Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 11, 2014

ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿੱਚ ਭੀਮ ਰਾਉ ਅੰਬੇਦਕਰ ਸਿੱਖ ਫਾਉਂਡੇਸ਼ਨ ਵੱਲੌਂ "ਸੰਸਾਰ ਪੱਧਰ 'ਤੇ ਜਾਤੀਪਾਤੀ ਢਾਂਚਾ" ਵਿਸ਼ੇ 'ਤੇ 12 ਅਕਤੂਬਰ 2014 ਨੂੰ ਫੈਕਲਟੀ ਹਾਊਸ ਵਿੱਚ ਇੱਕ ਵਿਚਾਰ ਚਰਚਾ ਕੀਤੀ ਜਾ ਰਹੀ ਹੈ।ਇਸ ਵਿਚਾਰ ਚਰਚਾ ਵਿੱਚ ਬੁੱਕਰ ਇਨਾਮ ਜੇਤੂ ਅਤੇ ਉੱਘੀ ਸਮਾਜ ਸੇਵਕਾ ਬੀਬੀ ਅਰੁੰਧਤੀ ਰਾਏ, ਵੈਨਡਰਬਿਲਟ ਯੂਨੀਵਰਸਿਟੀ ਤੋਂ ਧਰਮ ਦੇ ਪ੍ਰੋਫੇਸਰ ਡਾ. ਲੈਵਿਸ ਬਾਲਡਵਿਨ, ਡਾ. ਮੁਨੀਸ਼ ਬਾਂਗਰ, ਮੀਤ ਪ੍ਰਧਾਮ ਮੂਲ ਨਿਵਾਸੀ ਸੰਘ, ਡਾ. ਅਮਰੀਕ ਸਿੰਘ ਸੈਕਰਾਮੈਂਟੋ ਸਟੇਟ ਯੂਨੀਵਰਸਿਟੀ ਕੈਲੀਫੋਰਨੀਆਂ ਭਾਗ ਲੈਣਗੇ।
ਸਮੁੱਚੇ ਭਾਰਤ ਵਿੱਚ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਸਿੱਖਾ ਦੇ ਕਤਲੇਆਮ, ਜਿਸਨੂੰ ਭਾਰਤ ਸਰਕਾਰ ਅਤੇ ਭਾਰਤੀ ਮੀਡੀਆ ਵੱਲੋਂ ਸਿੱਖ ਵਿਰੋਧੀ ਦੰਗਿਆਂ ਦਾ ਗਲਤ ਨਾਮ ਦਿੱਤਾ ਗਿਆ ਹੈ, ਦੀ 30ਵੀਂ ਵਰੇਗੰਢ ਮੌਕੇ ਅਮਰੀਕਾ ਵਿੱਚ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਸਿੱਖ ਜੱਥੇਬੰਦੀ "ਸਿੱਖਸ ਫਾਰ ਜਸਟਿਸ" ਸਿੱਖ ਨਸਲਕੁਸ਼ੀ ਦੀ ਰਿਪੋਰਟ ਸੰਯੁਕਤ ਰਾਸ਼ਟਰ ਦੇ ਜਰਨਲ ਸਕੱਤਰ ਬਾਨ ਕੀ ਮੂਨ ਨੂੰ ਸੌਂਪੇਗੀ।
ਫੇਸਬੁੱਕ ਵੱਲੋਂ ਇਸ ਸ਼ੋਸ਼ਲ ਸਾਈਟ 'ਤੇ ਚੱਲ ਰਿਹਾ ਪੇਜ਼ "ਸੰਤ ਜੀ ਟਰੂਲ" (ਮਜ਼ਾਕੀਆਂ) ਨਾਮ ਦਾ ਪੇਜ਼ ਬੰਦ ਕਰ ਦਿੱਤਾ ਗਿਆ ਹੈ, ਕਿਉਂਕਿ ਇਸ ਪੇਜ਼ ' ਬਹੁਤ ਹੀ ਇਤਰਾਜ਼ ਯੋਗ ਸਮੱਗਰੀ ਪਾਈ ਜਾਦੀਂ ਸੀ।ਇਹ ਪੇਜ਼ ਪਿੱਛਲੇ ਕੁਝ ਦਿਨਾਂ ਤੋਂ ਫੇਸ ਬੁੱਕ ਦੀ ਵਰਤੋ ਕਰਨ ਵਾਲੇ ਸਿੱਖਾਂ ਵਿਚਕਾਰ ਬੜੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ।
ਦੋ ਕੁ ਸਾਲ ਪਹਿਲਾਂ ਪੇਸ਼ ‘ਏ ਬੀ 1964 ਬਿੱਲ ਜਿਸ ਉੱਤੇ ਗਵਰਨਰ ਜੈਰੀ ਬਰਾਊਨ ਨੇ ਉਸ ਬਿਲ ਉਤੇ ਹਸਤਾਖਰ ਕਰ ਕੇ ਉਸ ਨੂੰ ਕਾਨੂੰਨ ਦਾ ਰੂਪ ਦਿੱਤਾ, ਨੇ ਕੈਲੀਫੋਰਨੀਆਂ ਸੂਬੇ ਵਿੱਚ ਪੁਲਿਸ ਵਿਭਾਗ ਵਿੱਚ ਨੌਕਰੀ ਕਰਦੀ ਦਸਤਾਰਧਾਰੀ ਸਿੱਖ ਬੀਬੀ ਹਰਿੰਦਰ ਕੌਰ ਖਾਲਸਾ ਲਈ ਆਪਣੀ ਸਰਾਕਰੀ ਡਿਉਟੀ ਨਿਭਾਉਣ ਦੇ ਨਾਲ ਨਾਲ ਉਸ ਲਈ ਧਾਰਮਕਿ ਜੀਵਨ ਦੀ ਮਰਿਆਦਾ ਨਿਭਾਉਣਾ ਵੀ ਸੁਖਾਲਾ ਕਰ ਦਿੱਤਾ।
ਪਾਕਿਸਤਾਨੀ ਪੰਜਾਬ ਦੀ ਸਰਾਕਰ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਪੰਜਾਬ ਸਰਕਾਰ ਨੇ 28 ਮਈ 2014 ਨੂੰ ਇਹ ਫੈਸਲਾ ਕੀਤਾ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ ।
ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਜਮਾਨਤ 'ਤੇ ਰਿਹਾਅ ਹੁੰਦਿਆਂ ਹੀ ਮੁੜ ਹਿਰਾਸਤ 'ਚ ਲਏ ਗਏ ਦੇ ਵਿਰੁੱਧ ਪਰਿਵਾਰ ਵੱਲੋਂ ਅੱਜ ਹਾਈਕੋਰਟ 'ਚ ਕਿਸੇ ਵਿਅਕਤੀ ਦੀ ਨਜਾਇਜ਼ ਹਿਰਾਸਤ ਤੋਂ ਮੁਕਤੀ ਕਰਵਾਉਣ ਅਧੀਨ ਪਟੀਸ਼ਨ ਦਾਇਰ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਉੱਘੇ ਵਕੀਲ ਸ੍ਰ. ਹਰਵਿੰਦਰ ਸਿੰਘ ਫੂਲਕਾ ਨੇ ਬੱਚਿਆਂ ਦੇ ਅਧਿਕਾਰਾਂ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਕੈਲਾਸ਼ ਨਾਥ ਸਤਿਆਰਥੀ ਨੂੰ ਨੋਬਲ ਪ੍ਰਾਈਜ਼ ਮਿਲਣ ਦੀ ਪ੍ਰਸ਼ੰਸ਼ਾ ਕੀਤੀ ਹੈ।ਸ੍ਰ. ਫੁਲਕਾ ਕੈਲਾਸ਼ ਸਤਿਆਰਥੀ ਅਤੇ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਸੰਗਠਨ "ਬਚਪਨ ਬਚਾਉ ਅੰਦੋਲਨ" ਦੇ ਵਕੀਲ ਹਨ ਅਤੇ ਉਹ ਪਿੱਛਲੇ 30 ਸਾਲਾਂ ਤੋਂ ਉਨ੍ਹਾਂ ਲਈ ਕਾਨੂੰਨੀ ਲੜਾਈ ਲੜ ਰਹੇ ਹਨ।
ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਸਮੇਂ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਵਿੱਚ ਸਿੱਖਾਂ ਦੀ ਨਸਲਕੁਸ਼ੀ ਕਰਵਾਉਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਦੀ 30 ਸਾਲਾਂ ਤੋਂ ਕੀਤੀ ਜਾ ਰਹੀ ਪੁਸ਼ਤਪਨਾਹੀ ਨੂਮ ਚੋਣੌਤੀ ਦਿੰਦਿਆਂ ਅਤੇ ਭਾਰਤੀ ਇਨਸਾਫ ਦਾ ਚਿਹਰੇ ਨੂੰ ਸੰਸਾਰ ਸਾਹਮਣੇ ਲਿਆਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ 1 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।