Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 2, 2015

ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਦਾ ਸ਼ਹਾਦਤ ਦਿਹਾੜਾ ਅਕਾਲ ਤਖਤ ਸਾਹਿਬ ਤੇ ਮਨਾਉਣਾ ਅਰੰਭ ਕੀਤਾ ਜਾਵੇ ਅਤੇ ਉਹਨਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇ ।
ਹਿੰਦੂਤਵੀ ਜੱਥੇਬੰਦੀਆਂ ਵੱਲੋਂ ਗੁਰੂ ਕੀ ਵਡਾਲੀ, ਛੇਹਰਟਾ ਵਿੱਚ ਮੰਗਲਵਾਰ ਨੂੰ ਕਰਵਾਏ ਗਏ ਧਰਮ ਬਦਲੀ ਸਮਾਗਮ ‘ਤੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਨਰਾਜ਼ਗੀ ਜਿਤਾਏ ਜਾਣ ਤੋਂ ਬਾਅਦ ਹੁਣ ਬਠਿੰਡਾ ਵਿੱਚ ਇਸਾਈ ਧਰਮ ਵਿੱਚ ਚਲੇ ਗਏ ਗਰੀਬ ਸਿੱਖ ਪਰਿਵਾਰਾਂ ਦਾ ਧਰਮ ਬਦਲ ਕੇ ਵਾਪਿਸ ਦਿੱਖ ਧਰਮ ਵਿੱਚ ਸ਼ਾਨਲ ਕਰਵਾਉਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇੱਕ ਸਮਾਗਮ ਰੱਖਿਆ ਹੋਇਆ ਸੀ।ਪਰ ਵਿਸ਼ਵ ਹਿੰਦੂ ਪ੍ਰੀਸ਼ਦ ਨੂੰ ਅੱਜ ਤਣਾਅ ਭਰੇ ਮਾਹੌਲ ਦੌਰਾਨ ਬਠਿੰਡਾ ਵਿਚ ਧਰਮ ਬਦਲੀ ਸਮਾਗਮ ਰੱਦ ਕਰਨਾ ਪੈ ਗਿਆ।
ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ, ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 14 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਸਿਹਤ ਬੇਹੱਦ ਚਿੰਤਾਜਨਕ ਸਥਿਤੀ ਵਿੱਚ ਹੈ ।ਕਿਸੇ ਵੀ ਵਕਤ ਕੋਈ ਭਾਣਾ ਵਰਤ ਸਕਦਾ ਹੈ ਇਸ ਕਰਕੇ ਸਮੂਹ ਸਿੱਖ ਜਗਤ ਨੂੰ ਵਿਸ਼ੇਸ਼ ਧਿਆਨ ਦਿੰਦਿਆਂ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ ।
ਅੱਜ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਦੀਆਂ ਹਮਾਇਤੀ ਧਿਰਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੁ ਹੋਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸਾਹਮਣੇ ਆਪਣਾ ਪੱਖ ਰੱਖਣ ਤੋਂ ਬਾਅਦ ਨਾਨਕਸ਼ਾਹੀ ਕੈਲੰਡਰ ਦੀ ਵਿਰੋਧੀ ਧਿਰ ਦਮਦਮੀ ਟਕਸਾਮ ਅਤੇ ਸੰਤ ਸਮਾਜ ਨੇ 5 ਜਨਵਰੀ ਨੂੰ ਨਾਨਕਸਰ ਵਿਖੇ ਅਗਲੀ ਰਣਨੀਤੀ ‘ਤੇ ਵਿਚਾਰਾਂ ਰਕਨ ਲਈ ਮੀਟਿੰਗ ਬੁਲਾਈ ਗਈ ਹੈ।
ਸਿੱਖ ਜੱਥੇਬੰਦੀਆਂ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਪੱਖ ਵਿੱਚ ਸ਼੍ਰੀ ਅਕਾਲ ਤਖਤ ਸਾਹਿ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਇਸ ਸਮੇਂ ਸਿੱਖ ਜੱਥੇਬੰਦੀਆਂ ਨਾਲ ਨਤਲ ਗੱਲਬਾਤ ਦੌਰਾਨ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਉਨ੍ਹਾਂ ਨੂੰ ਬਿਨਾਂ ਦੱਸੇ ਜਲਦਬਾਜ਼ੀ 'ਚ ਜਾਰੀ ਹੋਇਆ ਹੈ ਅਤੇ ਕੈਲੰਡਰ ਨੂੰ ਲੈ ਕੇ ਕੀਤੀਆਂ ਗਈਆਂ ਬੈਠਕਾਂ 'ਚ ਉਨ੍ਹਾਂ ਨੂੰ ਨਹੀਂ ਬੁਲਾਇਆ ਗਿਆ।
ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਮਨੁਖਤਾ ਦਾ ਭਲਾ ਮੰਗਣ ਵਾਲੇ ਹਰ ਵਿਅਕਤੀ ਨੂੰ ਅਪੀਲ ਕੀਤੀ ਹੈ ਕਿ ਉਹ 7 ਜਨਵਰੀ ਨੂੰ ਕਾਲੇ ਝੰਡੇ ਲੈ ਕੇ ਆਪਣੇ-ਆਪਣੇ ਖੇਤਰ ਵਿਚ ਸਾਂਤਮਈ ਪ੍ਰਦਰਸ਼ਨ ਕਰਨ ਅਤੇ ਆਪਣੇ ਨੇੜੇ ਦੇ ਸਰਕਾਰੀ ਅਧਿਕਾਰੀ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਦੇਣ ।
28 ਦਸੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਕੀਤੀ ਗਈ ਟਿੱਪਣੀ ਤੋਂ ਨਾਰਾਜ਼ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਫਿਰ ਤੋਂ ਮੰਗ ਕੀਤੀ ਜਥੇਦਾਰ ਨੰਦਗੜ੍ਹ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਕੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ।
ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣਲਈ ਅੱਜ ਸਿੱਖੀ ਸਿਧਾਂਤ ਦੇ ਬੇਬਾਕ ਪ੍ਰਚਾਰਕ ਅਤੇ ਗੁਰਮਤਿ ਸੇਵਾ ਲਹਿਰ ਦੇ ਮੁਖੀ ਭਾਈ ਪੰਥਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਅਤੇ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।