ਡਰਬੀ (23 ਦਸੰਬਰ, 2011): ਹਾਈਕੋਰਟ ਵੱਲੋਂ ਸਹਿਜਧਾਰੀਆਂ 'ਤੇ ਰੋਕ ਲਾਉਣ ਬਾਰੇ ਨੋਟੀਫਿਕੇਸ਼ਨ ਰੱਦ ਕਰਨ ਦੇ ਮਾਮਲੇ ਬਾਰੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਖੰਡ ਕੀਰਤਨੀ ਜਥਾ ਯੂ ਕੇ ਤੇ ਯੂਰਪ ਦੇ ਜਥੇਦਾਰ ਭਾਈ ਰਘਵੀਰ ਸਿੰਘ, ਜਨਰਲ ਸਕੱਤਰ ਸ: ਰਾਜਿੰਦਰ ਸਿੰਘ ਪੁਰੇਵਾਲ ਅਤੇ ਅਖੰਡ ਕੀਰਤਨੀ ਜਥਾ ਯੂਕੇ ਦੇ ਪੋਲੀਟੀਕਲ ਵਿੰਗ ਦੇ ਆਗੂਆਂ ਜਥੇਦਾਰ ਬਲਬੀਰ ਸਿੰਘ ਅਤੇ ਭਾਈ ਜੋਗਾ ਸਿੰਘ, ਕਾਰ ਸੇਵਾ ਕਮੇਟੀ ਸਿੱਖ ਗੁਰਧਾਮ ਪਾਕਿਸਤਾਨ ਦੇ ਜਥੇਦਾਰ ਅਵਤਾਰ ਸਿੰਘ ਸੰਘੇੜਾ, ਬ੍ਰਿਟਿਸ਼ ਸਿੱਖ ਕੌਂਸਲ ਦੇ ਪ੍ਰਧਾਨ ਸ: ਕੁਲਵੰਤ ਸਿੰਘ ਢੇਸੀ ਤੇ ਜਨਰਲ ਸਕੱਤਰ ਸ: ਤਰਸੇਮ ਸਿੰਘ ਦਿਓਲ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਲਕੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਹਾਈਕੋਰਟ ਦਾ ਇਹ ਫ਼ੈਸਲਾ ਮੰਦਭਾਗਾ ਹੈ, ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ