ਲੰਡਨ (23 ਫਰਵਰੀ, 2010): ਯੂਨਾਈਟਿਡ ਖਾਲਸਾ ਦਲ ਯੁ.ਕੇ ਵੱਲੋਂ ਬਿਜਲ ਸੁਨੇਹੇਂ ਹਾਰੀਂ ਭੇਜੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਅਤੇ ਪਾਕਿਤਸਾਨ ਵਰਗੇ ਦੇਸ਼ਾਂ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ, ਆਰਥਿਕ, ਰਾਜਨੀਤਕ ਅਤੇ ਸਮਾਜਿਕ ਹਿੱਤ ਕਦੇ ਵੀ ਮਹਿਫੂਜ਼ ਨਹੀਂ ਰਹੇ। ਇਹਨਾਂ ਦੇਸ਼ਾਂ ਵਿੱਚ ਘੱਟ ਗਿਣਤੀਆਂ ਖਾਸਕਰ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਸਮਝਦਿਆਂ ਉਹਨਾਂ ਨਾਲ ਗੁਲਾਮਾਂ ਵਾਲਾ ਸਲੂਕ ਨਿਰੰਤਰ ਜਾਰੀ ਹੈ।