Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 3, 2010

ਭਾਈ ਰੂੜ ਸਿੰਘ ਦਾ ਜਨਮ ਤਾਂ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਭੰਗੇਰੀਆਂ (ਨੇੜੇ ਮੋਗਾ) ਵਿਖੇ ਸ. ਸਮੁੰਦ ਸਿੰਘ ਦੇ ਘਰ ਹੋਇਆ ਸੀ ਪਰ ਅੰਗਰੇਜ਼ਾਂ ਦੇ ਸਰਕਾਰੀ ਰਿਕਾਰਡ ਵਿਚ ਉਨ੍ਹਾਂ ਨੂੰ ਸ.ਰੂੜ ਸਿੰਘ ਢੁੱਡੀਕੇ (ਤਲਵੰਡੀ ਦੁਸਾਂਝ) ਕਰਕੇ ਹੀ ਜਾਣਿਆ ਜਾਂਦਾ ਹੈ। ਸਰਕਾਰੀ ਰਿਕਾਰਡ ਵਿਚ ਇਨ੍ਹਾਂ ਗ਼ਦਰੀਆਂ ਨੂੰ ‘ਢੁੱਡੀਕੇ ਗੈਂਗ` ਕਰਕੇ ਦਰਜ ਕੀਤਾ ਗਿਆ ਹੈ। ਦਰਅਸਲ ਢੁੱਡੀਕੇ ਤਾਂ ਭਾਈ ਰੂੜ ਸਿੰਘ ਦੀ ਭੈਣ ਵਿਆਹੀ ਹੋਈ ਸੀ। ਪਰ ਕੁਦਰਤ ਦੀ ਕਰੋਪੀ ਕਾਰਨ ਪਹਿਲਾਂ ਤਾਂ ਉਨ੍ਹਾਂ ਦੀ ਭੈਣ ਛੋਟੇ ਛੋਟੇ ਨਿਆਣੇ ਛੱਡ ਕੇ ਚੱਲ ਵਸੀ ਤੇ ਬਾਅਦ ਵਿਚ ਉਨ੍ਹਾਂ ਦਾ ਭਣੋਈਆ ਵੀ ਉਸੇ ਰਾਹ ਹੀ ਤੁਰ ਗਿਆ।
ਜੇ ਸਿਧਾਂਤਾਂ ਦੀ ਰਾਖੀ ਦੇ ਇਤਿਹਾਸ ਦੀ ਗੱਲ ਕਰਨੀ ਹੋਵੇ ਤਾਂ ਭਾਈ ਦਿਲਾਵਰ ਸਿੰਘ ਸਾਡੇ ਪੁਰਾਤਨ ਤੇ ਨਵੀਨ ਸ਼ਹੀਦਾਂ ਦੀ ਕਤਾਰ ਵਿਚ ਬੜੀ ਸ਼ਾਨ ਨਾਲ ਖੜ੍ਹੇ ਨਜ਼ਰ ਆਉਂਦੇ ਹਨ ਅਤੇ ਉਹ ਕਈ ਪੱਖਾਂ ਤੋਂ ਵਿਲੱਖਣ, ਨਿਆਰੇ ਅਤੇ ਅਤਿ ਪਿਆਰੇ ਸ਼ਹੀਦ ਸਮਝੇ ਜਾਣਗੇ। ਵਿਲੱਖਣਤਾ ਤੇ ਨਿਆਰੇਪਣ ਦਾ ਅਹਿਸਾਸ ਕਰਨ ਲਈ ਸਾਨੂੰ ਰਤਾ ਕੁ ਆਪਣੀਆਂ ਯਾਦਾਂ ਨੂੰ ਉਸ ਦੌਰ ਵਿਚ ਲਿਜਾਣਾ ਪਵੇਗਾ ਜਦੋਂ ਮੁੱਖ ਮੰਤਰੀ ਬੇਅੰਤ ਸਿੰਘ ਦੇ ਰਾਜ ਵਿਚ ਹਜ਼ਾਰਾਂ ਮਾਵਾਂ ਦੀ ਗੋਦ ਸੁੰਨੀ ਕਰ ਦਿੱਤੀ ਗਈ ਸੀ। ਸਿੱਖ ਇਤਿਹਾਸ ਨੂੰ ਥੋੜਾ ਬਹੁਤਾ ਵੀ ਜਾਨਣ ਵਾਲੇ ਲੋਕ ਹਿੱਕ ਠੋਕ ਕੇ ਕਹਿ ਸਕਦੇ ਹਨ ਕਿ ਮੀਰ ਮੰਨੂੰ ਦੀ ਹਕੂਮਤ ਵਿਚ ਵੀ ਇੰਨੀਆਂ ਜਵਾਨੀਆਂ ਦਾ ਘਾਣ ਨਹੀਂ ਸੀ ਹੋਇਆ, ਜਿੰਨਾ ਇਸ ਜ਼ਾਲਮ, ਬੇਰਹਿਮ, ਨਿਰਦਈ ਤੇ ਰੂਹ ਤੋਂ ਸੱਖਣੀ ਪੱਥਰਦਿਲ ਹਕੂਮਤ ਦੌਰਾਨ ਹੋਇਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।