Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੋਂ ਪੁੱਛ-ਪੜਤਾਲ

1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੋਂ ਪੁੱਛ-ਪੜਤਾਲ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਨਾਲ ਸਬੰਧਤ 58 ਕੇਸਾਂ ਦੀ ਮੁੜ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪੱਛਮੀ ਦਿੱਲੀ ਵਿੱਚ ਪਿਤਾ-ਪੁੱਤ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਤੋਂ ਪੁੱਛ-ਪੜਤਾਲ ਕੀਤੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਸੱਜਣ ਕੁਮਾਰ ਤੋਂ ਨਵੰਬਰ 1984 ਵਿੱਚ ਪੰਜਾਬੀ ਬਾਗ ਵਿੱਚ ਕਤਲੇਆਮ ਦੌਰਾਨ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਦੇ ਹੋਏ ਕਤਲ ਦੇ ਕੇਸ ਵਿੱਚ ਪੁੱਛ-ਪੜਤਾਲ ਕੀਤੀ ਗਈ। ਇਸ ਘਟਨਾ ਦੀ ਗਵਾਹ ਜਸਵੰਤ ਸਿੰਘ ਦੀ ਪਤਨੀ ਹੈ, ਜਿਸ ਦਾ ਕਹਿਣਾ ਹੈ ਕਿ ਉਸ ਨੇ ਸੱਜਣ ਕੁਮਾਰ ਨੂੰ ਭੀੜ ਨੂੰ ਭੜਕਾਉਂਦਿਆਂ ਦੇਖਿਆ। ਦਿੱਲੀ ਪੁਲਿਸ ਨੇ 1991 ਵਿੱਚ ਪੰਜਾਬੀ ਬਾਗ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ ਪਰ 1993 ਵਿੱਚ ਜਾਂਚ ਬੰਦ ਕਰ ਦਿੱਤੀ।

ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ। 32 ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀ ਹਾਲੇ ਵੀ ਅਜ਼ਾਦ ਘੁੰਮ ਰਹੇ ਹਨ ਅਤੇ ਸੱਤਾ ਦਾ ਸੁਖ ਮਾਣ ਰਹੇ ਹਨ।
ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ। 32 ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀ ਹਾਲੇ ਵੀ ਅਜ਼ਾਦ ਘੁੰਮ ਰਹੇ ਹਨ ਅਤੇ ਸੱਤਾ ਦਾ ਸੁਖ ਮਾਣ ਰਹੇ ਹਨ।

ਆਈਪੀਐਸ ਅਧਿਕਾਰੀ ਅਨੁਰਾਗ, ਸੇਵਾਮੁਕਤ ਜ਼ਿਲ੍ਹਾ ਜੱਜ ਰਾਕੇਸ਼ ਕਪੂਰ ਅਤੇ ਦਿੱਲੀ ਪੁਲਿਸ ਦੇ ਡੀਸੀਪੀ ਕੁਮਾਰ ਗਣੇਸ਼ ਉਤੇ ਆਧਾਰਤ ਵਿਸ਼ੇਸ਼ ਜਾਂਚ ਟੀਮ (SIT) ਦੀ ਤਿੰਨ ਮੈਂਬਰੀ ਟੀਮ ਨੇ ਕਾਂਗਰਸੀ ਆਗੂ ਤੋਂ ਕੱਲ੍ਹ ਪੁੱਛ-ਪੜਤਾਲ ਕੀਤੀ। ਸੱਜਣ ਕੁਮਾਰ ਤੋਂ ਸਿੱਖ ਕਤਲੇਆਮ ਦੇ ਕੇਸਾਂ ਵਿੱਚ ਪਿਛਲੇ ਸਾਲ ਤੋਂ ਚਾਰ ਵਾਰ ਪੁੱਛ-ਪੜਤਾਲ ਹੋ ਚੁੱਕੀ ਹੈ।

Sajjan-Kumar1

ਗ੍ਰਹਿ ਮੰਤਰਾਲੇ ਵੱਲੋਂ ਕਾਇਮ ਐਸ.ਆਈ.ਟੀ. ਨੇ ਇਸ ਜਾਂਚ ਬਾਰੇ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਰਿਪੋਰਟ ਦਾਖ਼ਲ ਕਰ ਦਿੱਤੀ ਹੈ, ਜਿਸ ਵਿੱਚ ਦੱਸਿਆ ਗਿਆ ਕਿ ਜ਼ਿਆਦਾਤਰ ਕੇਸਾਂ ਵਿੱਚ ਜਾਂਚ ਤਕਰੀਬਨ ਮੁਕੰਮਲ ਹੋ ਚੁੱਕੀ ਹੈ।

ਸਬੰਧਤ ਖ਼ਬਰ:

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ‘ਇਨਾਮਾਂ’ ਦਾ ਸਿਲਸਿਲਾ ਜਾਰੀ; ਕਾਂਗਰਸ ਨੇ ਦਿੱਲੀ ਵਿਧਾਨ ਸਭਾ ਲਈ ਸੱਜਣ ਕੁਮਾਰ ਦੇ ਲੜਕੇ ਜੱਗਪਰਵੇਸ਼ ਕੁਮਾਰ ਨੂੰ ਟਿਕਟ ਦਿੱਤੀ …

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਸਰਕਾਰੀ ਸਰਪ੍ਰਸਤੀ ‘ਚ ਸਿੱਖਾਂ ਦਾ ਕਤਲੇਆਮ ਹੋਇਆ। 32 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ ਅਤੇ ਇਨਸਾਫ ਦੀ ਉਡੀਕ ਕਰਦੇ ਬਹੁਤ ਸਾਰੇ ਲੋਕ ਅਕਾਲ ਚਲਾਣਾ ਵੀ ਕਰ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: