Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 9, 2012

ਚੋਟੀ ਦੇ ਸਾਬਕਾ ਜੁਝਾਰੂ ਆਗੂ ਭਾਈ ਦਲਜੀਤ ਸਿੰਘ ਪਿਛਲੇ ਤਕਰੀਬਨ ਦੋ ਸਾਲਾਂ ਤੋਂ ਅੰਮ੍ਰਿਤਸਰ ਜੇਲ੍ਹ ਵਿਚ ਬੰਦੀ ਜੀਵਨ ਹੰਢਾ ਰਹੇ ਹਨ। ਇਸ ਵੇਲੇ ਉਹ ਕੁੱਲ ਚਾਰ ਮੁਕੱਦਮਿਆਂ ਦਾ ਸਾਹਮਣੇ ਕਰ ਰਹੇ ਹਨ, ਜਿਹਨਾਂ ‘ਚੋਂ ਸਭ ਤੋਂ ਮਸ਼ਹੂਰ ਤੇ ਗੰਭੀਰ ਮੁਕੱਦਮਾ 25 ਸਾਲ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਇਕ ਸ਼ਾਖਾ ਵਿਚ ਮਾਰੇ ਗਏ ਡਾਕੇ ਨਾਲ ਸਬੰਧਤ ਹੈ। ਏਸ਼ੀਆ ਦੇ ਸਭ ਨਾਲੋਂ ਵੱਡੇ ਕਹੇ ਜਾਂਦੇ ਇਸ ਡਾਕੇ ਵਿਚ ਪੌਣੇ ਛੇ ਕਰੋੜ ਦੇ ਕਰੀਬ ਰੁਪਈਏ ਲੁੱਟੇ ਦੱਸੇ ਗਏ ਸਨ। ਇਸ ਡਾਕੇ ਲਈ 20 ਦੇ ਕਰੀਬ ਚੋਟੀ ਦੇ ਸਿੱਖ ਜੁਝਾਰੂਆਂ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਸੀ, ਜਿਹਨਾਂ ਵਿਚੋਂ ਜ਼ਿਆਦਾਤਰ ਜੁਝਾਰੂ ਪਹਿਲਾਂ ਹੀ ਲਹਿਰ ਦੇ ਅੱਡ ਅੱਡ ਪੜਾਵਾਂ ‘ਤੇ ਸ਼ਹੀਦ ਹੋ ਗਏ ਸਨ। ਇਹਨਾਂ ਵਿਚ ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਮਥਰਾ ਸਿੰਘ, ਜਨਰਲ ਲਾਭ ਸਿੰਘ, ਚਰਨਜੀਤ ਸਿੰਘ ਚੰਨੀ ਆਦਿ ਪ੍ਰਮੁੱਖ ਨਾਂ ਸ਼ਾਮਲ ਹਨ। ਖਾੜਕੂ ਸੰਘਰਸ਼ ਦੀ ਚੜ੍ਹਤ ਦੇ ਦੌਰ ਵਿਚ ਸਿੱਖ ਕੌਮ ਦੀਆਂ ਸਧਰਾਂ ਤੇ ਉਮੀਦਾਂ ਦੇ ਪ੍ਰਤੀਕ ਬਣ ਕੇ ਉਭਰੇ ਇਹਨਾਂ ਜੁਝਾਰੂ ਸੂਰਮਿਆਂ ਵਿਚੋਂ ਇਸ ਵੇਲੇ ਦੋ ਸੰਗਰਾਮੀਏ-ਭਾਈ ਦਲਜੀਤ ਸਿੰਘ ਤੇ ਭਾਈ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।