Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 12, 2014

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਫਿਰਕੂ ਹਿੰਸਾ ਲੋਕਾਂ ਨੂੰ ਵੰਡਣ ਲਈ ਇਸ ਸਰਕਾਰ ਦੀ ਸੋਚੀ ਸਮਝੀ ਕੋਸ਼ਿਸ਼ ਦਾ ਹਿੱਸਾ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਦਿੱਲੀ ਤੋਂ ਬਾਹਰ ਪਹਿਲੀ ਵਾਰ ਪਾਰਟੀ ਦੀ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਉਤਰ ਪ੍ਰਦੇਸ਼, ਮਹਾਰਾਸ਼ਟਰ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਮੁੜ ਫਿਰਕੂ ਹਿੰਸਾ ਹੋਣਾ ਗੰਭੀਰ ਚਿੰਤਾ ਦਾ ਮਾਮਲਾ ਹੈ।
ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦਾ ਮੁੱਦਾ ਚੁਕਦੇ ਹੋਏ ਪੰਜਾਬ ਤੋਂ ਬਾਦਲ ਦਲ ਅਤੇ ਬਸਪਾ ਦੇ ਸੰਸਦ ਮੈਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰਾਂ ਕੋਲ ਮਾਮਲਾ ਉਠਾਉਣ।
ਦਲ ਖਾਲਸਾ ਵੱਲੋਂ ਸੰਗਠਨ ਦੇ 36 ਵੇਂ ਸਥਾਪਨਾ ਦਿਵਸ ਮੌਕੇ ਜਲੰਧਰ ਦੇ ਸਥਾਨਕ ਗੁਰਦੁਆਰਾ ਵਿੱਚ “ਅਜ਼ਾਦੀ” ਵਿਸ਼ੇ ‘ਤੇ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸਿੱਖ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਦੀ ਇੱਕ ਅਦਾਲਤ ਨੇ 11 ਅਗਸਤ ਨੂੰ ਹਰਮਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਝੂਠੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ‘ਤੇ ਪਿਛਲੇ 67 ਸਾਲਾਂ ਤੋਂ ਕਾਗਰਸੀਆਂ ਅਤੇ ਬਾਦਲ ਦਲੀਆਂ ਨੇ ਰਾਜ ਕਰਕੇ ਪੰਜਾਬ ਦੀ ਲੁੱਟ ਕੀਤੀ। ਜੇਕਰ ਪਿਛਲੇ 67 ਸਾਲਾਂ ਵਿੱਚ ਇਹ ਪੰਜਾਬ ਦਾ ਕੁਝ ਨਹੀਂ ਸੰਵਾਰ ਸਕੇ ਤਾਂ ਅੱਗੇ ਕੀ ਸੰਵਾਰਨਗੇ। ਇਨ੍ਹਾਂ ਵਿਚਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੀ ਅਗਵਾਈ ਵਿਚ ਅੱਜ ਪਟਿਆਲਾ ਸ਼ਹਿਰੀ ਤੋਂ ਉਪ ਚੋਣ ਲੜ ਰਹੇ ਸ: ਹਰਜੀਤ ਸਿੰਘ ਅਦਾਲਤੀਵਾਲਾ ਨੇ ਦੇ ਹੱਕ ਵਿਚ ਇੱਕ ਰੋਡ ਸ਼ੋਅ ਦੌਰਾਨ ਕੀਤਾ ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ੳੁੱਘੇ ਵਕੀਲ, ਸ. ਹਰਵਿੰਦਰ ਸਿੰਘ ਫੂਲਕਾ ਨੇ 1984 ਦੇ ਦਿੱਲੀ ਸਿੱਖ ਕਤਲੇਆਮ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਚੁੱਪ ਰਹਿਣ ਦਾ ਕਾਰਣ ਪੁਛਿਆ ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖਰੀ ਹਰਿਆਣਾ ਕਮੇਟੀ ਤੋਂ ਇਲਾਵਾ ਕੁਝ ਵੀ ਮਨਜ਼ੂਰ ਨਹੀ।ਉਨ੍ਹਾ ਕਿਹਾ ਕਿ ਬਾਦਲ ਆਪਣੇ ਦੂਤ ਭੇਜ ਕੇ ਸਾਡੇ ‘ਤੇ ਦਬਾਅ ਬਣਾ ਰਿਹਾ ਹੈ ਕਿ ਹਰਿਆਣਾ ‘ਚ ਸਾਡੀ ਸਰਕਾਰ ਆਉਣ ‘ਤੇ ਵੱਖਰੀ ਕਮੇਟੀ ਨੂੰ ਭੰਗ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸਾਨੂੰ ਹੁਣ ਸਬ ਕਮੇਟੀ ਬਣਾਉਣ ਦਾ ਲਾਲਚ ਦਿੱਤਾ ਜਾ ਰਿਹਾ ਹੈ, ਜੋ ਕਿਸੇ ਕੀਮਤ ‘ਤੇ ਨਹੀਂ ਮੰਨਿਆ ਜਾਵੇਗਾ।
ਕੱਟੜ ਹਿੰਦੂਤਵੀ ਸੰਗਠਨ ਆਰ. ਐੱਸ. ਐੱਸ ਆਏ ਦਿਨ ਭਾਰਤ ਵਿੱਚ ਵੱਸ ਰਹੀਆਂ ਘੱਟ ਗਿਣਤੀ ਕੌਮਾਂ ਨੂੰ ਕਿਸੇ ਨਾ ਕਿਸੇ ਤਰੀਕੇ ਠੇਸ ਪਹੁੰਚਾਉਦਾ ਰਹਿੰਦਾ ਹੈ। ਅਜੇ ਥੋੜੇ ਦਿਨ ਪਹਿਲਾਂ ਹੀ ਸਿੱਖਾਂ ਨੂੰ ਹਿੰਦੂ ਕਹਿਣ ਵਾਲੇ ਆਰ. ਐੱਸ. ਐੱਸ ਮੁੱਖੀ ਮੋਹਨ ਭਾਗਵਤ ਨੇ ਇੱਕ ਵਾਰ ਫਿਰ ਭਾਰਤ ਵਿੱਚਲੀਆਂ ਘੱਟ ਗਿਣਤੀ ਕੌਮਾਂ ਦੇ ਵਜੂਦ ਨੂੰ ਨਕਾਰਦੇ ਹੋਏ ਵਿਵਾਦਤ ਬਿਆਨ ਦਿੱਤਾ ਹੈ ਕਿ ਹਿੰਦੋਸਤਾਨ ਵਿੱਚ ਰਹਿਣ ਵਾਲਾ ਹਰ ਵਿਅਕਤੀ ਹਿੰਦੂ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਾਲ ਕਾਂਡ ਵਿੱਚ ਫਾਂਸੀ ਦਾ ਸਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਸੀ ਦੇ ਮਾਮਲੇ ਵਿੱਚ ਭਾਰਤ ਦੀ ਕੇਂਦਰ ਸਰਕਾਰ ਨੇ ਸਮੇਂ ਸਮੇਂ ਪੰਜਾਬ ਸਰਕਾਰ ਕੋਲੋਂ ਭਾਈ ਰਾਜੋਆਣਾ ਦੀ ਫਾਂਸੀ ਦੇ ਕੇਸ ਨਾਲ ਸਬੰਧਿਤ ਪੱਖ ਜਾਨਣ ਲਈ ਕੀਤੇ ਪੱਤਰ ਵਿਹਾਰ ਅਤੇ ਕੇਂਦਰ ਸਰਕਾਰ ਦੇ ਇਨਾਂ ਪੱਤਰਾਂ ਦਾ ਪੰਜਾਬ ਸਰਕਾਰ ਨੇ ਕੀ ਉੱਤਰ ਦਿੱਤਾ, ਇਹ ਜਾਨਣ ਲਈ ਭਾਈ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੂਚਨਾ ਐਕਟ ਰਾਹੀਂ ਜਾਣਕਾਰੀ ਲੈਣ ਦਾ ਫੈਸਲਾ ਕੀਤਾ ਹੈ।
ਪਿਛਲੇ ਦਿਨੀ ਰਾਸ਼ਟਰੀ ਸੋਵੰਮ ਸੇਵਕ ਸੰਘ (ਆਰ. ਐਸ. ਐਸ.) ਦੇ ਆਗੂ ਮੋਹਨ ਭਾਗਵਤ ਵੱਲੋਂਆਰ. ਐੱਸ. ਐੱਸ ਦੇ ਇੱਕ ਸਮਾਗਮ ਵਿੱਚ ਕਿਹਾਸੀ ਕਿ ਭਾਰਤ ਵਿੱਚ ਮੁਸਲਮਾਮਨਾਂ ਤੋਂ ਛੁੱਟ ਵੱਸਦੀਆਂ ਸਾਰੀਆਂ ਘੱਟ ਗਿਣਤੀ ਕੌਮਾਂ ਹਿੰਦੂ ਹਨ। ਉਸਨੇ ਸਾਫ ਸ਼ਬਦਾਂ ਵਿੱਚ ਕਿਹਾ ਸੀ ਕਿ ਸਿੱਖ ਵੀ ਹਿੰਦੂਆਂ ਦਾ ਹੀ ਇੱਕ ਹਿੱਸਾ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।