Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 5, 2014

ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਨੂਰਮਹਿਲ ਦੇ ਪ੍ਰਬੰਧਕਾਂ ਵੱਲੋਂ ਜਸਟਿਸ ਬੇਦੀ ਵਾਲਾ ਫ਼ੈਸਲਾ ਨਾਮਨਜ਼ੂਰ ਕਰਦਿਆਂ ਸੰਵਿਧਾਨਿਕ ਅਖ਼ਤਿਆਰਾਂ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੀ ਦੂਹਰੇ ਬੈਂਚ ਕੋਲ ਚੁਣੌਤੀ ਦੇਣ ਦੀ ਪਟੀਸਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਡੇਰਾ ਪ੍ਰਬੰਧਕਾਂ ਦੀ ਆਸ਼ੂਤੋਸ਼ ਦੇ ਅੰਤਿਮ ਸਸਕਾਰ ‘ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਨਿਸ਼ਚਿਤ ਕੀਤੀ ਹੈ।
ਸਿੱਖ ਕੌਮ ਦੀਆਂ ਮਹਾਨ, ਸ਼ਾਨਾਂਮੱਤੀਆਂ ਪ੍ਰੰਪਰਾਵਾਂ ‘ਤੇ ਚੱਲਦਿਆਂ ਜ਼ੁਲਮ ਖਿਲਾਫ ਰਣ-ਮੈਦਾਨ ਵਿੱਚ ਸਿਰ ‘ਤੇ ਖੱਫਣ ਬੰਨ ਕੇ ਜੂਝਣ ਵਾਲੇ ਅਤੇ ਸੰਘਰਸ਼ ਉਪਰੰਤ ਭਾਰਤ ਦੀਆਂ ਜੇਲਾਂ ਵਿੱਚ ਅਦਾਲਤ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾਣ ਵਾਲੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਮਿਲਣਾ ਸ਼ੁਰੂ ਹੋ ਗਿਆ ਹੈ।
ਅੱਜ ਇੱਥੇ ਮਾਰਕੀਟ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਕੇਵਲ ਸਿੰਘ ਭੋਗੀਵਾਲ ਤੇ ਉਪ ਚੇਅਰਮੈਨ ਅੇਡਵੋਕੇਟ ਸ਼ਮਸ਼ਾਦ ਅਲੀ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਮੌਕੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ 10 ਫ਼ੌਜੀ ਅਫ਼ਸਰਾਂ ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਸ਼ਾਮਲ ਹੋਣ ਲਈ ਪੁਰਸਕਾਰ ਦਿੱਤੇ ਹਨ ਜੋ ਵਾਪਸ ਲਏ ਜਾਣੇ ਚਾਹੀਦੇ ਹਨ ।
ਇੱਥੋਂ ਨੇੜਲੇ ਪਿੰਡ ਜੋਧਪੁਰ ਵਿੱਚ ਕਰੀਬ ਚਾਰ ਦਿਨ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋ ਜਾਣ ਸਬੰਧੀ ਪਛਤਾਵੇ ਵਜੋਂ ਕਰਵਾਏ ਗਏ ਧਾਰਮਿਕ ਸਮਾਗਮਾਂ ਮੌਕੇ ਸਾਂਝੀ ਸਹਿਮਤੀ ਨਾਲ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਵਾਲੇ ਅਨਸਰਾਂ ਖ਼ਿਲਾਫ਼ ਨੂਰਮਹਿਲੀਆਂ ਦੇ ਪੰਜਾਬ ਵਿੱਚ ਡੇਰੇ ਭੰਦ ਕਰਵਾਉਣ ਲਈ ਪੰਜਾਬ ਸਰਕਾਰ ਨੂੰ 12 ਦਸੰਬਰ ਤੱਕ ਕਾਰਵਾਈ ਕੀਤੇ ਜਾਣ ਦਾ ਅਲਟੀਮੇਟਮ ਦਿੱਤਾ ਗਿਆ।
ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੂਖਬੀਰ ਬਾਦਲ ਨੂੰ ਆਸ਼ੂਤੋਸ਼ ਦੇ ਅੰਤਮ ਸਸਕਾਰ ਦੇ ਸਬੰਧ ਚ ਹਾਈਕੋਰਟ ਦੇ ਹੁਕਮਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਚ ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਕੰਮ ਕਰੇਗੀ ਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਚ ਲੈਣ ਦੀ ਇਜਾਜਤ ਨਹੀਂ ਹੋਵੇਗੀ।
ਲੋਕਾਂ ਵੱਲੋਂ ਆਪਣੀ ਜਾਨਮਾਲ ਅਤੇ ਆਪਣੇ ਅਤੇ ਸਮਾਜ ਦੇ ਵਿਕਾਸ ਲਈਆਂ ਸਮੇਂ ਸਮੇਂ ਤੇ ਚੁਣੀਆਂ ਜਾਂਦੀਆਂ ਸਰਕਾਰਾਂ ਭਾਵੇ ਵੋਟ ਬੈਂਕ ਕਰਕੇ ਅਪਰਾਧਿਕ ਅਤੇ ਗੈਰ ਸਮਾਜਿੱਕ ਕਾਰਵਾਈਆਂ ਵਿੱਚ ਲੱਗੇ ਡੇਰਿਆਂ ਖਿਲਾਫ ਸਭ ਕੁਝ ਜਾਣਦਿਆਂ ਹੋਇਆਂ ਵੀ, ਇਨ੍ਹਾਂ ਖਿਲਾਫ ਕਾਰਵਾਈ ਕਰਨ ਤੋਂ ਸਿਰਫ ਪਾਸਾ ਹੀ ਨਹੀਂ ਵੱਟਦੀਆਂ ਸਗੋਂ ਆਨੇ ਬਹਾਨੇ ਇਨ੍ਹਾਂ ਦੇ ਹੱਕ ਵਿੱਚ ਭੁਗਤਦੀਆਂ ਹਨ।ਜਿਸਦਾ ਖਮਿਆਜ਼ਾ ਲੋਕਾਂ ਨੂੰ ਭੁਗਤਜ਼ਾ ਪੈਦਾ ਹੈ।
ਪਿੱਛਲੇ 10 ਮਹੀਨਿਆਂ ਤੋਂ ਫਰੀਜ਼ਰ ਵਿੱਚ ਲੱਗੇ ਹੋਏ ਮ੍ਰਿਤਕ ਸਾਧ ਨੂਰ ਮਹਿਲੀਏ ਆਸ਼ੂਤੋਸ਼ ਦੇ ਅੰਤਿਮ ਸਸਕਾਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਿੱਤੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਨੂਰਮਹਿਲ ਡੇਰੇ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਹੁਕਮਾਂ ‘ਤੇ ਰੋਕ ਲਉਣ ਲਈ ਅੱਜ ਹਾਓਕਿੋਰਟ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ।ਪੰਜਾਬ-ਹਰਿਆਣਾ ਹਾਈ ਕੋਰਟ ਪੰਜਾਬ ਸਰਕਾਰ ਨੂਮ ਹੁਕਮ ਦਿੱਤੇ ਸਨ ਕਿ ਉਹ ਪੰਦਰਾਂ ਦਿਨਾਂ ਦੇ ਅੰਦਰ ਅੰਦਰ ਨੂਰਮਹਿਲੀਏ ਸਾਧ ਆਸ਼ੂਤੋਸ਼ ਦਾ ਸਰਕਾਰੀ ਨਿਗਰਾਨੀ ਹੇਠ ਸਸਕਾਰ ਕਰੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।