Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 7, 2011

ਬੰਗਾ (07 ਅਗਸਤ, 2011): ਦੋ ਸਾਲ ਪਹਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਬੰਗਾ ਵਿਖੇ ਸਿੱਖ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਵਾਲਾ ਵਿਸ਼ਾਲ ਦਸਤਾਰ ਮਾਰਚ ਕੱਢਿਆ ਗਿਆ ਸੀ । ਇਸ ਮਾਰਚ ਦੇ ਪ੍ਰਬੰਧਕ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਭਾਈ ਚਰਨਜੀਤ ਸਿੰਘ ਸੁੱਜੋਂ ਸਨ । ਮਾਰਚ ਵਿੱਚ ਸ਼ਾਮਲ ਸਿੱਖਾਂ ਨੇ “ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ , ਰਾਜ ਕਰੇਗਾ ਖਾਲਸਾ , ਸੰਤ ਜਰਨੈ਼ਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਮਰ ਰਹੇ , ਭਿੰਡਰਾਂਵਾਲਾ ਸੰਤ ਸਿਪਾਹੀ ਜਿਸ ਨੇ ਸੁੱਤੀ ਕੌਮ ਜਗਾਈ” ਵਰਗੇ ਜੈਕਾਰਿਆਂ - ਨਾਹਰਿਆਂ ਨਾਲ ਅਕਾਸ਼ ਗੂੰਜਣ ਲਗਾ ਦਿੱਤਾ ।
ਫ਼ਤਿਹਗੜ੍ਹ ਸਾਹਿਬ (6 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਸਬੰਧ ਵਿੱਚ ਹਲਕਾ ਬਸੀ ਪਠਾਣਾਂ ਤੋਂ ਜਨਰਲ ਸੀਟ ਤੋਂ ਪੰਥਕ ਧਿਰਾਂ ਦੇ ਸੰਭਾਵੀ ਉਮੀਦਵਾਰਾਂ ਭਾਈ ਹਰਪਾਲ ਸਿੰਘ ਚੀਮਾ, ਰਾਖਵੀ ਸੀਟ ਤੋਂ ਸੰਤੋਖ ਸਿੰਘ ਸਲਾਣਾ ਅਤੇ ਫ਼ਤਿਹਗੜ੍ਹ ਸਾਹਿਬ ਸੀਟ ਤੋਂ ਹਰਮਹਿੰਦਰ ਸਿੰਘ ਹਰਜੀ ਨੇ ਪਿੰਡਾਂ ਦਾ ਦੌਰਾ ਕੀਤਾ ਅਤੇ ਮੌਜ਼ੂਦਾ ਪ੍ਰਬੰਧਕਾਂ ਅਧੀਨ ਸ਼੍ਰੋਮਣੀ ਕਮੇਟੀ ਦੀਆਂ ਊਣਤਾਈਆਂ ਸਬੰਧੀ ਹਲਕੇ ਦੇ ਵੋਟਰਾਂ ਨੂੰ ਜਾਣੂੰ ਕਰਵਾਉਂਦਿਆ ਕਿਹਾ ਕਿ ਬਾਦਲ ਦਲ ਦੇ ਮੁਕਾਬਲੇ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰਾਂ ਨੂੰ ਚੁਣ ਕੇ ਸ਼੍ਰੋਮਣੀ ਕਮੇਟੀ ਵਿੱਚ ਭੇਜਿਆ ਜਾਵੇ ਤਾਂ ਜੋ ਇਸ ਸੰਸਥਾ ਵਿੱਚ ਆਏ ਨਿਘਾਰ ਨੂੰ ਦੂਰ ਕਰਕੇ ਗੁਰਦੁਆਰਾ ਪ੍ਰਬੰਧ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।