Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 17, 2014

ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਬਲਰਾਮਜੀ ਦਾਸ ਟੰਡਨ ਨੇ ਬੀਤੇ ਦਿਨੀਂ ਬਾਦਲ ਵਲੋਂ ਦਿੱਲੀ ਵਿਖੇ ਮੋਦੀ ਨੂੰ ਇਕੱਲਿਆਂ ਮਿਲਣ ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਮੋਦੀ ਨੂੰ ਮਿਲਣ ਲਈ ਬਾਦਲ ਨੂੰ ਇਕੱਲਿਆਂ ਨਹੀਂ ਜਾਣਾ ਚਾਹੀਦਾ ਸੀ। ਇਸ ਤੇ ਅਕਾਲੀ ਦਲ ਨੇ ਅੱਜ ਸਖਤ ਪ੍ਰਤੀਕਿਰਿਆ ਵਿਅਕਤ ਕਰਦਿਆਂ ਕਿਹਾ ਕਿ ਪੰਜਾਬ ਦੇ ਮਸਲਿਆਂ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਬਾਦਲ ਨੂੰ ਕਿਸੇ ਤੋਂ ਪੁੱਛਣ ਦੀ ਲੋੜ ਨਹੀਂ ਹੈ ਤੇ ਉਹ ਜਦ ਚਾਹੁੰਣ ਪ੍ਰਧਾਨ ਮੰਤਰੀ ਨੂੰ ਮਿਲ ਸਕਦੇ ਹਨ। ਇਸਦੇ ਨਾਲ ਹੀ ਅਕਾਲੀ ਦਲ ਅਤੇ ਭਾਜਪਾ ਵਿੱਚ ਬਿਆਨਬਾਜ਼ੀ ਅਤੇ ਕਸ਼ਮਕੱਸ਼ ਵੱਧਦੀ ਜਾ ਰਹੀ ਹੈ।
ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਵੱਖ ਵੱਖ ਮਸਲਿਆਂ ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ਾਂ ਵਿੱਚ ਕੰਨਟੇਨਰ ਰਾਹੀਂ ਭੇਜਣ ਦੇ ਮਾਮਲੇ ਵਿੱਚ ਵਿਚਾਰਾਂ ਕੀਤੀਆਂ ਗਈਆਂ।
ਸਿਖ ਚਿੰਤਕ ਅਤੇ ਟ੍ਰਿਬਿਊਨ ਅਖਬਾਰ ਦੇ ਸਾਬਕਾ ਸੰਪਾਦਕ ਸਰਦਾਰ ਕਰਮਜੀਤ ਸਿੰਘ ਅਤੇ ਭਾਈ ਨਰਾਇਣ ਸਿੰਘ ਦੀ ਲਿਖੀ ਕਿਤਾਬ 'ਪੰਥਕ ਦਸਤਾਵੇਜ਼' ਬੀਤੀ ਸ਼ੁੱਕਰਵਾਰ ਸ਼ਾਮ ਨੂੰ ਸਟਾਕਟਨ ਦੇ ਰਾਇਲ ਇੰਡੀਅਨ ਕੁਜ਼ੀਨ ਵਿਖੇ ਇਕ ਬੜੇ ਹੀ ਪ੍ਰਭਾਵਸ਼ਾਲੀ ਪ੍ਰੋਗ੍ਰਾਮ ਵਿਚ ਪਾਠਕਾਂ ਵਾਸਤੇ ਜਾਰੀ ਕੀਤੀ ਗਈ।
ਲੁਧਿਆਣਾ ਜਿਲੇ ਦੇ ਥਾਣਾ ਡੇਹਲੋਂ ਦੀ ਪੁਲਿਸ ਵੱਲੋਂ ਲੁਧਿਆਣਾ ਵਾਲੇ ਪਾਸੇ ਲੰਘਦੀ ਅਬੋਹਰ ਬ੍ਰਾਂਚ ਨਹਿਰ ਦੇ ਕੈਂਡ ਪੁਲ ਨੇੜਿਓ ਨਹਿਰ 'ਚੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ ਕੀਤਾ ਹੈ ।ਜਿਸ 'ਚ 15 ਪਿਸਟਲ, 6 ਰਿਵਾਲਵਰ, 7 ਦੇਸੀ ਕੱਟੇ, 11 ਮੈਗਜ਼ੀਨ, 3 ਰਾਕੇਟ ਲਾਂਚਰ ਸ਼ਾਮਿਲ ਹਨ ।
ਅੱਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸੰਗਤ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਰਬੱਤ ਖਾਲਸਾ ਸੱਦ ਕੇ ਇਸ ਮੁੱਦੇ ‘ਤੇ ਵਿਚਾਰ ਕੀਤਾ ਜਾਵੇਗਾ।
ਹਰਿਆਣੇ ਦੇ ਸਿੱਖਾਂ ਵੱਲੋਂ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਦੀ ਹਰਿਆਣਾ ਦੇ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਾਮੀ ਭਰਨ ਦੀ ਆਲੋਚਨਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਕਾਂਗਰਸ ਆਪਣੇ ਸੌੜੇ ਸਿਆਸੀ ਮੰਤਵ ਲਈ ਵੱਖਰੀ ਗੁਰਦੁਆਰਾ ਕਮੇਟੀ ਦੇ ਨਾਂ ’ਤੇ ਸਿੱਖਾਂ ਨੂੰ ਵੰਡਣ ਦਾ ਯਤਨ ਕਰ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।