ਲੁਧਿਆਣਾ (21 ਜੂਨ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਪਾਰਟੀ ਦੀ ਕੈਨੇਡਾ ਇਕਾਈ ਦੇ ਆਗੂ ਲਖਵਿੰਦਰ ਸਿੰਘ ਦੇ ਪਿਤਾ ਬਾਪੂ ਆਤਮਾ ਸਿੰਘ ਜੀ ਦੇ ਅਕਾਲ ਚਲਾਣੇ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।ਅੰਮ੍ਰਿਤਸਰ ਜੇਲ ਵਿਚ ਨਜ਼ਰਬੰਦ ਪਾਰਟੀ ਦੇ ਕੌਮੀ ਚੇਅਰਮੈਨ ਭਾਈ ਦਲਜੀਤ ਸਿੰਘ ,ਕੌਮੀ ਪੰਚ ਕੁਲਬੀਰ ਸਿੰਘ ਬੜ੍ਹਾਪਿੰਡ, ਸਕੱਤਰ ਜਨਰਲ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਭਾਈ ਅਮਰੀਕ ਸਿੰਘ ਈਸੜੂ, ਜਸਵੀਰ ਸਿੰਘ ਖੰਡੂਰ, ਯੂਥ ਆਗੂ ਮਨਧੀਰ ਸਿੰਘ ਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਪਾਰਟੀ ਦੇ ਮੁਖ ਦਫਤਰ ਲੁਧਿਆਣਾ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪਾਰਟੀ ਵਲੋਂ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਹੈ ।