Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 11, 2014

ਮੁਹਾਲੀ, (10 ਅਪ੍ਰੈਲ 2014):-ਪਿਛਲੀ 30 ਤਾਰੀਕ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਦਰਮਿਆਨ ਵੱਖ- ਵੱਖ ਪਾਰਟੀਆਂ ਦੇ ਹਮਾਇਤੀਆਂ ਅਤੇ ਵਰਕਰਾਂ ਵਿਚਕਾਰ ਪੈਦਾ ਹੋਇਆ ਤਨਾਅ ਖਤਮ ਹੋਣ ਦਾ ਨਾਅ ਨਹੀਂ ਲੈ ਰਿਹਾ ਅਤੇ ਖਾਸ ਕਰਕੇ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਵਰਕਰਾਂ ਵੱਲੋਂ ਪੰਜਾਬ 'ਚ ਅਭਾਰ ਵਿੱਚ ਆਈ ਨਵੀ ਪਾਰਟੀ ਆਮ ਆਦਮੀ ਪਾਰਟੀ ਦੇ ਸਮੱਰਥਕਾਂ ਨੂੰ ਆਨੇ ਬਹਾਨੇ ਤੰਗ ਕੀਤਾ ਜਾ ਰਿਹਾ ਹੈ ਅਤੇ ਕਿਤੇ ਕਿਤੇ ਤਾਂ ਨੌਬਤ ਲੜਾਈ ਝਗੜੇ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਤੱਕ ਆ ਗਈ ਹੈ।
ਲੰਡਨ,(10 ਮਈ 2014):- ਅਕਾਲੀ ਦਲ ਪੰਚ ਪ੍ਰਧਾਨੀ ਦੇ ਸਾਬਕਾ ਚੇਅਰਮੈਨ ,ਪੰਥਕ ਕਮੇਟੀ ਦੇ ਸਾਬਕਾ ਮੈਂਬਰ ,ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਬਿੱਟੂ ,ਭਾਈ ਮਨਧੀਰ ਸਿੰਘ ,ਭਾਈ ਬਲਵੀਰ ਸਿੰਘ ਸਮੇਤ ਦਸ ਸਿੰਘਾਂ ਦੇ ਲਿੱਲੀ ਸ਼ਰਮਾ ਕਤਲ ਕੇਸ ਚੋਂ ਬਾਇੱਜਤ ਬਰੀ ਹੋਣ ਦਾ ਯੂ,ਕੇ ਦੀਆਂ ਸਿੱਖ ਜਥੇਬੰਦੀਆਂ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ।
ਅੰਮਿ੍ਤਸਰ, (10 ਮਈ 2014):- ਹਰਿਆਣਾ ਦੀ ਸਰਕਾਰ ਵੱਲੋਂ ਅਨੰਦ ਵਿਆਹ ਐਕਟ ਦੀਆਂ ਖਾਮੀਆਂ ਖਤਮ ਕਰਕੇ ਇਸਨੂੰ ਲਾਗੂ ਕਰਨ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਅਨੰਦ ਮੈਰਿਜ ਐਕਟ ਸਮੁੱਚੇ ਦੇਸ਼ 'ਚ ਲਾਗੂ ਕਰਨਾ ਚਾਹੀਦਾ ਹੈ ।
ਪਟਿਆਲਾ, (10 ਮਈ2014): - ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਸਿੱਖ ਕੌਮ ਨੂੰ ਮੁੜ ਸੱਦਾ ਦਿੱਤਾ ਹੈ ਕਿ ਉਹ ਕੌਮ ਦੇ ਵਡੇਰੇ ਹਿੱਤਾਂ ਲਈ ਆਪਣੀ ਆਬਾਦੀ ਵਿੱਚ ਵਾਧਾ ਬਣਾਉਣ। ਉਨ੍ਹਾਂ ਆਖਿਆ ਕਿ ਸਿੱਖਾਂ ਨੂੰ ਚਾਹੀਦਾ ਹੈ ਕਿ ਉਹ ਦੋ ਬੱਚਿਆਂ ਤੱਕ ਸੀਮਤ ਨਾ ਰਹਿਣ ਕਿਉਂਕਿ ਅਜਿਹੀ ਪਿਰਤ ਨਾਲ ਕੌਮ ਦੀ ਗਿਣਤੀ ਕਾਫ਼ੀ ਘੱਟ ਰਹੀ ਹੈ, ਜੋ ਕਈ ਪਹਿਲੂਆਂ ਤੋਂ ਚਿੰਤਾਜਨਕ ਹੈ। ਉਨ੍ਹਾਂ ਪ੍ਰੈਸ ਮਿਲਣੀ ਦੌਰਾਨ ਆਖਿਆ ਕਿ ਕੌਮ ਦੀ ਆਬਾਦੀ ਦੇ ਵਾਧੇ ਬਾਰੇ ਕਿਸੇ ਧਿਰ ਵੱਲੋਂ ਉਨ੍ਹਾਂ ਦੀ ਨੁਕਤਾਚੀਨੀ ਨਹੀਂ ਕੀਤੀ ਗਹੀ ਬਲਕਿ ਦੇਸ਼ ਵਿਦੇਸ਼ ਦੀ ਸੰਗਤ ਨੇ ਇਸ ਫੁਰਮਾਨ ’ਤੇ ਪਹਿਰਾ ਦੇਣ ਦੀ ਵਕਾਲਤ ਕੀਤੀ ਹੈ।
ਚੰਡੀਗੜ੍ਹ,( 10 ਮਈ 2014):- ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਤੋਂ ਵੀ ਵੱਧ ਕੱਟ ਸੁੱਕੇ ਪਰ ਅਜੇ ਜ਼ੇਲਾਂ ਵਿੱਚ ਬੰਦ ਸਿੱਖ ਰਾਜਸੀ ਨਜ਼ਰਬੰਦਾਂ ਦੀ ਪੱਕੀ ਰਿਹਾਈ ਹੁਣ ਕੇਂਦਰ ਵਿੱਚ ਆਉਣ ਵਾਲੀ ਨਵੀਂ ਸਰਕਾਰ ਦੀ ਮਰਜ਼ੀ ਹੀ ਤੈਅ ਕਰੇਗੀ।
ਹਰਿਆਣਾ ਵਿੱਚ ਅਨੰਦ ਮੈਰਿਜ ਐਕਟ ਲਾਗੂ ਕਰਨ ਸਬੰਧੀ ਹਾਲ ਹੀ ਵਿੱਚ ਪ੍ਰਕਾਸ਼ਿਤ ਖ਼ਬਰਾਂ ਅਸਲੀਅਤ ਤੋਂ ਦੂਰ ਹਨ। ਦੋ ਸਾਲ ਪਹਿਲਾਂ ਭਾਵ ਅਪਰੈਲ-ਮਈ 2012 ਵਿੱਚ ਵੀ ਕੁਝ ਲੋਕਾਂ ਵੱਲੋਂ ਇਹ ਕਹਿ ਕੇ ਨਾਮਣਾ ਖੱਟਣ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਅਸੀਂ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਜਾ ਰਹੇ ਹਾਂ। ਹਕੀਕਤ ਤਾਂ ਇਹ ਹੈ ਕਿ 1909 ਵਿੱਚ ਪਾਸ ਕੀਤਾ ਗਿਆ ਅਨੰਦ ਮੈਰਿਜ ਐਕਟ ਭਾਰਤ ਵਿੱਚ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਹਮੇਸ਼ਾਂ ਲਾਗੂ ਰਿਹਾ ਹੈ। ਆਜ਼ਾਦੀ ਮਿਲਣ ਤੋਂ ਬਾਅਦ ਭਾਰਤ ਸਰਕਾਰ ਨੇ ਇੱਕ ਕਾਨੂੰਨ ਬਣਾਇਆ। ਇਸ ਵਿੱਚ ਪਾਸ ਹੋਏ ਉਨ੍ਹਾਂ ਸਾਰੇ ਐਕਟਾਂ ਦੀ ਸੂਚੀ ਦਿੱਤੀ ਗਈ ਹੈ ਜਿਨ੍ਹਾਂ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਵੀ ਲਾਗੂ ਰੱਖਿਆ ਗਿਆ ਹੈ। ਇਸ ਸੂਚੀ ਵਿੱਚ 1839 ਤੋਂ ਲੈ ਕੇ 1949 ਤਕ ਪਾਸ ਕੀਤੇ 256 ਐਕਟਾਂ ਦੀ ਲਗਾਤਾਰਤਾ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਇਸ ਵਿੱਚ ਅਨੰਦ ਮੈਰਿਜ ਐਕਟ 1909 ਵੀ ਸ਼ਾਮਿਲ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।