Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 2, 2010

ਚੰਡੀਗੜ੍ਹ (2 ਜੂਨ, 2010): ਭਾਵੇਂ ਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਨੂੰ ਇਹ ਜਚਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਕੀਤਾ ਜਾਣ ਵਾਲਾ ਘੱਲੂਘਾਰਾ ਯਾਦਗਾਰੀ ਮਾਰਚ ਪੰਜਾਬ ਦੇ ਅਮਨ-ਕਾਨੂੰਨ ਲਈ ਖਤਰਾ ਹੈ, ਪਰ ਅਦਾਲਤ ਨੇ ਪੰਚ ਪ੍ਰਧਾਨੀ ਦੇ ਵਕੀਲ ਰਾਜਵਿੰਦਰ ਬੈਂਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਦੱਸਿਆ ਜਾਵੇ ਕਿ ਪੰਚ ਪ੍ਰਧਾਨੀ ਦਲ ਜਮਹੂਰੀ ਤਰੀਕੇ ਨਾਲ ਯਾਦਗਾਰੀ ਮਾਰਚ ਕਿਉਂ ਨਹੀਂ ਕਰ ਸਕਦਾ? ਅਦਲਾਤ ਨੇ ਇਸ ਮਸਲੇ ਦੀ ਸੁਣਵਾਈ 4 ਜੂਨ ਦਿਨ ਸ਼ੁੱਕਰਵਾਰ ਉੱਤੇ ਪਾ ਦਿੱਤੀ ਹੈ।
ਚੰਡੀਗੜ੍ਹ (1 ਜੂਨ, 2010): ਪੰਜਾਬ ਸਰਕਾਰ ਨੇ ਭਾਵੇਂ ਸਾਰੇ ਸੂਬੇ ਵਿਚ ਵੱਖ ਵੱਖ ਥਾਂਵਾਂ ’ਤੇ ਭਾਰੀ ਪੁਲਿਸ ਫੋਰਸ ਦੀ ਵਰਤੋਂ ਕਰਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪਰਧਾਨੀ) ਵੱਲੋਂ ਘੱਲੂਘਾਰਾ ਦਿਵਸ ਦੇ ਸੰਬੰਧ ਵਿਚ ਕੱਢੇ ਜਾਣ ਵਾਲੇ ਤਜਵੀਜ਼ਸ਼ੁਦਾ ਮਾਰਚ ਨੂੰ ਆਰਜ਼ੀ ਤੌਰ ’ਤੇ ਪਹਿਲੇ ਪੜਾਅ ਵਿਚ ਅਸਫ਼ਲ ਬਣਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਪਾਰਟੀ ਕਾਰਕੁੰਨ ਮਾਰਚ ਕੱਢਣ ਲਈ ਅਜੇ ਵੀ ਦ੍ਰਿੜ੍ਹ ਜਾਪਦੇ ਹਨ ਜਦਕਿ ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਰੋਪੜ ਦੇ ਕਈ ਪਿੰਡਾਂ
ਮੋਗਾ, 1 ਜੂਨ, 2010 (ਰਸ਼ਪਾਲ ਸਿੰਘ): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਇੱਕ ਬਿਆਨ ਰਾਹੀਂ ਬਾਦਲ ਸਰਕਾਰ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ ਰੋਕਣ ਲਈ ਗੁਰਦੁਆਰਾ ਸਾਹਿਬਾਨ ਦੀ ਘੇਰਾ ਬੰਦੀ ਕਰਨ ਅਤੇ ਪਨਿਆਨੀ ਦੇ ਗੁਰਦੁਾਆਰਾ ਸਾਹਿਬ ਵਿਖੇ ਸਿੱਖ ਆਗੂਆਂ ਨੂੰ ਘੇਰਨ ਤੋਂ ਬਾਅਦ ਅੰਨ-ਪਾਣੀ ਲਿਜਾਣ ਦੀ ਪਾਬੰਦੀ ਲਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।