ਲੁਧਿਆਣਾ/ਮਾਨਸਾ: ਬੀਤੇ ਦਿਨੀਂ, 18 ਜਨਵਰੀ 2011 ਨੂੰ, ਪੰਜਾਬ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨੂੰ ਮਾਨਸਾ ਸ਼ਹਿਰ ਵਿੱਚੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਐਸ. ਐਸ. ਪੀ ਹਰਦਿਆਲ ਸਿੰਘ ਮਾਨ ਨੇ 19 ਜਨਵਰੀ ਨੂੰ ਮਾਨਸਾ ਵਿਖੇ ਇੱਕ ਪ੍ਰੈਸ ਕਾਨਫਰੰਸ ਬੁਲਾ ਕੇ ਪੱਤਰਕਾਰਾਂ ਨੂੰ ਦੱਸਿਆ ਕਿ "ਡੇਰਾ ਪ੍ਰਮੀ ਲਿੱਲੀ ਕੁਮਾਰ ਦੇ ਕਤਲ ਕੇਸ ਵਿੱਚ ਲੋੜੀਂਦਾ ਖਤਰਨਾਕ ਖਾੜਕੂ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ" (ਦੇਖੋ: ਅਜੀਤ, ਜੱਗਬਾਣੀ, ਦੈਨਿਕ ਜਾਗਰਨ, ਦੈਨਿਕ ਭਾਸਕਰ; 20 ਜਨਵਰੀ, 2011)।