Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 10, 2014

ਮੁੰਬਈ, (10 ਮਈ 2014): - ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤੁਲਸੀਰਾਮ ਪ੍ਰਜਾਪਤੀ ਫ਼ਰਜੀ ਮੁੱਠਭੇੜ ਕਾਂਡ 'ਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁੱਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਕਰੀਬੀ ਅਮਿਤ ਸ਼ਾਹ ਤੇ ਹੋਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਤਲਬ ਕੀਤਾ।
ਨਵੀਂ ਦਿੱਲੀ,( 9ਮਈ 2014):- ਬੀਬੀਆਂ ਨੂੰ ਦਿੱਲੀ ‘ਚ ਦੋਪਹੀਆਂ ਵਾਹਨ ਚਲਾਉਣ ਜਾਂ ਪਿੱਛਲੀ ਸੀਟ ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਹੈਲਮੇਟ ਪਾਉਣ ਨੂੰ ਜਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ ਰਾਹੀਂ ਤਿੱਖਾ ਵਿਰੋਧ ਦਰਜ ਕਰਵਾਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਪਰਾਜਪਾਲ ਨੂੰ ਲਿੱਖੀ ਚਿੱਠੀ ‘ਚ ਇਸ ਮਸਲੇ ਤੇ ਮੁੜ ਗੌਰ ਕਰਨ ਲਈ ਕਈ ਦਲੀਲਾਂ ਵੀ ਦਿੱਤੀਆਂ ਹਨ।
ਹੁਸ਼ਿਆਰਪੁਰ, (9 ਮਈ 2014):- ਭਗਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਿੰਡ ਅੰਬਾਲਾ ਜੱਟਾਂ ਦੇ ਸਾਬਕਾ ਸਰਪੰਚ ਕੁਲਜੀਤ ਸਿੰਘ ਢੱਟ ਨੂੰ ਮਾਰਨ ਦੀ ਨੀਯਤ ਨਾਲ ਅਗਵਾ ਕਰਨ ਦੇ ਦੋਸ਼ ਹੇਠ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀ ਇਕ ਅਦਾਲਤ ਨੇ ਪੰਜਾਬ ਪੁਲੀਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ 5-5 ਸਾਲ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਚੰਡੀਗੜ,(9 ਮਈ 2014):- ਲੰਬੇ ਸਮੇਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਚੰਡੀਗੜ੍ਹ ਦੀ ਬੂੜੈਲ ਜੇਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ 'ਚ ਬੰਦ ਸਿੱਖ ਰਾਜਸੀ ਕੈਦੀ ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪੱਕੀ ਰਿਹਾਈ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਲਗਾਈ ਪਟੀਸ਼ਨ ਤੇ ਸੁਣਵਾਈ ਅੱਜ ਮਾਨਯੋਗ ਜਸਟਿਸ ਰਾਜੀਵ ਭੱਲਾ ਦੇ ਬੈਂਚ ਵਲੋਂ ਕੀਤੀ ਗਈ ।
ਲੰਡਨ,( 9 ਮਈ 2014):- ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਸਾਕਾ ਨੀਲਾ ਤਾਰਾ ਦੀ 30ਵੀਂ ਵਰ੍ਹੇਗੰਢ ਮੌਕੇ ਜੂਨ 1984 ਦੇ ਪੀੜਤ ਬਰਤਾਨਵੀ ਸਿੱਖਾਂ ਤੇ ਉਨ੍ਹਾਂ ਦੇ ਪੀੜਤ ਰਿਸ਼ਤੇਦਾਰਾਂ ਦੀ ਇੱਕ ਸੂਚੀ ਜਾਰੀ ਕਰੇਗੀ | ਇਸ ਸਬੰਧੀ ਭਾਈ ਅਮਰੀਕ ਸਿੰਘ ਗਿੱਲ ਤੇ ਭਾਈ ਦਵਿੰਦਰਜੀਤ ਸਿੰਘ ਵੱਲੋਂ ਭੇਜੇ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਸੂਚੀ 'ਚ ਉਨ੍ਹਾਂ ਸਿੱਖਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਹੜੇ ਖੁਦ ਜਾਂ ਉਨ੍ਹਾਂ ਦੇ ਪਰਿਵਾਰ ਸਾਕਾ ਨੀਲਾ ਤਾਰਾ ਤੇ ਉਸ ਨਾਲ ਸਬੰਧਿਤ ਘਟਨਾਵਾਂ ਵਿੱਚ ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋਏ ਹਨ |
ਲਖਨਊ,(9 ਮਈ 2014):- ਜਿਉਂ ਜਿਉਂ ਵੋਟਾਂ ਖਤਮ ਹੋਣ ਅਤੇ ਵੋਟਾਂ ਦੀ ਗਣਤੀ ਦੇ ਦਿਨ ਨੇੜੇ ਆ ਰਹੇ ਹਨ ਤਾਂ ਸਿਆਸੀ ਦੂਸ਼ਣਬਾਜ਼ੀ ਦੇ ਨਾਲ ਨਾਲ ਸਮਰਥਨ ਲੈਣ ਦੇਣ ਦੀ ਬਿਆਨ ਬਾਜ਼ੀ ਵੀ ਸ਼ੁਰੂ ਹੋ ਗਈ ਹੈ।ਇਸੇ ਤਹਿਤ ਹੀ ਅੱਜ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹਵਾ ਉਦਯੋਗਪਤੀਆਂ ਦੁਆਰਾ ਬਣਾਈ ਹੋਈ ਹੈ | ਇਹ ਫਰਜ਼ੀ ਸਾਬਤ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਚ ਚੋਣਾ ਤੋਂ ਬਾਅਦ ਭਾਜਪਾ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ |

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।