Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 9, 2015

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਕਰ ਲੈਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਨਜ਼ਰਬੰਦਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਅਪੀਲ ‘ਤੇ ਲੁਧਿਆਣਾ ਦੀਆਂ ਸਿੱਖ ਸੰਗਤਾਂ ਨੇ ਵਿਸ਼ਾਲ “ਬੰਦੀ ਸਿੰਘ ਰਿਹਾਈ ਨਾਰਚ” ਕੱਢਿਆ।
ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਬਾਅਦ ਬਰਤਾਨੀਆ ਸਰਕਾਰ ਅੰਦਰਖਾਤੇ ਭਾਰਤ ਸਰਕਾਰ ਦੇ ਪ੍ਰਭਾਵ ਹੇਠ ਹੈ, ਜਿਸ ਤੋਂ ਦਿਨੋ-ਦਿਨ ਪਰਦਾ ਉੱਠਦਾ ਜਾ ਰਿਹਾ ਹੈ।
ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੱਜ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਇਕ ਵਫ਼ਦ ਨੇ ਅੱਜ ਨਵੀਂ ਦਿੱਲੀ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਸਬੰਧ 'ਚ ਛੇਤੀ ਕਾਰਵਾਈ ਕਰਨ ਦੀ ਮੰਗ ਕੀਤੀ।
ਡੇਰਾ ਸਿਰਸਾ ਦੇ ਸੌਦਾ ਸਾਧ ਵੱਲੋਂ ਆਪਣੇ ਮਰਦ ਸ਼ਰਧਾਲੂਆਂ ਨੂੰ ਕਥਿਤ ਤੌਰ ’ਤੇ ਨਿਪੁੰਸਕ ਬਣਾਏ ਜਾਣ ਦੀ ਸੀਬੀਆਈ ਜਾਂਚ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਕ ਜੱਜ ਦੇ ਹੁਕਮਾਂ ਵਿਰੁੱਧ ਸਟੇਅ ਦੇਣ ’ਤੇ ਡਿਵੀਜ਼ਨ ਬੈਂਚ ਨੇ ਅੱਜ ਨਾਂਹ ਕਰ ਦਿੱਤੀ। ਇਨ੍ਹਾਂ ਹੁਕਮਾਂ ’ਤੇ ਰੋਕ ਲਾਉਣ ਦੀ ਅਪੀਲ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੇ ਪਾਈ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਕਤਲੇਆਮ ਪੀੜਤਾਂ ਦੇ ਦਾਅਵਿਆਂ ਅਤੇ ਸਬੂਤਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਜੀ.ਪੀ. ਮਾਥੁਰ ਜਾਂਚ ਕਮੇਟੀ ਤੱਕ ਪਹੁੰਚਾਉਣ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਮੁੱਖ ਦਫਤਰ ਵਿਖੇ ਅਲਗ ਵਿਭਾਗ ਕਾਇਮ ਕਰ ਦਿੱਤਾ ਗਿਆ ਹੈ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਵਲੋਂ ਲੰਡਨ ਵਿੱਚ ਭਾਰਤੀ ਅੰਬੈਸੀ ਮੂਹਰੇ ਜਬਰਦਸਤ ਰੋਸ ਪ੍ਰਦਾਸ਼ਨ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।