Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 15, 2014

ਭਾਰਤ ਸਰਕਾਰ ਕੈਨੇਡਾ ਵਿੱਚ ਰਹਿ ਰਹੇ ਸਿੱਖਾਂ ਵਿਰੁੱਧ ਹਮੇਸ਼ਾਂ ਹੀ ਕੋਈ ਨਾ ਕੋਈ ਹੁਜੱਤ ਕਰਦੀ ਰਹਿੰਦੀ ਹੈ। ਅੱਜ ਪ੍ਰਕਾਸ਼ਤ ਹੋਈਆਂ ਖਬਰਾਂ ਮੁਤਾਬਕ ਭਾਰਤ ਦੀ ਵਿਦੇਸ਼ ਮੰਤਰੀ ਬੀਬੀ ਸ਼ੂਸਮਾ ਸਵਰਾਜ ਨੇ ਭਾਰਤ ਦੇ ਦੌਰੇ 'ਤੇ ਆਏ ਕਨੇਡੀਅਨ ਵਿਦੇਸ਼ ਮੰਤਰੀ ਜੋਹਨ ਬਾਇਰਡ ਕੋਲ ਕੈਨੇਡਾ ਵਿੱਚ ਸਿੱਖ ਖਾਲਿਸਤਾਨੀ ਲਹਿਰ ਦਾ ਮੁੱਦਾ ਉਠਾਇਆ ਹੈ।
ਆਲ ਪਾਰਟੀ ਹੂਰੀਅਤ ਕਾਨਫਰੰਸ ਦੇ ਮੁੱਖੀ ਸਈਅਦ ਅਲੀ ਸ਼ਾਹ ਜਿਲਾਨੀ ਨੇ ਮੰਗਲਵਾਰ ਜੰਮੂ ਕਸ਼ਮੀਰ ਵਿੱਚ ਹੜਾਂ ਦੀ ਮਾਰ ਝੱਲ ਰਹੇ ਕਸ਼ਮੀਰੀ ਲੋਕਾਂ ਦੀ ਸਿੱਖਾਂ ਵੱਲੋਂ ਕੀਤੀ ਮੱਦਦ ਲਈ ਸਿੱਖ ਕੌਮ ਦਾ ਧੰਨਵਾਦ ਕੀਤਾ ਹੈ।ਬੁਜ਼ਰਗ ਕਸ਼ਮੀਰੀ ਆਗੂ ਨੇ ਉਨ੍ਹਾਂ ਸਾਰੀਆਂ ਸਿੱਖ ਸੰਸਥਾਵਾਂ ਅਤੇ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਹੜਾਂ ਦੀ ਤਬਾਹੀ ਤੋਂ ਬਾਅਦ ਰਾਹਤ ਸਮੱਗਰੀ ਭੇਜੀ ਅਤੇ ਕਸ਼ਮੀਰੀਆਂ ਦੀ ਸਹਾਇਤਾ ਕੀਤੀ।
ਪਿੱਛਲੇ ਲੰਮੇ ਸਮੇ ਤੋਂ ਵਿਵਾਦਾਂ ਵਿੱਚ ਘਿਰੇ ਸਰਸੇ ਦੇ ਸੌਦਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਕੇਸਾਂ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਅਦਾਲਤ ਤੋਂ ਵੇਰਵਾ ਮੰਗ ਲਿਆ ਹੈ। ਅੱਜ ਡੇਰੇ ਦੇ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਕੇਸ ਦੀ ਸੁਣਵਾਈ ਕਰ ਰਹੀ ਸੀ।
ਪਿੱਛਲੇ ਸਾਲ ਸਿੱਖ ਰਾਜਸੀ ਨਜ਼ਰਬੰਦਾ ਦੀ ਰਿਹਾਈ ਭੁੱਖ ਹੜਤਾਲ ਕਰਨ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਦੁਬਾਰਾ ਫਿਰ ਬੰਦੀ ਛੋੜ ਦਿਵਸ ਤੋਂ ਬਾਅਦ ਬੰਦੀ ਛੋੜ ਰਿਹਾਈ ਮੋਰਚਾ ਸ਼ੁਰੂ ਕਰ ਰਹੇ ਹਨ। ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਉਨ੍ਹਾਂ ਪਿੱਛਲੇ ਸਾਲ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਖੇ ਮੋਰਚਾ ਲਾਇਆ ਸੀ, ਜਦ ਮੋਰਚਾ ਆਪਣੇ ਸਿਖਰਾਂ 'ਤੇ ਸੀ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਬਾਦਲਾਂ ਦੇ ਇਸ਼ਾਰੇ 'ਤੇ ਸਿੱਖ ਬੰਦੀਆਂ ਦੀ ਰਿਹਾਈ ਦੀ ਜਿਮੇਵਾਰੀ ਆਪ ਲੈਦਿਆਂ ਭਾਈ ਖਾਲਸਾ ਦਾ ਮੋਰਚਾ ਖਤਮ ਕਰਵਾ ੁਿਦੱਤਾ ਸੀ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਜੂਨ 1984 ਵਿੱਚ ਭਾਰਤੀ ਫੌਜਾਂ ਨੇ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ 'ਤੇ ਹਮਲਾ ਕਰਕੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢੀਹ ਢੇਰੀ ਕਰਕੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਕਤਲ ਕਰ ਦਿੱਤਾ ਸੀ।ਉਸ ਸਮੇਂ ਭਾਰਤੀ ਫੋਜ ਦੀ ਕਮਾਂਡ ਜਨਰਲ ਅਰੁਣ ਕੁਮਾਰ ਵੈਦਿਆ ਕਰ ਰਿਹਾ ਸੀ।
ਬਾਦਲ ਦਲ ਰਾਜਸੀ ਵਿਰੋਧ ਕਾਰਣ ਪਿੱਛਲੇ ਮਹੀਨੇ ਤੋਂ ਪੰਜਾਬ ਪੁਲਿਸ ਵੱਲੋਂ ਦਰਜ਼ ਵੱਖ-ਵੱਖ ਕੇਸ਼ਾ ਵਿੱਚ ਬੰਦ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਵਿਧਾਨ ਸਭਾ ਲਈ ਚੋਣ ਪ੍ਰਚਾਰ ਬੰਦ ਹੁੰਦਿਆਂ ਹੀ ਅੱਜ ਪੰਜਾਬ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਹੈ।
ਹਰਿਆਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੀ ਚੋਣ ਪ੍ਰਚਾੲਰ ਮੁਹਿਮ ਦੌਰਾਨ ਪੰਜਾਬ ਦੀ ਬਾਦਲ ਸਰਕਾਰ ਅਤੇ ਬਾਦਲ ਦਲ ਖਿਲਾਫ ਖੁੱਲ ਕੇ ਬੋਲਣ ਵਾਲੇ ਅੰਮ੍ਰਿਤਸਰੲ ਤੋਂ ਪੰਜਾਬ ਦੇ ਸਾਬਕਾ ਐੱਮ ਪੀ ਨਵਜੋਤ ਸਿੱਧੂ ਦੀ ਪੰਜਾਬ ਸਰਾਕਰ ਵੱਲੋਂ ਦਿੱਤੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਮਹਾਰਾਸ਼ਟਰ ਤੇ ਹਰਿਆਣਾ ਦੀਆਂ ਵਿਧਾਨ ਸਭਾਵਾਂ ਲਈ ਅੱਜ ਵੋਟਾਂ ਪੈਣਗੀਆਂਵਿੱਚ ਭਲਕੇ ਵੋਟਾਂ ਪੈਣਗੀਆਂ । ਸਵੇਰੇ 7 ਵਜੇ ਤੋਂ ਸ਼ਾਮ ਛੇ ਵਜੇ ਤੱਕ ਦੋਵੇਂ ਰਾਜਾਂ ’ਚ ਵੋਟਾਂ ਪੈਣਗੀਆਂ ਤੇ 19 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਏਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।