ਨਵੀਂ ਦਿੱਲੀ (8 ਨਵੰਬਰ, 2010): ਦੁਨੀਆ ਭਰ ਵਿਚ ਮਨੁੱਖੀ ਅਧਿਕਾਰਾਂ ਦਾ ਅਲੰਬਰਦਾਰ ਅਖਵਾਉਣ ਵਾਲੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵਲੋਂ ਨਵੰਬਰ 1984 ਸਿਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਸਿਖਾਂ ਨੂੰ ਕਤਲ ਕੀਤੇ ਜਾਣ ਨੂੰ ਨਜ਼ਰ ਅੰਦਾਜ ਕਰਨ ਕਰਕੇ ਨਵੰਬਰ 84 ਦੇ ਸਿੱਖ ਨਸਲਕੁਸ਼ੀ ਦੇ ਸਮੂਹ ਪੀੜਤਾਂ, ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ, ਸਿਖਸ ਫਾਰ ਜਸਟਿਸ, 1984 ਦੇ ਜਸਟਿਸ ਵਿਕਟਮਸ ਐਂਡ ਵੈਲਫੇਅਰ ਸੁਸਾਇਟੀ ਤੇ ਸ੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਅੱਜ ਦਿੱਲੀ ’ਚ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਆਮਦ ਦੇ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਇਨਸਾਫ਼ ਰੈਲੀ ਕੱਢੀ ਗਈ। ਇਸ ਰੈਲੀ ਦੀ ਅਗਵਾਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ 1984 ਦੇ ਜਸਟਿਸ ਵਿਕਟਮਸ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਾਬੂ ਸਿੰਘ ਦੁਖੀਆ ਨੇ ਕੀਤੀ।