Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 12, 2015

ਸਿੱਖ ਜੱਥੇਬੰਦੀ ਦਲ ਖਾਲਸਾ ਦੀ ਮੀਟਿੰਗ ਜੱਥੇਬੰਦੀ ਦੇ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਨੂੰ ਜ਼ਾਰੀ ਬਿਆਨ ਵਿੱਚ ਦਲ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਸਿੱਖ ਕੌਮ ਦੇ ਮੌਜੂਦਾ ਰਾਜਸੀ ਤੇ ਧਾਰਮਿਕ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਭਵਿੱਖਤ ਵਿਉਤਬੰਦੀ 'ਤੇ ਚਰਚਾ ਕੀਤੀ ਗਈ।
9 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਨਾਨਕਸ਼ਾਹੀ ਕੈਲੰਡਰ ਵਿਵਾਦ ਹੱਲ ਕਰਨ ਲਈ 18 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ, ਜੋ ਆਪਣੀ ਰਿਪੋਰਟ ਇਸ ਵਰ੍ਹੇ ਦੇ ਅੰਤ ਤੱਕ ਦੇਵੇਗੀ। ਇਸ ਦੌਰਾਨ ਨਵੇਂ ਵਰ੍ਹੇ ਦਾ ਕੈਲੰਡਰ ਨਾਨਕਸ਼ਾਹੀ ਸੰਮਤ 547 ਗੁਰਬਾਣੀ ਤੇ ਇਤਿਹਾਸਕ ਸਰੋਤਾਂ ਮੁਤਾਬਕ ਛਾਪਣ ਦਾ ਆਦੇਸ਼ ਦਿੱਤਾ ਗਿਆ ਸੀ।
ਸਮਾਜ ਸੇਵੀ ਅੰਨਾ ਹਜ਼ਾਰੇ 23 ਮਾਰਚ ਤੋਂ ਪੰਜਾਬ ਦੇ 2 ਦਿਨਾਂ ਦੌਰੇ 'ਤੇ ਆ ਰਹੇ ਹਨ । 24 ਮਾਰਚ ਨੂੰ ਉਹ ਖੰਨਾ ਵਿਚ ਸੂਬਾ ਪੱਧਰੀ ਭਿ੍ਸ਼ਟਾਚਾਰ ਵਿਰੋਧੀ ਰੈਲੀ ਕਰਨਗੇ । ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਵੀਰ ਸਿੰਘ ਰਾਜੇਵਾਲ ਨੇ ਦਿੱਤੀ ।
1.80 ਲੱਖ ਕਰੋੜ ਰੁਪਏ ਦੇ ਕੋਲਾ ਘੋਟਾਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੂੰ ਬਤੌਰ ਦੋਸ਼ੀ ਸੰਮਨ ਭੇਜਿਆ ਗਿਆ ਹੈ। ਦਿੱਲੀ ਦੇ ਪਟਿਆਲਾ ਹਾਊਸ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਹਿੰਡਾਲਕੋ ਨੂੰ ਗਲਤ ਤਰੀਕੇ ਨਾਲ ਕੋਲਾ ਖਾਨ ਅਲਾਟਮੈਂਟ ਮਾਮਲੇ ਵਿੱਚ 8 ਅਪ੍ਰੈਲ ਨੂੰ ਪੇਸ਼ ਹੋਣ ਦੇ ਲਈ ਕਿਹਾ ਹੈ।
ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਹੱਲ ਲਈ ਬਣਾਈ ਕਮੇਟੀ ਦੇ ਬਾਰੇ ਸ੍ਰ.ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਵਿੱਚ ਇਕ ਹੰਗਾਮੀ ਇਕੱਤਰਤਾ ਕੀਤੀ ਗਈ। ਮੀਟਿੰਗ ਤੋਂ ਬਾਅਦ ਸ੍ਰ.ਸ਼ਾਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਕੇਵਲ ਐਸ ਜੀ ਪੀ ਸੀ ਦਾ ਮਸਲਾ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਸਿੱਖ ਵਿਚਾਰਧਾਰਾ ਇਸ ਨਾਲ ਜੁੜੀ ਹੋਈ ਹੈ।
ਨਾਨਕਸ਼ਾਹੀ ਕੈਲੰਡਰ ਮਸਲੇ ਦੇ ਹੱਲ ਲਈ ਪਿੱਛਲੇ ਦਿਨੀ ਨਾਨਕਸ਼ਾਹੀ ਕੈਲੰਡਰ ਵਿਵਾਦ ਨੂੰ ਹੱਲ ਕਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਹੋਈ ਮੀਟਿੰਗ ਤੋਂ ਬਾਅਦ ਐਲਾਨੀ ਕਮੇਟੀ ਨਾਲ ਇਸ ਮਸਲੇ 'ਤੇ ਸਿੱਖ ਕੌਮ ਵਿੱਚ ਮਾਹੌਲ ਗਰਮਾ ਗਿਆ ਹੈ।ਅੱਜ ਲਗਪਗ 50 ਸਿੱਖ ਜਥੇਬੰਦੀਆਂ ’ਤੇ ਆਧਾਰਿਤ ਪੰਥਕ ਤਾਲਮੇਲ ਸੰਗਠਨ ਨੇ 9 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਇਕ ਮੀਟਿੰਗ ਵਿਚ ਕੀਤੇ ਗਏ ਫੈਸਲੇ ਨੂੰ ਗੈਰ ਪੰਥਕ ਫੈਸਲਾ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।
ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਈ ਸਿੱਖ ਨਸਲਕਸ਼ੀ ਦੇ ਇੱਕ ਕੇਸ ਵਿੱਚ ਅੱਜ ਇੱਕ ਅਦਾਲਤ ਵਿੱਚ ਪੀੜਤਾ ਨੇ ਗਵਾਹੀ ਦਰਜ਼ ਕਰਵਾਈ।ਅਦਾਲਤੀ ਕਾਰਵਾਈ ਦੌਰਾਨ ਮੰਗਲਵਾਰ ਨੂੰ ਦਿੱਲੀ ਦੀ ਅਦਾਲਤ ਨੂੰ ਇਕ 70 ਸਾਲਾ ਪੀੜਤ ਔਰਤ ਨੇ ਦੱਸਿਆ ਕਿ ਜਿਹੜੀ ਭੀੜ ਸਿੱਖਾਂ ਦਾ ਕਤਲ ਤੇ ਲੁੱਟਖੋਹ ਕਰ ਰਹੀ ਸੀ ਤਾਂ ਉਸ ਭੀੜ ਵਿਚ ਸੱਜਣ ਕੁਮਾਰ ਵੀ ਸ਼ਾਮਲ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।