Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 19, 2011

ਲੰਡਨ (19 ਅਗਸਤ, 2011): ਚੇਨਈ ਦੇ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੇ ਗਏ ਤਿੰਨ ਸਿੱਖ ਨੌਜਵਾਨਾਂ ਤੇ ਪੰਜਾਬ ਪੁਲੀਸ ਵਲੋਂ ਅਣਮਨੁੱਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਜਨਰਲ ਸਕੱਤਰ ਸ੍ਰ, ਲਵਸਿੰਦਰ ਸਿੰਘ ਡੱਲੇਵਾਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦਲਜੀਤ ਸਿੰਘ, ਅਮਰਜੀਤ ਸਿੰਘ ਅਤੇ ਕੇਵਲ ਸਿੰਘ ਸੱਧ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਖਾੜਕੂ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਸਾਥੀ ਆਖ ਕੇ ਪੁਲੀਸ ਝੂਠੇ ਮੁਕਾਬਲੇ ਵਿੱਚ ਖਤਮ ਕਰ ਸਕਦੀ ਹੈ।
ਫ਼ਤਿਹਗੜ੍ਹ ਸਾਹਿਬ (16 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਿਜ਼ਰਵ ਸੀਟ ਤੋਂ ਉਮੀਦਵਾਰ ਸੰਤੋਖ ਸਿੰਘ ਸਲਾਣਾ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਪਿੰਡ ਬਡਵਾਲਾ ਵਿੱਚ ਚੋਣ ਪ੍ਰਚਾਰ ਲਈ ਪੁੱਜੇ ਭਾਈ ਚੀਮਾ ਨੇ ਕਿਹਾ ਕਿ ਬਾਦਲ ਦਲ ਦੀ ਅਧੀਨਗੀ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦਾ ਕਈ ਪ੍ਰਚਾਰ ਪ੍ਰਸਾਰ ਨਹੀਂ ਕੀਤਾ ਗਿਆ ਧਰਮ ਪ੍ਰਚਾਰ ਦੀ ਥਾਂ ਇਸਦੇ ਪ੍ਰਬੰਧਕ ਦਾ ਧਿਆਨ ਹਮੇਸ਼ਾਂ ਹਮੇਸ਼ਾਂ ਗੁਰਧਾਮਾਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਦੀ ਦੁਰਦਵਰਤੋਂ ਵੱਲ ਹੀ ਕੇਂਦਰਤ ਰਿਹਾ ਹੈ।
ਮੱਖੂ,ਜ਼ੀਰਾ (18 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਲਕਾ ਜ਼ੀਰਾ ਤੋਂ ਚੋਣ ਲੜ ਰਹੇ ਆਲ ਇੰਡੀਆਂ ਸਿੱਖ ਸਟੂਡੈਂਟਸ ਦੇ ਪ੍ਰਧਾਨ ਸ੍ਰ: ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਮੱਖੂ ਸ਼ਹਿਰ ਤੋਂ ਇਲਾਵਾ ਪਿੰਡ ਵਰਿਆਂ, ਖਡੂਰ, ਸੱਦਰਵਾਲਾ, ਘੁੱਦੂ ਵਾਲਾ ਸਮੇਤ ਕਈ ਪਿੰਡਾਂ ਵਿੱਚ ਆਪਣੇ ਸਮਰਥਕਾ ਨੂੰ ਨਾਲ ਲੈ ਕੇ ਵੋਟਰਾਂ ਤੱਕ ਪਹੁੰਚ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।