Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 21, 2014

ਜੰਮੂ ਕਸ਼ਮੀਰ ਦੇ ਹੜਾਂ ਦੀ ਕਰੋਪੀ ਦੇ ਸ਼ਿਕਾਰ ਲੋਕਾਂ ਦੀ ਸਹਾਇਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੂਰੂਆਂ ਵੱਲੋਂ ਬਖਸ਼ੀ ਸੇਧ ਅਨੁਸਾਰ ਕਰ ਰਹੀ ਹੈ ਅਤੇ ਜਿੰਨ੍ਹਾਂ ਚਿਰ ਜਰੂਰਤ ਮਹਿਸੂਸ ਹੋਈ ਅੱਗੇ ਵੀ ਜਾਰੀ ਰੱਖੇਗੀ।ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਪੱਤਰਕਾਰ ਨਾਲ ਗੱਲ ਕਰਦਿਆਂ ਕੀਤਾ।
ਮਾਣਹਾਨੀ ਦੇ ਇੱਕ ਕੇਸ ਵਿੱਚ ਅਰਵਿੰਦ ਕੇਜਰੀਵਾਲ, ਵਕੀਲ ਪ੍ਰਸ਼ਾਂਤ ਭੂਸ਼ਣ, ਆਪ ਆਗੂ ਮਨੀਸ਼ ਸਿਸੋਦੀਆ ਅਤੇ ਸ਼ਾਜ਼ੀਆ ਇਲਮੀ ਖ਼ਿਲਾਫ਼ ਮਾਣਹਾਨੀ ਦਾ ਕੇਸ ਚਲੇਗਾ।ਅੱਜ ਪਟਿਆਲਾ ਹਾਊਸ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਬੇਟੇ ਵਲੋਂ ਦਰਜ ਮਾਣਹਾਨੀ ਕੇਸ ਵਿਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸ਼ਾਜ਼ੀਆ ਇਲਮੀ, ਪ੍ਰਸ਼ਾਂਤ ਭੂਸ਼ਣ ਅਤੇ ਮਨੀਸ਼ ਸਿਸੋਦੀਆ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ।
ਭਾਜਪਾ ਅਤੇ ਸ਼ਿਵ ਸੈਨਾ ਦਾ ਮਹਾਂਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਢ ਦਾ ਰੇੜਕਾ ਖਤਮ ਹੋਣ ਵਿੱਚ ਨਹੀਂ ਆ ਰਿਹਾ। ਦੋਵੇਂ ਪਾਰਟੀਆਂ ਆਪੋ-ਆਪਣੇ ਫੈਸਲ 'ਤੇ ਅੜੀਆਂ ਹੋਈਆਂ ਹਨ। ਪਿਛਲੇ ਦੋ- ਤਿੰਨ ਦਿਨਾਂ ਤੋਂ ਦੋਵਾਂ ਪਾਰਟੀਆਂ ਦੇ ਸਿਖਰਲੇ ਨੇਤਾਵਾਂ ਦੀਆਂ ਕਈ ਮੀਟਿੰਗਾਂ ਤੋਂ ਬਾਅਦ ਵੀ ਗੱਲ ਸਿਰੇ ਨਹੀਂ ਲੱਗੀ।
ਅੱਜ ਇੰਗਲੈਂਡ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਕਿਹਾ ਕਿ ਸਕਾਟਲੈਂਡ ਦੇ ਇੰਗਲੈਂਡ ਨਾਲ ਰਹਿਣ ਦੇ ਆਏ ਇਤਿਹਾਸਕ ਫੈਸਲੇ ਤੋਂ ਬਾਅਦ ਹੁਣ ਭਵਿੱਖ ਵਿਚ ਵੀ ਇਕ ਪੀੜ੍ਹੀ ਤੱਕ ਇਸ ਸਬੰਧੀ ਕੋਈ ਵਿਵਾਦ ਖੜ੍ਹਾ ਹੋਣ ਦੀਆਂ ਸੰਭਾਵਨਾਵਾਂ ਖਤਮ ਹੋ ਚੁੱਕੀਆਂ ਹਨ।
ਕਸ਼ਮੀਰੀ ਹੁਰੀਅਤ ਆਗੂ ਸੱਯਦ ਅਲੀ ਸ਼ਾਹ ਗਿਲਾਨੀ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਾਂ ’ਤੇ ਪੱਤਰ ਭੇਜਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਰਾਸ਼ਨ, ਦਵਾਈਆਂ, ਕੰਬਲ ਤੇ ਬੱਚਿਆਂ ਲਈ ਸਮਾਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਹੈ।
ਵੈਨਕੂਵਰ(20 ਸਤੰਬਰ 2014): ਮਨੁੱਖੀ ਹੱਕਾਂ ਲਈ ਜਾਨ ਕੁਰਬਾਨ ਕਰਨ ਵਾਲੇ ਸ੍ਰ. ਜਸਵੰਤ ਸਿੰਘ ਖਾਲੜਾ ਦੀ ਤਸਵੀਰ ਨੂੰ ਕਨੇਡਾ ਦੇ ਇੱਕ ਅਜਾਇਬ ਘਰ ਵਿੱਚ ਸ਼ਸ਼ੋਬਿਤ ਕਰ ਦਿੱਤ ਗਿਆ ਹੈ। ਕਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ ਖੁੱਲਿਆ ਇਹ ਅਜ਼ਾਇਬ ਘਰ ਮਨੁੱਖੀ ਹੱਕਾਂ ਦੀ ਲੜਾਈ ਲੜਨ ਵਾਲੀਆਂ ਸ਼ਖਸ਼ੀਅਤਾਂ ਨੂੰ ਸਮਰਪਿਤ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।