Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 17, 2010

ਬਰਨਾਲਾ (ਜੁਲਾਈ 17, 2010): ਇੱਥੋਂ ਨੇੜਲੇ ਪਿੰਡ ਠੀਕਰੀਵਾਲਾ ਵਿਖੇ ਅੱਜ ਡੇਰਾ ਸਿਰਸਾ ਦੇ ਪੈਰੋਕਾਰਾਂ ਵੱਲੋਂ “ਨਾਮ ਚਰਚਾ” ਰੱਖੀ ਗਈ ਸੀ, ਜਿਸ ਨੂੰ ਰੋਕਣ ਲਈ ਇਲਾਕੇ ਦੇ ਸਿੱਖਾਂ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪਿੰਡ ਠੀਕਰੀਵਾਲਾ ਦੇ ਵਸਨੀਕ ਸਿੱਖਾਂ ਦੀ ਸੀ, ਵੱਲੋਂ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਡੇਰੇ ਦੀਆਂ ਗਤੀਵਿਧੀਆਂ ਦਾ ਅਮਨਪਸੰਦ ਤਰੀਕੇ ਨਾਲ ਵਿਰੋਧ ਕੀਤਾ ਜਾ ਰਿਹਾ ਸੀ।
ਪਟਿਆਲਾ (14 ਜੁਲਾਈ, 2010 - ਗੁਰਭੇਜ ਸਿੰਘ ਚੌਹਾਨ): ਸੰਦੀਪ ਸਿੰਘ ਕੌਮੀ ਜਨਰਲ ਸਕੱਤਰ ਯੂਥ ਪੰਚ ਪ੍ਰਧਾਨੀ ਵੱਲੋਂ ਮਿਲੇ ਪ੍ਰੈਸ ਨੋਟ ਅਨੁਸਾਰ ਪਟਿਆਲਾ ਜੇਲ੍ਹ ਵਿਚ 7 ਜੁਲਾਈ ਤੋਂ ਹਵਾਲਾਟੀ ਭੁੱਖ ਹੜਤਾਲ ਤੇ ਹਨ। ਜੋ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੈਠੇ ਹਵਾਲਾਟੀਆਂ ਦੀ ਜ਼ਮਾਨਤ ਲਏ ਜਾਣ ਦੇ ਹੱਕ ਵਿਚ ਦਿੱਤੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਅਜਿਹਾ ਕਰ ਰਹੇ ਹਨ ਕਿਉਂ ਕਿ ਮਾਨਯੋਗ ਕੋਰਟ ਦੇ ਹੁਕਮਾਂ ਦਾ ਪਾਲਣ ਨਹੀਂ ਹੋ ਰਿਹਾ,
5 ਜੁਲਾਈ ਨੂੰ ਭਾਰਤ ਦੀ ਦੂਜੀ ਵੱਡੀ ਪਾਰਟੀ ਬੀ. ਜੇ. ਪੀ. ਅਤੇ ਸਮੁੱਚੀ ਵਿਰੋਧੀ ਧਿਰ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਹ ਬੰਦ ਭਾਰਤ ਵਿੱਚ ਵੱਧ ਰਹੀ ਮਹਿੰਗਾਈ ਅਤੇ ਬਿਗੜ ਰਹੀ ਅਰਥ ਵਿਵਸਥਾ ਨੂੰ ਲੈ ਕੇ ਕੀਤਾ ਗਿਆ।
ਲੁਧਿਆਣਾ (16 ਜੁਲਾਈ, 2010): ਯੂਥ ਖਾਲਸਾ ਫੈਡਰੇਸ਼ਨ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ 14 ਜੁਲਾਈ ਦੇ ਹਿੰਦੋਸਤਾਨ ਟਾਈਮਸ ਵਿੱਚ ਭਾਰਤੀ ਪੁਲਿਸ ਦੇ ਇੱਕ ਬੁੱਚੜ ਅਫਸਰ ਕੇ. ਪੀ. ਐੱਸ. ਗਿੱਲ ਦੇ ਛਪੇ ਇੱਕ ਬਿਆਨ ਵਿੱਚ ਉਸ ਨੇ ਕਿਹਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਭਗਤ ਸਿੰਘ ਦੀ ਫੋਟੋ ਦੇ ਬਰਾਬਰ ਅੱਜ ਦੇ ਨੌਜਵਾਨ ਸਿਰਫ ਫੈਸ਼ਨ ਲਈ ਹੀ ਲਗਾਉਂਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।