Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 10, 2011

ਫ਼ਤਿਹਗੜ੍ਹ ਸਾਹਿਬ, (10 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਾਖਵੀਂ ਸੀਟ ਤੋਂ ਉਮੀਦਵਾਰ ਸੰਤੋਖ ਸਿੰਘ ਸਲਾਣਾ ਨੇ ਅੱਜ ਰਿਟਰਨਿੰਗ ਅਫਸਰ ਐਸ. ਡੀ. ਐਮ. ਬਸੀ ਪਠਾਣਾਂ ਕੋਲ ਇੱਕ ਵੱਡੇ ਕਾਫ਼ਲੇ ਨਾਲ ਪਹੁੰਚ ਕੇ ਅਪਣੇ ਪੇਪਰ ਦਾਖਲ ਕੀਤੇ।
ਜ਼ੀਰਾ (10 ਅਗਸਤ, 2011): ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਪਿਛਲੇ ਚਾਰ ਸਾਲਾਂ ’ਚ 1984 ਦੇ ਸਿੱਖ ਵਿਰੋਧੀ ਕਤਲੇਆਮ ਲਈ ਇਨਸਾਫ਼ ਦੀ ਜਿਹੜੀ ਕੌਮਾਂਤਰੀ ਲਹਿਰ ਖੜ੍ਹੀ ਕੀਤੀ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ 27 ਸਾਲਾਂ ’ਚ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਬਿਨ੍ਹਾਂ ਕਿਸੇ ਸੱਤਾ ਤੋਂ ਉਹ ਇੰਨੀ ਵੱਡੀ ਪ੍ਰਾਪਤੀ ਕਰ ਸਕਦੇ ਹਨ ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਬੈਠ ਕੇ ਉਹ ਸਿੱਖ ਮਸਲਿਆਂ ਦੀ ਹੋਰ ਪ੍ਰਭਾਵੀ ਢੰਗ ਨਾਲ ਪੈਰਵਾਈ ਕਰ ਸਕਣਗੇ।
ਮੋਗਾ (9 ਅਗਸਤ, 2011): ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਸਮੁਚੇ ਭਾਰਤ ਵਿਚ ਵਸਦੇ ਸਿਖਾਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ ਨੂੰ ਆਪਣੇ ਵਾਪਰਕ ਅਦਾਰਿਆਂ ਤੇ ਘਰਾਂ ਦੇ ਬਾਹਰ ਕਾਲੇ ਝੰਡੇ ਲਹਿਰਾਉਣ ਤਾਂ ਜੋ ਇਸ ਦਿਨ ਨੂੰ ਰੋਸ ਵਜੋਂ ਮਨਾਇਆ ਜਾ ਸਕੇ ਜਦੋਂ ਸਿਖ ਧਰਮ ਤੇ ਕੌਮ ਨੂੰ ਸਵਿਧਾਨਿਕ ਤੌਰ ’ਤੇ ਗੁਲਾਮ ਬਣਾ ਦਿੱਤਾ ਗਿਆ ਸੀ।
ਫ਼ਤਿਹਗੜ੍ਹ ਸਾਹਿਬ (8 ਅਗਸਤ, 2011): ਬਸੀ ਪਠਾਣਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ (ਰਿਜ਼ਰਵ) 10 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਚੋਣ ਅਧਿਕਾਰੀ ਬਸੀ ਪਠਾਣਾਂ ਕੋਲ ਅਪਣੇ ਕਾਗਜ਼ ਦਾਖਲ ਕਰਨਗੇ।ਉਕਤ ਆਗੂਆਂ ਨੇ ਅਪੀਲ ਕੀਤੀ ਕਿ ਇਸ ਮੌਕੇ ਐਚ.ਡੀ.ਐਫ.ਸੀ ਬੈਂਕ ਕੋਲ ਵੱਡੀ ਗਿਣਤੀ ਵਿੱਚ ਇਕੱਤਰ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਪੰਥਕ ਮੋਰਚੇ ਨੇ ਸ਼੍ਰੋਮਣੀ ਕਮੇਟੀ ਦੀਆਂ 85 ਸੀਟਾਂ ਤੋਂ ਅਪਣੇ ਉਮੀਦਵਾਰ ਐਲਾਨ ਦਿੱਤੇ ਹਨ ਅਤੇ ਬਾਕੀ ਰਹਿੰਦੇ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।