Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 5, 2014

ਅੱਜ ਸੁਪਰੀਮ ਕੋਰਟ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੁਛਿਆ ਕਿ ਦਿੱਲੀ 'ਚ ਸਰਕਾਰ ਬਣਾਉਣ ਨੂੰ ਲੈ ਕੇ ਕੇਂਦਰ ਵੱਲੋਂ ਕੀ ਪਹਿਲ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਕੰਮ ਕਰ ਰਹੀਆਂ ਦੋ ਖਾੜਕੂ ਜੱਥੇਬੰਦੀਆਂ ਖਾਲਿਸਤਾਨ ਜਿੰਦਾਬਾਦ ਫੋਰਸ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੀ ਹਿੰਸਕ ਵਾਰਦਾਤਾਂ ਕਰਨ ਅਤੇ ਕਥਿਤ “ਅੱਤਵਾਦੀ” ਕਾਰਵਾਈਆਂ ਦੀ ਸਾਜਿਸ਼ ਦਾ ਪਰਦਾਫਾਸ਼ ਕਰਦਿਆਂ ਜੰਮੂ ਤੋਂ ਤਿੰਨ ਵਿਅਕਤੀਆਂ ਗ੍ਰਿਫਤਾਰ ਕਰਨ ਦਾ ਦਆਵਾ ਕੀਤਾ ਹੈ।
ਯਮੁਨਾਨਗਰ/ ਹਰਿਆਣਾ (ਅਗਸਤ 05, 2014): ਖਬਰ ਹੈ ਕਿ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਵੀਂ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਿਚਕਾਰ ਇਕ ਗੁਪਤ ਮਿਲਣੀ ਕਰਵਾਈ, ਜਿਸ ਦਾ ਮਨੋਰਥ ਹਰਿਆਣਾ ਸਿੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਲੈ ਕੇ ਬਾਦਲ ਦਲ-ਸ਼੍ਰੋਮਣੀ ਕਮੇਟੀ ਅਤੇ ਨਵੀਂ ਬਣੀ ਹਰਿਆਣਾ ਕਮੇਟੀ ਵਿਚਕਾਰ ਚੱਲ ਰਹੇ ਰੇੜਕੇ ਦਾ ਹੱਲ ਲੱਭਣਾ ਦੱਸਿਆ ਜਾ ਰਿਹਾ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਤੇ ਸੀਨੀਅਰ ਉਪ ਪ੍ਰਧਾਨ ਸ. ਦੀਦਾਰ ਸਿੰਘ ਨਲਵੀ ਨੇ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਪੱਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਉਹ ਰਾਜ ਦੇ ਇਤਿਹਾਸਕ ਗੁਰਦੁਆਰਿਆਂ 'ਤੇ ਜ਼ਬਰਦਸਤੀ ਕਬਜ਼ਾ ਨਹੀਂ ਕਰਨਗੇ ਤੇ ਨਾ ਹੀ ਹਰਿਆਣਾ ਦੇ ਸਿੱਖਾਂ ਵਿਚ ਖ਼ੂਨ ਖ਼ਰਾਬੇ ਦੀ ਨੌਬਤ ਆਉਣ ਦੇਣਗੇ।
14 ਅਤੇ 15 ਅਗਸਤ 1947 ਨੂੰ ਮੁਸਲਮਾਨਾਂ ਨੂੰ ਪਾਕਿਸਤਾਨ ਅਤੇ ਹਿੰਦੂਆਂ ਨੂੰ ਹਿੰਦੋਸਤਾਨ ਮਿਲਿਆ ਪਰ ਸਿੱਖ ਆਜ਼ਾਦੀ ਦਾ ਆਨੰਦ ਮਾਨਣ ਤੋਂ ਵਾਂਝੇ ਰਹਿ ਗਏ। ਉਨ੍ਹਾਂ ਕਿਹਾ ਕਿ ਉਸ ਦਿਨ ਤੋਂ ਹੀ ਸਿੱਖ ਆਪਣੇ ਰਾਜ ਭਾਗ ਅਤੇ ਕੌਮੀ ਘਰ ਲਈ ਜੱਦੋਜਹਿਦ ਕਰ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।