Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 2, 2014

ਦਿੱਲੀ ਸਿੱਖ ਕਤਲੇਆਮ ਦੇ 30 ਸਾਲ ਹੋਣ ਮੌਕੇ ਦਲ ਖਾਲਸਾ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਤੇ ਹੋਰ ਸਿੱਖ ਜਥੇਬੰਦੀਆਂ ਨੇ ਅੱਜ 'ਹੱਕ ਤੇ ਇਨਸਾਫ ਮਾਰਚ' ਤਹਿਤ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਸ਼ੁਰੂ ਕੀਤ ਤਾਂ ਜੋ ਸਿੱਖ ਸਮਸਿਆ ਦੇ ਹੱਲ ਲਈ ਅਤੇ ਭਾਰਤੀ ਸਟੇਟ ਨੂੰ ਦੁਨੀਆ ਦੀ ਸਾਂਝੀ ਸੰਸਥਾ ਦੇ ਕਟਹਿਰੇ ਵਿੱਚ ਖੜਾ ਕਰਨ ਲਈ ਸੰਯੁਕਤ ਰਾਸ਼ਟਰ ਦੇ ਦਰਵਾਜੇ ਉਤੇ ਦਸਤਕ ਦਿੱਤੀ ਜਾਵੇ।
ਆਮ ਆਦਮੀ ਪਾਰਟੀ ਦੇ ਮੈਂਬਰ ਲੋਕ ਸਭਾ ਦੇ ਅਗਲੇ ਇਜਲਾਸ ਵਿਚ 30 ਸਾਲ ਪਹਿਲਾਂ ਉਦੋਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਪਿੱਛੋਂ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੰਧ ਵਿਚ ਨਿੰਦਾ ਮਤਾ ਲਿਆਉਣਗੇ।
ਕੈਨੇਡਾ ਵਿੱਚ ਵੱਸਦੇ ਸਿੱਖਾਂ ਨੇ ਪਿਛਲੇ ਕਈ ਸਾਲਾਂ ਤੋਂ ਭਾਰਤ ਦੀ ਰਾਜਧਾਨੀ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਨਾਲ ਵਾਪਰ ਅਣਮਨੁੱਖੀ ਕਾਰੇ ਨੂੰ ਦੁਨੀਆਂ ਸਾਹਮਣੇ ਇੱਕ ਨਿਵੇਕਲੇ ਢੰਗ ਨਾਲ ਲਿਆਦਾ ਜਾ ਰਿਹਾ ਹੈ।ਇਸ ਦੁਖਾਂਤ ਨੂੰ ਯਾਦ ਕਰਨ ਅਤੇ ਇਸ ਅਣਮਨੁੱਖੀ ਕਾਰ ਅਤੇ ਭਾਰਤੀ ਸਟੇਟ ਵੱਲੋਂ ਹੁਣ ਤੱਕ ਪੀੜਤਾਂ ਨੂੰ ਇਨਸਾਫ ਨਾਲ ਦੇਣ ਬਾਰੇ ਦੁਨੀਆਂ ਨੂੰ ਦੱਸਣ ਲਈ ਹਰੇਕ ਵਰ੍ਹੇ ਨਵੰਬਰ ਮਹੀਨੇ ਲਗਾਏ ਜਾਂਦੇ ਖੂਨਦਾਨ ਕੈਂਪਾਂ ਲਗਾਏ ਜਾਂਦੇ ਹਨ।
ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੋਦੀ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਅੱਜ 1984 ਸਿੱਖ ਕਤਲੇਆਮ ਦੇ ਮਾਮਲੇ ਦੀ ਐਸ.ਆਈ. ਟੀ. ਤੋਂ ਜਾਂਚ ਕਰਵਾਉਣ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਦਿਆਂ ਦਖ਼ਲ ਦੇਣ ਦੀ ਮੰਗ ਕੀਤੀ।
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦਗਾਰ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁ: ਰਕਾਬ ਗੰਜ ਸਾਹਿਬ ਵਿਖੇ ਉਸਾਰੀ ਦੀ ਸ਼ੁਰੂਆਤ ਸਮੇਂ 1984 ਸਿੱਖ ਨਸਲਕੁਸ਼ੀ ਯਾਦਗਾਰ ਦੀ ਉਸਾਰੀ ਆਰੰਭਣ ਲਈ ਆਯੋਜਿਤ ਇਕ ਸਮਾਰੋਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ 1984 ਦਾ ਕਤਲੇਆਮ ਯੋਜਨਾਬੱਧ ਢੰਗ ਨਾਲ ਕੀਤਾ ਗਿਆ, ਦੋਸ਼ੀਆਂ ਨੇ ਸਿੱਖਾਂ ਦੇ ਘਰਾਂ ਨੂੰ ਚੁਣ ਚੁਣ ਕੇ ਉਨ੍ਹਾਂ ਨੂੰ ਜਿਊਂਦਾ ਸਾੜ ਦਿੱਤਾ। ਉਨ੍ਹਾਂ ਕਿਹਾ, ‘‘ਸਿਆਸੀ ਆਗੂਆਂ ਨੇ ਗਿਣੀ ਮਿਥੀ ਸਾਜ਼ਿਸ਼ ਤਹਿਤ ਸਿੱਖਾਂ ਨੂੰ ਨਿਸ਼ਾਨਾ ਬਣਾਇਆ। ਸਿੱਖ ਕਤਲੇਆਮ ’ਚ ਸ਼ਾਮਲ ਸਿਆਸਤਦਾਨਾਂ ਨੂੰ ਸਮੇਂ ਦੀ ਸਰਕਾਰ ਨੇ ਸੁਰੱਖਿਆ ਦਿੱਤੀ, ਮੰਤਰੀ ਬਣਾ ਕੇ ਅਤੇ ਪੁਲੀਸ ਅਧਿਕਾਰੀਆਂ ਨੂੰ ਤਰੱਕੀਆਂ ਦੇ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ।
ਫੈਡਰੇਸ਼ਨ ਪ੍ਰਧਾਨ ਪੀਰ ਮੁਹਮੰਦ ਨੇ ਜਿੱਥੇ ਸਮੂਹ ਫਿਰਕਿਆਂ ਦੇ ਲੋਕਾਂ ਖਾਸਕਰ ਹਿੰਦੂ ਭਾਈਚਾਰੇ ਵੱਲੋਂ ਬੰਦ 'ਚ ਸਮਰਥਨ ਦੇਣ 'ਤੇ ਉਹ ਉਨ੍ਹਾਂ ਦੇ ਧੰਨਵਾਦ ਕੀਤਾ. ਉੱਥੇ ਬਾਦਲ ਸਰਕਾਰ ਵੱਲੋਂ ਪੰਜਾਬ ਬੰਦ ਨੂੰ ਅਸਫਲ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਖਤ ਨਿਖੇਧੀ ਕੀਤੀ ਹੈ।
ਵਿਲਵੋਰਦੇ ਦੇ ਮੇਅਰ ਵੱਲੋਂ ਗੈਰ ਕਾਨੂੰਨੀ ਤੌਰ 'ਤੇ ਰਹਿ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚੋਂ ਲੰਗਰ ਛਕਣ ਤੋਂ ਨਾਰਾਜ਼ ਹੋ ਕੇ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਕੀਤੇ ਜਾਣ ਵਿਰੁੱਧ ਯੂਰਪ ਦੇ ਵੱਖ-ਵੱਖ ਦੇਸ਼ਾਂ ਚੋਂ ਪਹੁੰਚੇ ਸਿੱਖਾਂ ਨੇ ਯੂਰਪੀਨ ਪਾਰਲੀਮੈਂਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਮੁਜ਼ਾਹਰੇ ਵਿੱਚ ਬੀਬੀਆਂ ਅਤੇ ਬੱਚਿਆਂ ਵੱਲੋਂ ਵੀ ਸਮੂਲੀਅਤ ਕੀਤੀ।
ਅੱਜ ਤੋਂ 30 ਸਾਲ ਪਹਿਲ਼ਾਂ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਤਕਾਲੀ ਸੱਤਾਧਾਰੀ ਪਾਰਟੀ ਦੀ ਸਰਪ੍ਰਸਤੀ ਅਤੇ ਸਰਕਾਰੀ ਤੰਤਰ ਦੀ ਸ਼ਮੂਲੀਅਤ ਨਾਲ ਵਾਪਰੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਨਹੀ ਮਿਲੀ ਅਤੇ ਪੀੜਤ ਇਨਸਾਫ ਪ੍ਰਾਪਤੀ ਲਈ ਅਦਾਲਤਾਂ ਦੀ ਧੂੜ ਫੱਕ ਰਹੇ ਹਨ। ਸਮੇਂ ਸਮੇਂ ਬਦਲਦੀਆਂ ਸਰਕਾਰਾਂ ਨੇ ਕਿਸੇ ਦੋਸ਼ੀਨੂੰ ਸਜ਼ਾ ਤਾਂ ਕੀ ਦੇਣੀ ਸੀ, ਉਲਟਾ ਦੋਸ਼ੀ ਲੀਡਰਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਵੱਡੇ ਅਹੁਦੇ ਅਤੇ ਤਰੱਕੀਆਂ ਨਾਲ ਨਿਵਾਜ਼ਿਆ ਗਿਆ।
ਨਵੰਬਰ 1984 'ਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚ ਸਿੱਖ ਕਤਲੇਆਮ ਦੇ 30 ਵਰ੍ਹੇ ਬੀਤਣ ਉਪਰੰਤ ਵੀ ਪੀੜਤਾਂ ਨੂੰ ਨਿਆਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਕਤਲੇਆਮ ਦੀ ਪ੍ਰਮੁੱਖ ਗਵਾਹ ਬੀਬੀ ਜਗਦੀਸ਼ ਕੌਰ ਵੱਲੋਂ ਹੋਰਨਾਂ ਹਮਾਇਤੀ ਸਿੱਖ ਜਥੇਬੰਦੀਆਂ, ਫੈਡਰੇਸ਼ਨਾਂ ਦੇ ਸਹਿਯੋਗ ਨਾਲ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।