Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 5, 2014

ਸੰਨ 1994 ਵਿੱਚ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੇ ਆਪਣੇ ਸਾਥੀਆਂ ਖਿਲਾਫ ਬੇਕਸੂਰ ਲੋਕਾਂ ‘ਤੇ ਰਹੱਸਮਈ ਢੰਗ ਨਾਲ ਤਸ਼ੱਦਦ ਕਰਨ ਅਤੇ ਮਾਰਨ ਦਾ ਦੋਸ਼ ਲਾਉਦਿਆਂ ਅਦਾਲਤ ਵਿੱਚ ਦਾਅਵਾ ਕੀਤਾ ਸੀ।ਹੁਣ ਜਦ ਅਖੀਰ ਵਿੱਚ ਉਸ ਵੱਲੋਂ ਦਾਇਰ ਕੇਸ ਸੁਪਰੀਮ ਕੋਰਟ ਨੇ ਸੁਣਿਆਂ, ਤਾਂ ਇੱਕ ਨਵੀਂ ਡਾਕੂਮੈਂਟਰੀ ਨੇ ਉਸ ਵੱਲੋਂ ਇਨਸਾਫ਼ ਲਈ ਲੜੀ ਲੰਮੀ ਲੜਾਈ ਦਾ ਪਤਾ ਲਾਇਆ।
ਸ਼ਿਵ ਸ਼ੈਨਾ ਹਿੰਦੁਸਤਾਨ ਦੇ ਪ੍ਰਧਾਨ ਸੰਜੀਵ ਘਨੌਲੀ ਤੇ ਪਵਨ ਗੁਪਤਾ ਅਤੇ ਹਿੰਦੂ ਸੁਰਕੱਸ਼ਾ ਸੰਮਿਤੀ ਦੇ ਪੰਚਾਨੰਦ ਗਿਰੀ ਵੱਲੋਂ ਲਗਾਤਰ ਆ ਰਹੇ ਸਿਖ ਵਿਰੋਧੀ ਧਮਕੀਆਂ ਭਰੇ ਬਿਆਨਾਂ ਦਾ ਨੋਟਿਸ ਲੈਦਿਆਂ ਪੰਚ ਪ੍ਰਧਾਨੀ ਦੇ ਆਗੂ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਿੰਦੂ ਫ਼ਿਰਕਾਪ੍ਰਸਤਾਂ ਵਲੋਂ ਇਹ ਕਾਰਵਾਈਆਂ ਸਿੱਖ ਨੌਜਵਾਨਾਂ ਨੂੰ ਭੜਕਾਉਣ ਲਈ ਕਰ ਰਹੇ ਹਨ ਤਾਂ ਜੋ ਉਨ੍ਹਾਂ ’ਤੇ ਝੂਠੇ ਪੁਲਸ ਕੇਸ ਪਾਏ ਜਾ ਸਕਣ ਅਤੇ ਇਸ ਨੂੰ ਅਮਨ-ਕਨੂੰਨ ਦਾ ਮੁੱਦਾ ਬਣਾ ਕੇ ਸਿੱਖ ਪਰਿਵਾਰਾਂ ਦੀ ਬੇਅਦਬੀ ਕਰ ਸਕਣ। ਇਹ ਜਥੇਬੰਦੀਆਂ ਪੰਜਾਬ ’ਚ ਪਿਛਲੇ ਦਹਾਕਿਆਂ ਵਾਲਾ ਮਾਹੌਲ ਬਣਾਉਣਾ ਚਾਹੁੰਦੀਆਂ ਹਨ। ਅਸੀਂ ਇਨ੍ਹਾਂ ਦੀਆਂ ਸ਼ਿਕਾਇਤਾਂ ਇਨ੍ਹਾਂ ਦੀਆਂ ਸੀ.ਡੀਜ਼ ਸਮੇਤ ਸਰਕਾਰ ਕੋਲ ਦਰਜ ਕਰਵਾ ਦਿੱਤੀਆਂ ਹਨ।
ਕਸ਼ਮੀਰ ਕੌਂਸਲ ਜਰਮਨੀ ਦੇ ਸਦਰ ਚੌਧਰੀ ਯੂਸਫ ਅਲੀ ਫੈਂਕਫਰਟ ਵਿੱਚ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਸਬੰਧੀ ਹੋਰਹੇ ਮੁਜ਼ਾਹਰੇ ਵਿੱਚ ਸ਼ਾਮਲ ਹੋ ਰਹੇ ਹਨ।ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫੋਜ ਵੱਲੋਂ ਹੂਨ 1984 ਵਿੱਚ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਸਿੱਖ ਕੌਮ ਵੱਲੋਂ ਫਰੈਂਕਫਰਟ ਵਿਖੇ 6 ਜੂਨ ਨੂੰ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਦੇਸ਼- ਵਿਦੇਸ਼ ਵਿੱਚ ਵੱਸਦੇ ਸਿੱਖ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਸਬੰਧੀ ਭਾਰਤੀ ਹਕੂਮਤ ਖਿਲਾਫ ਆਪਣਾ ਰੋਸ ਜਿਤਾਉਣ ਲਈ ਅਤੇ ਇਸ ਸਾਕੇ ਤੋਂ ਮਿਲੇ ਜ਼ਖ਼ਮਾਂ ਨੂੰ ਆਪਣੀ ਚੇਤੰਨਤਾ ਸਦਾ ਵਸਾਈ ਰੱਖਣ ਲਈ ਜੂਨ ਦੇ ਮਹੀਨੇ ਵਿੱਚ ਸੰਸਾਰ ਭਰ 'ਚ ਰੋਸ ਮਹਜ਼ਾਹਰੇ ਕਰ ਰਹੇ ਹਨ।ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ 30ਵੀ ਵਰੇਗੰਢ ਮੌਕੇ ਯੂਰਪੀਅਨ ਸਿੱਖਾਂ ਵੱਲੋਂ 14 ਜੂਨ ਨੂੰ ਯੂਰਪੀਅਨ ਸੰਸਦ ਅੱਗੇ ਭਾਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਅੱਜ ਭਾਈ ਦਲਜੀਤ ਸਿੰਘ ਬਿੱਟੂ ਦੇ ਪਿਤਾ ਡਾ. ਅਜੀਤ ਸਿੰਘ ਸਿੱਧੂ, ਭਾਈ ਪਲਵਿੰਦਰ ਸਿੰਘ ਤਲਵਾੜਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਭਾਈ ਪਲਵਿੰਦਰ ਸਿੰਘ ਸ਼ਤਰਾਣਾ ਨੂੰ ਪਾਇਲ ਸਥਿਤ ਸ੍ਰੀ ਰਛਪਾਲ ਸਿੰਘ ਦੀ ਮਾਨਯੋਗ ਅਦਾਲਤ ਵਲੋਂ 2006 ਦੇ ਅਸਲਾ ਕੇਸ ਵਿਚੋਂ ਬਰੀ ਕਰ ਦਿੱਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।