Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 21, 2014

ਅੰਮ੍ਰਿਤਸਰ, ਪੰਜਾਬ (ਮਈ 21, 2014): ਸਿੱਖ ਸਿਆਸਤ ਨਿਊਜ਼ ਨੂੰ ਭੇਜੇ ਇਕ ਲਿਖਤੀ ਬਿਆਨ ਵਿਚ ਸਿੱਖ ਜਥੇਬੰਦੀ ਦਲ ਖਾਲਸਾ ਨੇ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਸ਼੍ਰੋਮਣੀ ਕਮੇਟੀ ਦਾ ਅਸਫਲ ਪ੍ਰਧਾਨ ਕਰਾਰ ਦੇਂਦਿੰਆ ਕਿਹਾ ਕਿ ਜਥੇ ਮੱਕੜ ਨਾਨਕਸ਼ਾਹੀ ਕੈਲੰਡਰ ਮੁੱਦੇ ਉਤੇ ਸਿੱਖ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿਚਾਲੇ ਫੁੱਟ ਪਾਉਣ ਦੀਆਂ ਕੋਸ਼ਿਸ਼ਾ ਕਰ ਰਹੇ ਹਨ।
ਨਵੀਂ ਦਿੱਲੀ, ਭਾਰਤ (ਮਈ 21, 2014): ਅੱਜ ਦਿੱਲੀ ਦੀ ਇਕ ਅਦਾਲਤ ਵਿਚ ਮਾਹੌਲ ਉਸ ਸਮੇਂ ਰੋਚਕ ਬਣ ਗਿਆ ਜਦੋਂ ਜੱਜ ਨੇ ਆਮ ਆਦਮੀ ਪਾਰਟੀ (ਆਮ) ਦੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਨੂੰ "ਆਮ ਆਦਮੀ" ਵਾਙ ਵਰਤਾਓ ਕਰਨ ਲਈ ਕਿਹਾ।
ਨਿਊਯਾਰਕ, (20 ਮਈ,2014):- ਭਾਰਤ ਸਰਕਾਰ ਵੱਲੋਂ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੇ ਸਬੰਧ ਵਿੱਚ 30ਵੇਂ ਘੱਲੂਘਾਰਾ ਦਿਵਸ ਮੌਕੇ ਸਮੂਹ ਸਿੱਖ ਸੰਗਤਾਂ , ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜੱਥੇਬੰਦੀਆਂ ਵੱਲੋਂ "ਸਿੱਖ ਪ੍ਰਭੂਸੱਤਾ ਮਾਰਚ" ਕੀਤਾ ਜਾਵੇਗਾ।
ਨਵੀਂ ਦਿੱਲੀ, 20 ਮਈ (ਏਜੰਸੀ)-ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਛੱਡਕੇ ਦਿੱਲੀ ਵਿੱਚ ਅਤੇ ਸਮੁੱਚੇ ਭਾਰਤ ਵਿੱਚ ਬੂਰੀ ਤਰਾਂ ਅਸਫਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਦਿੱਲੀ ਵਿੱਚ ਮੁੜ ਤੋਂ ਸਰਕਾਰ ਬਣਾਉਣ ਲਈ ਤਿਆਰ ਹੈ ਅਤੇ ਇਸ ਬਾਰੇ ਦਿੱਲੀ ਦੀ ਜਨਤਾ ਦੀ ਰਾਏ ਲਈ ਜਾਵੇਗੀ ।
ਨਵੀਂ ਦਿੱਲੀ, (20 ਮਈ 2014):- ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 16ਵੀਆਂ ਲੋਕ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਲੈ ਕੇ ਭਾਜਪਾ ਦੀ ਅਗਵਾਈ ਹੇਠ ਕੇਂਦਰ ਵਿੱਚ ਸਰਕਾਰ ਬਣਾਉਣ ਜਾ ਰਹੇ ਨਰਿੰਦਰ ਮੋਦੀ ਨੂੰ ਗੁਜਰਾਤ ਭਵਨ ਵਿਖੇ ਮਿਲ ਕੇ ਅੱਜ ਜਿੱਤ ਦੀ ਵਧਾਈ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।