Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 6, 2014

ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਅੱਜ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਉਨ੍ਹਾਂ ਦੀ ਸਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸ੍ਰ. ਖਾਲੜਾ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋ 6 ਸਤੰਬਰ 1995 ਵਿੱਚ ਉਨ੍ਹਾਂ ਦੇ ਘਰ ਤੋਂ ਦਿਨ ਦਿਹਾੜੇ ਅਗਵਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ।
ਦਿੱਲੀ ਪੁਲਿਸ ਦੀ ਸਪੈਸ਼ਲ ਬਰਾਂਚ ਨੇ ਇੰਡੀਅਨ ਮੁਜਾਹਦੀਨ ਦੇ ਇੱਕ ਕਾਰਕੂਨ ਨੂੰ ਸਹਾਰਨਪੁਰ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਦਿਆਂ ਇਸਨੂੰ ਦਿੱਲੀ ਪੁਲਿਸ ਦੀ ਵੱਡੀ ਸਫਲਤਾ ਦੱਸਿਆ ਹੈ
ਜੰਮੂ - ਕਸ਼ਮੀਰ 'ਚ ਕਰੀਬ 6 ਦਹਾਕਿਆਂ 'ਚ ਇਸ ਸਾਲ ਆਏ ਸਭ ਤੋਂ ਭਿਆਨਕ ਹੜ੍ਹ ਤੇ ਜ਼ਮੀਨ ਖਿਸਕਣ 'ਚ ਹੁਣ ਤੱਕ 100 ਲੋਕਾਂ ਦੀ ਮੌਤ ਹੋ ਗਈ ਹੈ। ਉਧਮਪੁਰ 'ਚ ਅੱਜ ਜ਼ਮੀਨ ਖਿਸਕਣ ਨਾਲ ਜੰਮੂ - ਕਟੜਾ ਰੇਲ ਲਾਈਨ ਬੰਦ ਹੋ ਗਈ ਹੈ। ਪੂਰੇ ਜੰਮੂ - ਕਸ਼ਮੀਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਠਾਣੇ ਪੁਲਿਸ ਨੇ ਸ਼ਿਵਸੈਨਾ ਦੇ ਇੱਕ ਸਥਾਨਕ ਨੇਤਾ ਨੂੰ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਹੈ। ਲੜਕੀ ਉਸਦੇ ਦੁਆਰਾ ਸੰਚਾਲਿਤ ਸਕੂਲ 'ਚ ਪੜ੍ਹਦੀ ਸੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਹਾਲ 'ਚ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ।
ਦਿੱਲੀ ਦੇ ਉਪ ਰਾਜਪਾਲ ਨਜ਼ੀਬ ਜ਼ੰਗ ਵੱਲੋਂ ਸਰਕਾਰ ਬਣਾਉਣ ਲਈ ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਪੱਤਰ ਤੋਂ ਬਾਅਦ ਦਿੱਲੀ ਵਿੱਚ ਸਿਆਸਤ ਇੱਕ ਵਾਰ ਗਰਮਾ ਗਈ ਹੈ। ਜਿੱਥੇ ਭਾਜਪਾ ਨੇ ਸਰਕਾਰ ਬਣਾਉਣ ਲਈ ਆਗੂਆਂ ਨਾਲ ਰਾਸ਼ਟਰਪਤੀ ਨੂੰ ਮਿਲਣਗੇ।
ਪੰਜਬੀ ਟ੍ਰਿਬਿਊਨ ਵਿੱਚ ਛਪੀ ਸੰਪਾਦਕੀ ਅਨੁਸਾਰ “ਭਾਰਤ ਦੀ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਆਰਥਿਕ ਪੈਕੇਜ ਦੇਣ ਦੀ ਮੰਗ ਠੁਕਰਾ ਦੇਣ ਨਾਲ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਦੀ ‘ਅੱਛੇ ਦਿਨ’ ਆਉਣ ਦੀ ਉਮੀਦ ਮੱਧਮ ਪੈ ਗਈ ਹੈ। ਪਹਾੜੀ ਰਾਜਾਂ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦੇਣ ਨਾਲ ਪੰਜਾਬ ਦੇ ਵਿਕਾਸ ਉੱਤੇ ਪੈ ਰਹੇ ਬੁਰੇ ਪ੍ਰਭਾਵ ਦੀ ਦਲੀਲ ਤਹਿਤ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਵਿਸ਼ੇਸ਼ ਪੈਕੇਜ ਦੀ ਮੰਗ ਕਰਦੀ ਆ ਰਹੀ ਹੈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਚਿੱਠੀ ਲਿਖ ਕੇ ਇਸ ਮੰਗ ਨੂੰ ਨਾ ਕੇਵਲ ਰੱਦ ਕਰ ਦਿੱਤਾ ਹੈ ਸਗੋਂ ਸੂਬਾ ਸਰਕਾਰ ਨੂੰ ਕਈ ਨਸੀਹਤਾਂ ਵੀ ਦਿੱਤੀਆਂ ਹਨ।
ਭਾਰਤੀ ਸੁਪਰੀਮ ਕੋਰਟ ਨੇ ਅੱਜ ਵਿਚਾਰ ਅਧੀਨ ਕੈਦੀਆਂ ਦੀ ਸਜ਼ਾ ਨੂੰ ਲੈਕੇ ਇਕ ਅਹਿਮ ਫੈਸਲਾ ਦਿੱਤਾ ਹੈ ਅਦਾਲਤ ਨੇ ਕਿਹਾ ਕਿ ਜਿਨ੍ਹਾਂ ਕੈਦੀਆਂ ਨੇ ਆਪਣੀ ਅੱਧੀ ਸਜ਼ਾ ਜੇਲ੍ਹ ਵਿਚ ਕੱਟ ਲਈ ਹੈ ਉਨ੍ਹਾਂ ਨੂੰ ਮੌਕੇ 'ਤੇ ਹੀ ਜ਼ਮਾਨਤ ਦੇ ਦੇਣੀ ਚਾਹੀਦੀ ਹੈ। ਇਸ ਕੰਮ ਲਈ ਸਰਵੇ ਦੀ ਜ਼ਿੰਮੇਵਾਰੀ ਜ਼ਿਲਾ ਜੱਜ ਅਤੇ ਐਸ ਡੀ ਐਮ ਨੂੰ ਸੌਪੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।