤ ਭਾਸ਼ਾ ਵੱਖ-ਵੱਖ ਮਜਹਬਾਂ ਦੇ ਲੋਕਾਂ ਨੂੰ ਏਕਤਾ ਦੇ ਧਾਗੇ ‘ਚ ਪਰੋਣ ਦਾ ਕੰਮ ਜ਼ਰੂਰ ਕਰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਜਾਗਿ੍ਤੀ ਮੰਚ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ‘ਤੇ ਹਰ ਸਾਲ ਕੱਢਿਆ ਜਾਂਦਾ ਪੰਜਾਬੀ ਜਾਗਿ੍ਤੀ ਮਾਰਚ ਸਮੂਹ ਪੰਜਾਬੀਆਂ ਨੂੰ ਆਪਣੀ ਮਾਂ-ਬੋਲੀ ਪ੍ਰਤੀ ਜਾਗਰੂਕ ਕਰਨ ਤੇ ਪੰਜਾਬੀ ਭਾਸ਼ਾ ਅਪਨਾਉਣ ਦਾ ਸੁਨੇਹਾ ਦਿੰਦਾ ਹੈ |

ਘਰ ਤੋਂ ਸ਼ੁਰੂਆਤ ਕਰਨ ਦੀ ਜ਼ਰੂਰਤ-ਡਾ: ਸੰਧਾਵਾਲੀਆ
ਪ੍ਰਸਿੱਧ ਲੇਖਿਕਾ ਡਾ. ਸਰਬਜੀਤ ਕੌਰ ਸੰਧਾਵਾਲੀਆ ਨੇ ਕਿਹਾ ਹੈ ਕਿ ਕਿਸੇ ਵੀ ਨੇਕ ਕਾਰਜ ਦੀ ਸ਼ੁਰੂਆਤ ਘਰ ਤੋਂ ਹੀ ਹੁੰਦੀ ਹੈ ਤੇ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਨਮਾਨ ਦੇਣ ਦੀ ਸ਼ੁਰੂਆਤ ਵੀ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਅੰਤਰੀਵ ਭਾਵ ਜਿੰਨੇ ਵਧੀਆ ਤਰੀਕੇ ਨਾਲ ਪੰਜਾਬੀ ‘ਚ ਪ੍ਰਗਟਾ ਸਕਦੇ ਹਾਂ, ਓਨੇ ਹੋਰ ਕਿਸੇ ਭਾਸ਼ਾ ਵਿਚ ਨਹੀਂ |

ਐਕਟ ਬਣਨ ਨਾਲ ਸਰਕਾਰੀ ਕੰਮ-ਕਾਜ ਪੰਜਾਬੀ ‘ਸ਼ੁਰੂ ਹੋਇਆ-ਡਾ. ਚੀਮਾ
ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਾਂ-ਬੋਲੀ ਪੰਜਾਬੀ ਦੀ ਰਾਖੀ ਅਤੇ ਮਜ਼ਬੂਤੀ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਤੇ ਸਰਕਾਰ ਵਲੋਂ ਪੰਜਾਬੀ ਭਾਸ਼ਾ ਸਬੰਧੀ ਬਣਾਏ ਗਏ ਐਕਟ ਨਾਲ ਨਾ ਕੇਵਲ ਸਰਕਾਰੀ ਦਫਤਰਾਂ ‘ਚ ਕੰਮ-ਕਾਜ ਪੰਜਾਬੀ ਭਾਸ਼ਾ ਵਿਚ ਸ਼ੁਰੂ ਹੋਇਆ ਹੈ, ਸਗੋਂ ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਵੀ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਣ ਲੱਗਾ ਹੈ |

ਧੰਨਵਾਦ ਸਾਹਿਤ ਰੋਜ਼ਾਨਾ “ਅਜੀਤ”

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਪੰਚ ਪ੍ਰਧਾਨੀ ਯੂ. ਕੇ ਦਾ ਹਮੇਸ਼ਾ ਇਹ ਵਿਚਾਰ ਰਿਹਾ ਹੈ ਕਿ ਸੰਸਕ੍ਰਿਤ ਭਾਸ਼ਾ ਰਾਹੀਂ ਸਿਰਜਿਆ ਗਿਆ ਵੈਦਿਕ ਗਿਆਨ ਪ੍ਰਬੰਧ ਪ੍ਰਾਚੀਨ ਕਾਲ ਤੋਂ ਹੀ ਪੰਜਾਬ ਦੇ ਹਿੰਦੂ ਸਮਾਜਿਕ ਅਤੇ ਧਾਰਮਿਕ ਬਸਤੀਵਾਦ
ਸਥਾਨਕ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਇੱਕ ਖ਼ਾਸ ਵਿਚਾਰ ਗੋਸ਼ਟੀ ਮਿਤੀ 18 ਫਰਵਰੀ ਦਿਨ ਮੰਗਲਵਾਰ ਨੂੰ ਕਰਵਾਈ ਜਾ ਰਹੀ ਹੈ।
ਪੰਜਾਬੀ ਬੋਲੀ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਵਾਲੀ ਖਬਰ ਹੈ ਕਿ ਆਸਟ੍ਰੇਲੀਆ ਦੇ ਨਵਾਂ ਦੱਖਣੀ ਵੇਲਜ਼ (ਨਿਊ ਸਾਊਥ ਵੇਲਜ਼) ਸੂਬੇ ਵਿਚ ਹੁਣ ਪੰਜਾਬੀ ਬੋਲੀ ਦੀ ਪੜਾਈ ਬਾਲਵਾੜੀ ਤੋਂ ਲੈ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: