Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 7, 2011

ਚੰਡੀਗੜ੍ਹ (7 ਫਰਵਰੀ, 2011): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਜਮਾਨਤ ਦਿੱਤੇ ਜਾਣ ਦੇ ਫੈਸਲੇ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਫੈਡਰੇਸ਼ਨ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਕਿਹਾ ਹੈ ਕਿ ਇਸ ਫੈਸਲਾ ਸਿੱਖ ਆਗੂਆਂ ਖਿਲਾਫ ਪਾਏ ਗਏ ਝੂਠੇ ਕੇਸ ਦੀ ਕਾਰਵਾਈ ਦੌਰਾਨ ਸਹੀ ਦਿਸ਼ਾ ਵੱਲ ਪੁੱਟਿਆ ਗਿਆ ਪਹਿਲਾ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਆਗੂਆਂ ਖਿਲਾਫ ਜੋ ਝੂਠੇ ਮੁਕਦਮੇ ਦਰਜ਼ ਕੀਤੇ ਗਏ ਹਨ ਉਨ੍ਹਾਂ ਦਾ ਕੋਈ ਕਾਨੂੰਨੀ ਤੇ ਵਿਹਾਰਕ ਅਧਾਰ ਨਹੀਂ ਹੈ ਅਤੇ ਇਹ ਝੂਠੇ ਮੁਕਦਮੇਂ ਪੰਜਾਬ ਸਰਕਾਰ ਦੇ ਸਿਆਸੀ ਮੁਫਾਦਾਂ ਤੇ ਅਗਾਮੀ ਸ਼੍ਰੋਮਣੀ ਕਮੇਟੀ ਚੋਣਾਂ ਦੇ ਨੂੰ ਮੁੱਖ ਰੱਖ ਕੇ ਦਰਜ਼ ਕੀਤੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।