Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 19, 2012

ਪਟਿਆਲਾ, ਪੰਜਾਬ (ਮਾਰਚ 19, 2012): ਸਿੱਖ ਸਿਆਸਤ ਕੋਲ ਮੌਜੂਦ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ, ਪਟਿਆਲਾ ਦੇ ਅਧਿਕਾਰੀਆਂ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕਾਲੇ ਵਰੰਟ ਚੰਡੀਗੜ੍ਹ ਦੀ ਅਦਾਲਤ ਨੂੰ ਵਾਪਸ ਭੇਜ ਦਿੱਤੇ ਹਨ। ਅਧਿਕਾਰੀਆਂ ਨੇ ਜੋ ਚਿੱਠੀ ਵਰੰਟਾਂ ਨਾਲ ਲਗਾ ਕੇ ਵਾਪਸ ਭੇਜੀ ਹੈ ਉਸ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਕਿਹਾ ਹੈ ਕਿ ਭਾਈ ਰਾਜੋਆਣਾ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਮੌਤ ਦੀ ਸਜਾ ਸੁਣਾਈ ਹੈ ਤੇ ਚੰਡੀਗੜ੍ਹ ਦੀ ਅਦਾਲਤ ਦਾ ਅਧਿਕਾਰ ਖੇਤਰ ਪੰਜਾਬ ਤੋਂ ਬਾਹਰ ਹੀ ਖਤਮ ਹੋ ਜਾਂਦਾ ਹੈ ਜਿਸ ਕਾਰਨ ਪਟਿਆਲਾ ਜੇਲ੍ਹ ਵਿਚ ਭਾਈ ਬਲਵੰਤ ਸਿੰਘ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।
ਅੰਮ੍ਰਿਤਸਰ, ਪੰਜਾਬ (18 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਵਸੀਅਤ ਅੱਜ ਬਾਬਾ ਬਲਜੀਤ ਸਿੰਘ ਦਾਦੂਵਾਲ, ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਅਤੇ ਸਿੱਖ ਸੰਗਤਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੌਂਪੀ। ਦੱਸਿਆ ਜਾਂਦਾ ਹੈ ਕਿ ਇਸ ਵਸੀਅਤ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਫਾਂਸੀ ਤੋਂ ਬਾਅਦ ਆਪਣਾ ਸਰੀਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਕਰਦਿਆਂ ਜ਼ਰੂਰੀ ਅੰਗ ਲੋੜਵੰਦਾਂ ਨੂੰ ਅਤੇ ਅੱਖਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸੂਰਮੇ ਸਿੰਘ ਭਾਈ ਲਖਵਿੰਦਰ ਸਿੰਘ ਨੂੰ ਦੇਣ ਦੀ ਇੱਛਾ ਪ੍ਰਗਟਾਈ ਹੈ। ਅਖਬਾਰੀ ਸੂਤਰਾਂ ਦਞਤੋਂ ਮਿਲੀ ਜਾਣਕਾਰੀ ਮੁਤਾਬਕ ਭਾਈ ਬਲਵੰਤ ਸਿੰਘ ਦੇ ਸਰੀਰਕ ਅੰਗਾਂ ਸਬੰਧੀ ਫੈਸਲਾ 20 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤਾ ਜਾਵੇਗਾ। ਜਥੇਦਾਰ ਸ੍ਰੀ ਅਕਾਲ ਸਾਹਿਬ ਗਿਆਨੀ ਗੁਰਬਚਨ ਸਿੰਘ ਭਾਈ ਰਾਜੋਆਣਾ ਦੀ ਇੱਛਾ 'ਤੇ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ 19 ਮਾਰਚ ਨੂੰ ਮਿਲਣ ਜਾਣਗੇ।
ਲੁਧਿਆਣਾ, ਪੰਜਾਬ (18 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਸਲੇ ਉਤੇ ਵਿਚਾਰ ਕਰਨ ਲਈ ਪੰਥਕ ਜਥੇਬੰਦੀਆਂ ਦੀ ਇਕ ਹੰਗਾਮੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕਣ ਲਈ ਪੰਥਕ ਜਥੇਬੰਦੀਆਂ ਦੀ 21 ਮਾਰਚ ਨੂੰ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਸੱਦੀ ਗਈ ਹੈ। ਇਹ ਫ਼ੈਸਲਾ ਅੱਜ ਸਲੇਮ ਟਾਬਰੀ ਸਥਿਤ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿਚ ਕੀਤਾ ਗਿਆ ਹੈ, ਜਿਸ ਵਿਚ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਸੰਤ ਸਮਾਜ, ਆਲ ਇੰਡੀਆ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਸਿਰਮੌਰ ਖਾਲਸਾ ਦਲ ਅਤੇ ਯੂਨਾਈਟਡ ਸਿੱਖ ਮੂਵਮੈਂਟ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।