Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 7, 2015

ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਸਰਕਾਰ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਭਾਰਤ ਹਵਾਲੇ ਕਰਨ ਵਿਰੁੱਧ ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਕੰਮ ਕਰਦੀ ਜੱਥੇਬੰਦੀ “ਸਿੱਖਸ ਫਾਰ ਜਸਟਿਸ” ਵੱਲੋਂ 9 ਫਰਵਰੀ ਨੂੰ ਅਮਰੀਕਾ, ਕੈਨੇਡਾ, ਇੰਗਲੈਂਡ, ਅਸਟਰੇਲੀਆ, ਨਿਊਜ਼ੀਲੈਂਡ ਅਤੇ ਯੂਰਪੀ ਦੇਸ਼ ਵਿੱਚ ਥਾਈ ਦੂਤਾਘਰਾਂ ‘ਤੇ ਇਕੱਠ ਕੀਤੇ ਜਾਣਗੇ।
ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ‘ਤੇ ਬਣੀ ਫਿਲਮ “ਏਹੁ ਜਨਮੁ ਤੁਮ੍ਹਾਰੇ ਲੇਖੇ” ਤੋਂ ਪ੍ਰਭਾਵਿਤ ਹੋ ਕੇ ਲੋਕ ਜਿਥੇ ਹੁਣ ਪਿੰਗਲਵਾੜਾ ਵਿਖੇ ਸੇਵਾ ਕਰਨ ਲਈ ਆ ਰਹੇ ਹਨ, ਉਥੇ ਫਿਲਮ ਦੇ ਹੀ ਇੱਕ ਕਲਾਕਾਰ ਨੇ ਪ੍ਰਭਾਵਿਤ ਹੋ ਕੇ ਪਿੰਗਲਵਾੜਾ ਦੀ ਇੱਕ ਕੁੜੀ ਨਾਲ ਵਿਆਹ ਕਰਾਉਣ ਦੀ ਵੀ ਪੇਸ਼ਕਸ਼ ਕੀਤੀ ਹੈ।
ਭਾਰਤ ਵਿੱਚ ਚੱਲ ਰਹੇ ਹਿੰਦੂਵਾਦੀ ਕੱਟੜਤਾ ਅਤੇ ਫਿਰਕੂ ਰੂਝਾਨ ‘ਤੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਵੱਲੋਂ ਆਪਣੀ ਭਾਰਤ ਯਾਤਰਾ ਦੌਰਾਨ ਅਤੇ ਉਸ ਤੋਂ ਬਾਅਦ ਵਿੱਚ ਕੀਤੀਆਂ ਟਿੱਪਣੀਆਂ ਤੋਂ ਬਾਅਦ ਅੱਜ ਅਮਰੀਕਾ ਦੀ ਇੱਕ ਪ੍ਰਮੁੱਖ ਅਖ਼ਬਾਰ 'ਦੀ ਨਿਊਯਾਰਕ ਟਾਈਮਜ਼' ਵਿੱਚ ਅੱਜ 'ਮੋਦੀ ਦੀ ਖ਼ਤਰਨਾਕ ਚੁੱਪ' ਸਿਰਲੇਖ ਹੇਠ ਇੱਕ ਸੰਪਾਦਕੀ ਲਿਖਿਆ ਹੈ ।
ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਗੈਰਸਿਧਾਂਤਕ ਤਰੀਕੇ ਨਾਲ ਸੇਵਾ ਮੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ, ਕਾਰਜ਼ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਿਵਾਦ ਦੇ ਘੇਰੇ ਵਿੱਚ ਆ ਗਈ ਹੈ।
ਪਿੱਛਲੇ ਕਈ ਮਹੀਨਿਆਂ ਤੋਂ ਸਰਕਾਰ ਤੋਂ ਬਿਨਾਂ ਚੱਲ ਰਹੀ ਦਿੱਲ਼ ਵਿੱਚ ਕੱਲ ਵੋਟਾਂ ਪੈਣਗੀਆਂ।ਦਿੱਲੀ ਦੇ 1.33 ਕੋਰੜ ਵੋਟਰ 70 ਵਿਧਾਨ ਸਭਾ ਦੇ 673 ਉਮੀਦਵਾਰਾਂਦੀ ਕਿਸਮਤ ਦਾ ਫੈਸਲਾ ਕਰਨਗੇ।ਇਨ੍ਹਾਂ ਚੋਯਾ ਵਿੱਚ ਮੁਖ ਮੁਕਬਲਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਅਤੇ ਮੋਦੀ ਦੀ ਭਾਜਪਾ ਵਿਚਕਾਰ ਹੈ।ਕੁੱਲ 12,177 ਪੋਲਿੰਗ ਬੂਥਾਂ ਵਿੱਚੋਂ 714 ਨੂੰ ਸੰਵੇਦਨਸ਼ੀਲ ਤੇ 191 ਨੂੰ ਅਤਿਸੰਵੇਦਨਸ਼ੀਲ ਕਰਾਰ ਦਿੱਤਾ ਗਿਆ ਹੈ।
ਹੁਣੇ ਹੀ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਤੋਂ ਪਾਣੀ ਲੈਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ਪਹੁੰਚ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਰਾਵੀ ਅਤੇ ਬਿਆਸ ਦਰਿਆਵਾਂ ’ਚ ਪਾਣੀ ਦੀ ਕਮੀ ਦੇ ਮੱਦੇਨਜ਼ਰ ਗੁਆਂਢੀ ਰਾਜਾਂ ਨਾਲ ਪਾਣੀਆਂ ਦੀ ਮੁੜ ਤੋਂ ਵੰਡ ਲਈ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਅਪੀਲ ਦਾਇਰ ਕਰਕੇ ਨਵੇਂ ਟ੍ਰਿਬਿਊਨਲ ਦੇ ਗਠਨ ਦੀ ਮੰਗ ਕਰਨ ਦਾ ਫ਼ੈਸਲਾ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।