Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 13, 2014

ਅੱਜ ਹਰਿਆਣਾ ਤੇ ਮਹਾਰਾਸ਼ਟਰ ਵਿਧਾਨਸਭਾ ਚੋਣ ਲਈ ਪ੍ਰਚਾਰ ਦਾ ਆਖਰੀ ਦਿਨ ਹੈ। ਹਰਿਆਣਾ ਚੋਣ 'ਚ ਭਾਜਪਾ, ਕਾਂਗਰਸ ਤੇ ਆਈਐਨਐਲਡੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਤਿੰਨਾਂ ਪਾਰਟੀਆਂ ਦੇ ਕਈ ਵੱਡੇ ਨੇਤਾ ਕਈ ਇਲਾਕਿਆਂ 'ਚ ਰੋਡ ਸ਼ੋਅ ਕਰਨ ਵਾਲੇ ਹਨ।
ਬਰਨਾਲਾ ਅਤੇ ਜੈਤੋ ਵਿੱਚ ਮਾਰੂ ਹਥਿਆਰਾਂ ਨਾਲ ਲੈਸ਼ ਹੋਕ ਫਿਰਕੂ ਸੰਗਠਨ ਆਰ. ਐੱਸ. ਐੱਸ ਦੇ ਕਾਰਕੂਨਾਂ ਵੱਲੋਂ ਹੁਣ ਬਠਿੰਡਾ ਜਿਲੇ ਵਿੱਚ ਡਾਗਾਂ ਮੋਢਿਆਂ ਨਾਲ ਰੱਖਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।ਇਸ ਤੋਂ ਪਹਿਲ਼ਾਂ ਆਰ.ਐੱਸ.ਐੱਸ ਵੱਲੋਂ ਕੀਤੇ ਗਏ ਹਥਿਆਰਬੰਦ ਪ੍ਰਦਰਸ਼ਨ ਦੀ ਚਾਰ ਚੁਫੇਰਿਉ ਹੋ ਰਹੀ ਨੁਕਤਾਚੀਨੀ ਕਰਕੇ ਸ਼ਾਇਦ ਇਸ ਮਾਰਚ ਵਿੱਚ ਮਾਰੂ ਹਥਿਆਰਾਂ ਦੀ ਪ੍ਰਦਰਸ਼ਨੀ ਨਹੀਂ ਕੀਤੀ।
ਜੰਮੂ ਕਸ਼ਮੀਰ ਵਿੱਚ ਹੜਾ ਕੲਰਨ ਹੋਏ ਨੁਕਸਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਨੇ ਜੋ ਵੇਰਵੇ ਇਕੱਠੇ ਕੀਤੇ ਹਨ, ਉਸ ਮੁਤਾਬਕ ਸ੍ਰੀਨਗਰ ਵਿੱਚ ਲਗਭਗ 124 ਸਿੱਖ ਪਰਿਵਾਰਾਂ ਦੇ ਘਰਾਂ ਨੂੰ ਨੁਕਸਾਨ ਪੁੱਜਾ ਹੈ। ਇਨ੍ਹਾਂ ਵਿੱਚੋਂ 50 ਫ਼ੀਸਦੀ ਘਰ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਏ ਹਨ ਅਤੇ ਬਾਕੀ ਘਰਾਂ ਵਿੱਚੋਂ ਕਿਸੇ ਦੀ ਛੱਤ ਨੂੰ ਅਤੇ ਕਿਸੇ ਦੀਆਂ ਕੰਧਾਂ ਨੂੰ ਤੇ ਕਿਸੇ ਦੇ ਫਰਸ਼ ਸਮੇਤ ਸਾਮਾਨ ਨੂੰ ਨੁਕਸਾਨ ਪੁੱਜਾ ਹੈ। ਇਸੇ ਤਰ੍ਹਾਂ ਕਾਰੋਬਾਰ ਨੂੰ ਹੋਏ ਨੁਕਸਾਨ ਸਬੰਧੀ ਵੀ ਵੇਰਵੇ ਇਕੱਠੇ ਕੀਤੇ ਹਨ, ਜਿਸ ਵਿੱਚ ਦੁਕਾਨਾਂ ਤੇ ਨੁਕਸਾਨੇ ਗਏ ਮਾਲ ਦੇ ਅੰਕੜੇ ਸ਼ਾਮਲ ਹਨ। ਸਮੁੱਚੇ ਅੰਕੜਿਆਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।
ਇਥੇ ਇਕ ਸਮਾਗਮ ਦੌਰਾਨ ਫ਼ਿਰਕੂਵਾਦ ਦੀ ਰਾਜਨੀਤੀ ਨੂੰ ਜੜ੍ਹੋਂ ਉਖਾੜ ਸੁੱਟਣ ਦਾ ਪ੍ਰਣ ਲੈਂਦਿਆਂਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਸਭਨਾਂ ਦਾ ਸਾਂਝਾ ਹੈ ਤੇ ਇਥੇ ਕੋਈ (ਘੱਟ-ਗਿਣਤੀ) ਕਿਰਾਏਦਾਰ ਨਹੀਂ। ਦੇਸ਼ ਦਾ ਨਾਂਅ ਰੌਸ਼ਨ ਕਰਨ ‘ਚ ਘੱਟ-ਗਿਣਤੀਆਂ ਨੇ ਕੋਈ ਕਸਰ ਨਹੀਂ ਛੱਡੀ।
ਜੰਮੂ ਕਸ਼ਮੀਰ ਵਿੱਚ ਆਏ ਹੜ੍ਹ ਤੋਂ ਤਾਂ ਭਾਂਵੇ ਚਿੱਠੀਸਿੰਘਪੁਰਾ ਦੇ ਸਿੱਖ ਪਰਿਵਾਰ ਉੱਭਰ ਚੁੱਕੇ ਹਨ, ਪਰ 14 ਸਾਲ ਪਹਿਲਾਂ ਉੱਥੇ ਵਾਪਰੇ ਦੁਖਾਂਤ ਕਾਰਨ ਲੋਕਾਂ ਦੇ ਜ਼ਖਮ ਅਜੇ ਵੀ ਰਿਸ ਰਹੇ ਹਨ । ਜਦੋਂ 20 ਮਾਰਚ 2000 ਨੂੰ ਇਥੇ 35 ਸਿੱਖਾਂ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ।ਸਿੱਖਾਂ ਨੂੰ ਗੋਲੀਆਂ ਮਾਰਨ ਵਾਲੇ ਭਾਰਤੀ ਫੌਜ ਦੀ ਵਰਦੀ ਵਿੱਚ ਸਨ ਅਤੇ ਹਿੰਦੀ ਬੋਲ ਰਹੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।