Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 3, 2014

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਹਿਬ ਦਾ ਪ੍ਰਕਾਸ਼ ਦਿਹਾੜਾ ਜਨਮ ਅਸਥਨ ਨਨਕਾਜ਼ਾ ਸਹਿਬ ਵਿਖੇ ਮਨਾਉਣ ਲਈ ਭਾਰਤ ਅਤੇ ਹੋਰਨਾਂ ਦੇਸ਼ਾਂ ਤੋਂ 4000 ਦੇ ਕਰੀਬ ਸਿੱਖ ਮੰਗਲਵਾਰ ਨੂੰ ਪਾਕਿਸਤਾਨ ਪਹੁੰਚਣਗੇ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਹੋਏ ਭਾਰਤੀ ਫੌਜ ਵੱਲੋਂ ਹਮਲੇ ਤੋਂ ਬਾਅਦ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 'ਚ ਹੋਏ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਈ ਸਿੱਖ ਨਸਲਕੁਸ਼ੀ ਦੀ ਜਾਂਚ ਲਈ 1990 'ਚ ਗਠਿਤ ਦਿੱਲੀ ਪੁਲਿਸ ਦੇ 'ਦੰਗਿਆਂ ਨਾਲ ਨਿਪਟਣ ਵਾਲੇ ਵਿੰਗ' ਨੇ 255 ਮਾਮਲੇ ਦਰਜ ਕੀਤੇ ਸੀ।
ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚ ਨਜ਼ਰਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਪਿੱਛਲੇ ਸਾਲ ਨਵੰਬਰ ਵਿੱਚ ਭੁੱਖ ਹੜਤਾਲ ਆਰੰਭਣ ਵਾਲੇ ਭਾਈ ਗੁਰਬਖਸ ਸਿੰਘ ਖਾਲਸਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਸ਼ੁਰੂ ਕਰਨ ਲਈ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਸਿੱਖ ਜੱਥੇਬਂਦੀ, ਸ਼੍ਰੋਮਣੀ ਕਮੇਟੀ, ਕਾਰ ਸੇਵਾ ਵਾਲੇ ਬਾਬਿਆਂ ਜਾਂ ਹੋਰ ਕਿਸੇ ਡੇਰੇ ਜਾਂ ਸੰਪਰਦਾ ਨੇ ਜਗਾ ਨਹੀਂ ਦਿੱਤੀ, ਜਿਸ ਕਰਕੇ ਉਨ੍ਹਾਂ ਵੱਲੋਂ ਸ਼ੁਰੂ ਹੋਣ ਵਾਲੀ ਭੁੱਖ ਹੜਤਾਲ ਬਾਰੇ ਸਥਿਤੀ ਅਸਪੱਸ਼ਟ ਬਣੀ ਹੋਈ ਹੈ।
ਕੇਦਰ ਵਿੱਚ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਪੰਜਾਬ ਆਰ. ਐੱਸ. ਐੱਸ ਦੀਆਂ ਸਰਗਰਮੀਆਂ ਦਾ ਗੜ੍ਹ ਬਣਦਾ ਜਾ ਰਿਹਾਹੈ। ਚੋਣਾਂ ਤੋਂ ਬਾਅਦ ਪੰਜਾਬ ਆਰ.ਐੱਸ. ਐੈੱਸ ਦੀਆਂ ਗਤੀਵਿਧੀਆਂ ਦਾ ਮੁੱਖ ਨਿਸ਼ਾਨਾਂ ਬਣਿਆ ਹੋਇਆ ਹੈ। ਹੁਣ ਆਰ. ਐੱਸ.ਐੱਸ ਅਤੇ ਭਾਜਪਾ ਨੇ ਆਪਣੀਆਂ ਸਰਗਰਮੀਆਂ ਨੂੰ ਅੱਗੇ ਹੋਰ ਵਧਾਉਦੇ ਹੋਏ ਪੰਜਾਬ ਦੇ ਪਿੰਡਾਂ ਵਿੱਚ ਆਰ.ਐੱਸ.ਐੱਸ ਦੀਆਂ ਬਰਾਚਾਂ ਖੋਲਣ ਦੀ ਤਿਆਰੀ ਵੱਟ ਲਈ ਹੈ।
ਕੈਨੇਡਾ ਦੀ ਰਾਸ਼ਟਰੀ ਪਾਰਟੀ ਅਤੇ ਸੰਸਦ 'ਚ ਮੁੱਖ ਵਿਰੋਧੀ ਦਲ ਨਿਊ ਡੈਮੋਕਰੇਟਿਕ ਪਾਰਟੀ ਦੇ ਕੌਮੀ ਆਗੂ ਥਾਮਸ ਮਲਕੇਅਰ ਨੇ ਅੱਜ ਟਵੀਟ ਰਾਹੀਂ ਸਿੱਖਾਂ ਵਾਸਤੇ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ 30 ਸਾਲ ਪਹਿਲਾਂ ਸਿੱਖ ਵਿਰੋਧੀ ਭਿਆਨਕ ਦੁਖਾਂਤ ਵਾਪਰਿਆ ਸੀ।
ਵਾਦੀ ਦੇ ਸਿੱਖ ਸੰਗਠਨਾਂ ਨੇ ਦਿੱਲੀ ਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚ ਨਵੰਬਰ 1984 ਵੇਲੇ ਦੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਕਤਲੇਆਮ ਦੀ 30ਵੀਂ ਬਰਸੀ ਮੌਕੇ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਖਿਲਾਫ ਮੁਜ਼ਾਹਰਾ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।