ਅੰਮ੍ਰਿਤਸਰ (14 ਜੁਲਾਈ, 2010): ਪੰਜਾਬੀ ਦੇ ਰੋਜ਼ਾਨਾ ਅਖਬਾਰ ‘ਅਜੀਤ’ ਦੀ ਇੱਕ ਅਹਿਮ ਖਬਰ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਹਿਮ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ ਵਿਚ ਸਿੱਖ ਕੌਮ ਨੂੰ ਹਦਾਇਤ ਕੀਤੀ ਗਈ ਕਿ ਨਵੰਬਰ 1984 ਦੇ ਸਿੱਖ ਕਤਲ-ਏ-ਆਮ ਨੂੰ ਸਿੱਖ ਨਸਲਕੁਸ਼ੀ ਕਿਹਾ ਜਾਵੇ।