Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਤਿਹਾਸਕ ਗੁ: ਰਾਮਸਰ ਸਾਹਿਬ ਵਿਖੇ 14 ਪਾਵਨ ਸਰੂਪ ਅਗਨ ਭੇਟ; ਸ਼੍ਰੋਮਣੀ ਕਮੇਟੀ ਨੇ ਜਾਂਚ ਬਿਠਾਈ

ਇਤਿਹਾਸਕ ਗੁ: ਰਾਮਸਰ ਸਾਹਿਬ ਵਿਖੇ 14 ਪਾਵਨ ਸਰੂਪ ਅਗਨ ਭੇਟ; ਸ਼੍ਰੋਮਣੀ ਕਮੇਟੀ ਨੇ ਜਾਂਚ ਬਿਠਾਈ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸੂਬੇ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਵਾਪਰੀਆਂ ਘਟਨਾਵਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੌਕਸ ਹੋਣ ਦਾ ਸੰਦੇਸ਼ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਹਾਲਤ ‘ਔਰੋਂ ਕੋ ਨਸੀਹਤ ਆਪ ਮੀਆਂ ਫਜ਼ੀਹਤ’ ਵੇਖਣ ਨੂੰ ਮਿਲੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਮੁਕੰਮਲ ਤੇ 9 ਸਰੂਪਾਂ ਸੰਪੂਰਨ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਵਾਪਰ ਗਈ।

ਤੜਕਸਾਰ ਵਾਪਰੀ ਇਸ ਘਟਨਾ ਨੂੰ ਲੁਕਾਉਣ ਲਈ ਸ਼੍ਰੋਮਣੀ ਕਮੇਟੀ ਸਕੱਤਰਾਂ ਦੀ ਇੱਕ ਟੀਮ ਨੇ ਕੋਈ ਦੋ-ਢਾਈ ਘੰਟੇ ਡਰਾਮਾ ਵੀ ਰਚਿਆ ਲੇਕਿਨ ਇਸ ਰਾਜ ਤੋਂ ਪੜਦਾ ਉਦੋਂ ਉਠਿਆ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਹੋਣ ਵਾਲੀ ਇਕੱਤਰਤਾ ਨੂੰ 23 ਮਈ ਲਈ ਮੁਲਤਵੀ ਕਰਦਿਆਂ ਕਮੇਟੀ ਪ੍ਰਧਾਨ ਸਮੇਤ ਕੁਝ ਕਾਰਜਕਾਰਣੀ ਮੈਂਬਰ ਗੁਰਦੁਆਰਾ ਰਾਮਸਰ ਸਾਹਿਬ ਪੁਜ ਗਏ।

ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ
ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਗੁਰਦੁਆਰਾ ਰਾਮਸਰ ਸਾਹਿਬ ਵਿਖੇ ਘਟਨਾ ਦੀ ਪੂਰੀ ਜਾਣਕਾਰੀ ਲੈਣ ਬਾਅਦ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣੇ ਦੁੱਖਦਾਈ ਘਟਨਾ ਹੈ ਜਿਸ ਸਬੰਧੀ ਪੂਰਨ ਪੜਤਾਲ ਤੇ ਅੱਗੇ ਤੋਂ ਪੁਖਤਾ ਤੇ ਮਜੀਦ ਪ੍ਰਬੰਧ ਕਰਵਾਉਣ ਲਈ ਇੱਕ ਪੰਜ ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਤੇ ਰਜਿੰਦਰ ਸਿੰਘ ਮਹਿਤਾ ਅੰਤ੍ਰਿਗ ਕਮੇਟੀ ਮੈਂਬਰ, ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਣਾਈ ਗਈ ਸਬ ਕਮੇਟੀ ਆਪਣੀ ਰਿਪੋਰਟ ਜਲਦ ਸੌਂਪੇਗੀ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਟ ਸ਼ਾਰਟ ਹੋਣ ਕਾਰਨ ਜੋ ਕੁਝ ਵੀ ਵਾਪਰਿਆ ਹੈ ਇਹ ਬਹੁਤ ਹੀ ਦੁਖਦਾਈ ਤੇ ਮੰਦਭਾਗਾ ਹੈ। ਇਸ ਮੌਕੇ ਦਿਆਲ ਸਿੰਘ ਕੋਲਿਆਂਵਾਲੀ,ਨਿਰਮੈਲ ਸਿੰਘ ਜੌਲਾਂ ਕਲਾਂ, ਰਾਮਪਾਲ ਸਿੰਘ ਬਹਿਣੀਵਾਲ, ਮੋਹਣ ਸਿੰਘ ਬੰਗੀ, ਹਰਚਰਨ ਸਿੰਘ ਮੁੱਖ ਸਕੱਤਰ, ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਮੁੰਡਾਪਿੰਡ ਨਿੱਜੀ ਸਹਾਇਕ ਮੌਜੂਦ ਸਨ।

ਇਸਤੋਂ ਪਹਿਲਾਂ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਸਕੱਤਰ ਡਾ: ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ, ਕਮੇਟੀ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਨਿੱਜੀ ਸਹਾਇਕ ਪਰਮਜੀਤ ਸਿੰਘ ਮੁੰਡਾਪਿੰਡ ਮੌਕੇ ਤੇ ਪੁਜੇ ਤੇ ਵਿਸਥਾਰਤ ਜਾਣਕਾਰੀ ਹਾਸਿਲ ਕੀਤੀ ਲੇਕਿਨ ਮੀਡੀਆ ਨੂੰ ਇਹ ਕਹਿ ਕੇ ਟਾਲ ਦਿੱਤਾ ਕਿ ਕੁਝ ਵੀ ਨਹੀ ਵਾਪਰਿਆ।ਜਿਕਰਯੋਗ ਹੈ ਕਿ ਇਹ ਉਹ ਅਸਥਾਨ ਹੈ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਛਪਵਾਏ ਜਾਣ ਵਾਲੇ ਪਾਵਨ ਸਰੂਪਾਂ ਲਈ ਆਫਸੈਟ ਪ੍ਰੈਸ ਲੱਗੀ ਹੋਈ ਹੈ ਤੇ ਜਿਥੇ ਹਰ ਵਕਤ ਹਜਾਰਾਂ ਦੀ ਗਿਣਤੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਨਵੇਂ ਤੇ ਬਿਰਧ ਸਰੂਪ ਮੌਜੂਦ ਰਹਿੰਦੇ ਹਨ। ਐਸੇ ਅਸਥਾਨ ਤੇ ਬਿਜਲੀ ਦੇ ਸ਼ਾਰਟ ਸਰਕਟ ਦੀ ਘਟਨਾ ਦਾ ਵਾਪਰਨਾ ਇਕ ਅਹਿਮ ਕੁਤਾਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: