Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 11, 2014

ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਕਾਰਨ ਹੀ ਸਿੱਖ ਕੌਮ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘਣਾ ਪੈ ਰਿਹਾ ਹੈ। ਇਸ ਲਈ ਅੱਜ ਲੋੜ ਹੈ ਕਿ ਸਮੁੱਚੀ ਸਿੱਖ ਕੌਮ ਇੱਕ ਪਲੇਟਫਾਰਮ ’ਤੇ ਇਕੱਠੀ ਹੋ ਕੇ ਧਾਰਾ 25 ਨੂੰ ਖਤਮ ਕਰਨ ਲਈ ਸੰਘਰਸ਼ ਕਰੇ ਅਤੇ ਖਾਸ ਕਰਕੇ ਪੰਜਾਬ ਸਰਕਾਰ ਅਤੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਗਏ ਪੰਜਾਬ ਨਾਲ ਸਬੰਧਿਤ ਅਤੇ ਸਿੱਖੀ ਪ੍ਰਤੀ ਦਰਦ ਰੱਖਣ ਵਾਲੇ ਸਮੂਹ ਸੰਸਦ ਮੈਂਬਰ ਧਾਰਾ 25 ਨੂੰ ਖਤਮ ਕਰਨ ਸਬੰਧੀ ਆਵਾਜ ਸੈਂਟਰ ਵਿਚ ਉਠਾਉਣ।
ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਸ਼ਾਮ ਨੂੰ ਜਲੰਧਰ ਵਿੱਖੇ ਕੈਡਲ ਮਾਰਚ ਕੱਢਿਆ ਗਿਆ, ਫ਼ੈਡਰੇਸ਼ਨ ਪ੍ਰਧਾਨ ਨੇ ਕਿਹਾ ਭਾਰਤੀ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਪਿਛਲੇ 65 ਸਾਲਾ ਤੋਂ ਕਰਦੀ ਆ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ 15 ਅਗਸਤ ਦੇ ਇੱਕ ਰਾਜ ਪੱਧਰੀ ਸਮਾਂਗਮ ਵਿੱਚ ਜੁੱਤੀ ਸੁੱਟਣ ਵਾਲੇ ਅਤੇ ਹੁਣ ਅੰਮ੍ਰਿਤਧਾਰੀ ਹੋਕੇ ਸਿੰਘ ਸਜਣ ਵਾਲੇ 'ਮਾਨਵ ਸੇਵਾ ਸੰਗਠਨ' ਦੇ ਮੁਖੀ ਬਿਰਕਮ ਸਿੰਘ ਧਨੌਲਾ ਦੀ ਅਗਵਾਈ ਸਮੇਤ ਸੰਸਥਾ ਦੇ ਮੈਂਬਰਾਂ 'ਤੇ ਆਧਾਰਿਤ ਵਫਦ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਮੰਗ-ਪੱਤਰ ਸੌਾਪ ਕੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਲਈ ਇਨਸਾਫ ਦੀ ਮੰਗ ਕੀਤੀ।
ਨੂਰਮਹਿਲੀਏ ਆਸ਼ੂਤੋਸ਼ ਦੀ ਮਿ੍ਤਕ ਦੇਹ ਦਾ ਸਸਕਾਰ ਕਰਨ ਬਾਰੇ ਉੱਚ ਅਦਾਲਤ ਵੱਲੋਂ ਮਿਥੇ 15 ਦਿਨ ਦੀ ਹੱਦ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਤਿਵੇਂ-ਤਿਵੇਂ ਇਸ ਮਾਮਲੇ ਉੱਪਰ ਸਿਆਸਤ ਖੇਡਣ ਦਾ ਦੌਰ ਵੀ ਆਰੰਭ ਹੋ ਗਿਆ ਹੈ ਙ ਭਾਜਪਾ ਦੇ ਵੱਡੇ ਨੇਤਾ ਭਾਵੇਂ ਇਸ ਮਾਮਲੇ ਬਾਰੇ ਮੂੰਹ ਖੋਲ੍ਹਣ ਤੋਂ ਸੰਕੋਚ ਕਰ ਰਹੇ ਹਨ, ਪਰ ਹੇਠਲੀ ਪੱਧਰ ਦੇ ਆਗੂਆਂ ਨੇ ਖੁੱਲ੍ਹ ਕੇ ਡੇਰੇ ਦੇ ਹੱਕ 'ਚ ਬੋਲਣਾ ਸ਼ੁਰੂ ਕਰ ਦਿੱਤਾ ਹੈ । ਇਸ ਤਰ੍ਹਾਂ ਕੁਝ ਦਲਿਤ ਸੰਸਥਾਵਾਂ ਦੇ ਆਗੂਆਂ ਨੇ ਵੀ ਡੇਰੇ ਦੀ ਹਮਾਇਤ ਵਿਚ ਨਿਤਰਨਾ ਸ਼ੁਰੂ ਕਰ ਦਿੱਤਾ ਹੈ ।
ਅਮਰੀਕਾ ਦੇ ਸਿੱਖਾਂ ਨੇ ਅਮਰੀਕੀ ਸਰਕਾਰ ਵੱਲੋਂ ਅਮਰੀਕਾਂ ਵਿੱਚ ਸਰਕਾਰ ਵੱਲੋਂ ਜਾਰੀ ਨਸਲ ਆਧਾਰਤ ਵੇਰਵੇ ਇਕੱਠੇ ਕਰਨ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਇਹ ਦੋਸ਼ ਲਾਉਂਦਿਆਂ ਰੱਦ ਕਰ ਦਿੱਤੇ ਹਨ ਕਿ ਨਵੇਂ ਨੇਮ ਨੁਕਸਦਾਰ ਤੇ ਗੁੰਮਰਾਹਕੁਨ ਹਨ।
ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਲੇ ਵਿੱਚ ਅੱਜ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆਂ ਨੂੰ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ । ਅਦਾਲਤ ਨੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਖ਼ਬਾਰਾਂ ’ਚ ਨੋਟਿਸ ਛਪਵਾ ਕੇ ਸੰਮਨ ਕਰਨ ਦੇ ਹੁਕਮ ਦਿੱਤੇ ਹਨ।
ਅੰਮਿ੍ਤਸਰ (10 ਦਸੰਬਰ, 2014): ਪੰਜਾਬ ਵਿੱਚ ਪਿੱਛਲੇ ਦਹਾਕਿਆਂ ਦੌਰਾਨ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਦਸਤਿਆਂ ਵੱਲੌਂ ਹਜ਼ਾਰਾਂ ਦੀ ਗਿਣਤੀ ਵਿੱਚ ਖਾੜਖੈਵਾਦ ਦੇ ਨਾਮ ਜਬਰੀ ਚੁੱਕ ਕੇ ਖਪਾ ਦਿੱਤਾ ਗਿਆ।ਪੰਜਾਬ ਦੇ ਸਿਵਿਆਂ ਵਿੱਚ ਪੁਲਿਸ ਵੱਲੋਂ ਚੁੱਕੇ ਇਨ੍ਹਾਂ ਨੌਜਵਾਨਾਂ ਨੂੰ ਕੋਹ-ਕੋਹ ਕੇ ਮਾਰਣ ਤੋਂ ਬਾਅਦ ਲਾਵਾਰਿਸ ਲਾਸ਼ਾਂ ਦਾ ਨਾਂ ਦੇਕੇ ਸਾੜ ਦਿੱਤਾ ਗਿਆ।ਪੁਲਿਸ ਵੱਲੌਂ ਲਾਵਾਰਿਸ ਕਹਿ ਕੇ ਸਾੜੀਆਂ ਇਨਾਂ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਦੇ ਵਾਰਸਿ ਬੁੱਢੇ ਮਾਂ ਪਿਉ ਦੀਆਂ ਅੱਜ ਵੀ ਉਨ੍ਹਾਂ ਦੀ ਉਡੀਕ ਵਿੱਚ ਬੇਤਾਬ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਦੀ ਕੇਂਦਰ ਸਰਕਾਰ ਨੇ ਅੱਜ ਰਾਤੀਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਤਜਵੀਜ਼ ਨੂੰ ਵਾਪ੍ਰਨਗੀ ਦੇ ਦਿੱਤੀ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।