Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 2, 2011

ਫਤਹਿਗੜ੍ਹ ਸਾਹਿਬ (2 ਅਗਸਤ, 2011 - ਗੁਰਪ੍ਰੀਤ ਸਿੰਘ ਮਹਿਕ): ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਸ: ਜਸਵੀਰ ਸਿੰਘ ਆਹਲੂਵਾਲੀਆਂ ਨੂੰ ਬੀਤੇ ਦਿਨੀ ਗੋਲੀ ਮਾਰਨ ਵਾਲੇ ਅਣ-ਪਛਾਤੇ ਸਿੱਖ ਵਿਅਕਤੀ ਦਾ ਅੱਜ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸਕੈੱਚ ਜਾਰੀ ਕਰ ਦਿੱਤਾ। ਅੱਜ ਸਵੇਰੇ ਯੂਨੀਵਰਸਿਟੀ ਕੈਂਪਸ ਵਿਖੇ ਜ਼ਿਲਾ ਪੁਲਿਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਪੱਤਰਕਾਰਾਂ ਸਾਮਣੇ ਵੀ ਸੀ ਤੇ ਕਾਤਲਾਨਾ ਹਮਲਾ ਕਰਨ ਵਾਲਾ ਦਾ ਸਕੈੱਚ ਜਾਰੀ ਕਰਦਿਆ ਕਿਹਾ ਕਿ ਲਗਭਗ 40 ਸਾਲਾ ਸਿੱਖ ਕੱਦ 6 ਫੁੱਟ ਵਿਅਕਤੀ ਨੂੰ ਫੜਨ ਲਈ ਪੁਲਿਸ ਵਲੋਂ ਸਪੈਸਲ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਹੜੀਆਂ ਵੱਖ ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ।
ਫਤਿਹਗੜ੍ਹ ਸਾਹਿਬ (2 ਅਗਸਤ, 2011 - ਗੁਰਪ੍ਰੀਤ ਸਿੰਘ ਮਹਿਕ): ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਿਹਗੜ੍ਹਸਾਹਿਬ ਦੇ ਵਾਇਸ ਚਾਂਸਲਰ ਜਸਵੀਰ ਸਿੰਘ ਆਹਲੂਵਾਲੀਆ ਤੇ ਦਿਨ ਦਿਹਾੜਾ ਕਾਤਲਾਨਾ ਹਮਲਾ ਕੀਤਾ ਗਿਆ। ਇਕ ਅਣਪਛਾਤੇ ਵਿਅਕਤੀ ਵਲੋਂ ਨਜ਼ਦੀਕ ਤੋਂ ਗੋਲੀ ਮਾਰ ਕੇ ਗੰਭੀਰ ਜਖਮੀ ਕੀਤੇ ਵੀ ਸੀ ਨੂੰ ਪੀ ਜੀ ਆਈ ਚੰਡੀਗੜ੍ਹਵਿਖੇ ਭਰਤੀ ਕਰਵਾਇਆ ਗਿਆ।
ਫ਼ਤਿਹਗੜ੍ਹ ਸਾਹਿਬ (2 ਅਗਸਤ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਇੱਥੋਂ ਜਾਰੀ ਇਕ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੇਂਦਰ ਸਰਕਾਰ ਨਾਲ ਜੁੜੇ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਰਤੀ ਪ੍ਰਭੂਸੱਤਾ ’ਤੇ ਕਾਬਜ਼ ਹਿੰਦੂਵਾਦੀਏ ਪੰਜਾਬ ਵਿੱਚ ਅਪਣੀਆਂ ਫ਼ਿਰਕੂ ਨੀਤੀਆਂ ਲਾਗੂ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਉਸਦੀ ਪਾਰਟੀ ਨੂੰ ਹੀ ਸਭ ਤੋਂ ‘ਯੋਗ’ ਸਮਝਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।