Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਮੰਤਰੀ ਮੰਡਲ ਵਿਚ ਵਾਧੇ ਤੋਂ ਨਾਖੁਸ਼ ਐਸ.ਸੀ/ਬੀ.ਸੀ ਵਿਧਾਇਕਾਂ ਨੇ ਦਿੱਤੇ ਅਸਤੀਫੇ

ਪੰਜਾਬ ਮੰਤਰੀ ਮੰਡਲ ਵਿਚ ਵਾਧੇ ਤੋਂ ਨਾਖੁਸ਼ ਐਸ.ਸੀ/ਬੀ.ਸੀ ਵਿਧਾਇਕਾਂ ਨੇ ਦਿੱਤੇ ਅਸਤੀਫੇ

ਸੰਗਰੂਰ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਵਿਚ ਹੋ ਰਹੇ ਵਾਧੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਦੇ ਐਸ.ਸੀ ਅਤੇ ਬੀ.ਸੀ ਵਰਗ ਦੇ ਵਿਧਾਇਕਾਂ ਦੇ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਬੀਤੇ ਕਲ੍ਹ ਟਾਂਡਾ ਹਲਕੇ ਤੋਂ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਵਲੋਂ ਕਾਂਗਰਸ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇਣ ਮਗਰੋਂ ਅੱਜ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਧੀਮਾਨ ਅਤੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਨੇ ਵੀ ਕਾਂਗਰਸ ਪਾਰਟੀ ਵਿਚਲੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਹਲਾਂਕਿ ਇਹਨਾਂ ਨੇ ਵਿਧਾਇਕ ਦੇ ਤੌਰ ‘ਤੇ ਅਸਤੀਫਾ ਨਹੀਂ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਪਾਰਟੀ ਵਿਚ ਰਹਿਣਗੇ ਤੇ ਲੋਕ ਭਲਾਈ ਦੇ ਕਾਰਜ ਕਰਦੇ ਰਹਿਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਧੀਮਾਨ ਅਤੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ

ਜਿਕਰਯੋਗ ਹੈ ਕਿ ਧੀਮਾਨ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਹਨ ਜਦਕਿ ਨੱਥੂ ਰਾਮ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਨ।

ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੋਵਾਂ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਵਿਚ ਮੰਤਰੀ ਮੰਡਲ ਦੇ ਵਾਧੇ ਦੇ ਫੈਂਸਲੇ ਮੌਕੇ ਪਾਰਟੀ ਨੇ ਐਸ.ਸੀ ਅਤੇ ਬੀ.ਸੀ ਵਰਗ ਨਾਲ ਵਿਤਕਰਾ ਕੀਤਾ ਹੈ।

ਧੀਮਾਨ ਅਤੇ ਨੱਥੂ ਰਾਮ ਨੇ ਕਿਹਾ ਕਿ ਜੇ ਪਾਰਟੀ ਉਨ੍ਹਾਂ ਨੂੰ ਮੰਤਰੀ ਨਹੀਂ ਬਣਾਉਣਾ ਚਾਹੁੰਦੀ ਤਾਂ ਇਸ ਵਰਗ ਨਾਲ ਸਬੰਧਿਤ ਪਾਰਟੀ ਦੇ ਕਿਸੇ ਹੋਰ ਵਿਧਾਇਕ ਨੂੰ ਚੁਣਿਆ ਜਾ ਸਕਦਾ ਹੈ।

ਦੋਵਾਂ ਵਿਧਾਇਕਾਂ ਨੇ ਕਿਹਾ ਕਿ ਆਉਣੀਆਂ ਵਾਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: