Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 13, 2015

ਪੰਜਾਬੀ ਗੀਤਕਾਰ, ਗਾਇਕ ਅਤੇ ਫਿਲਮੀ ਅਦਾਕਾਰ ਰਾਜ ਕਾਕੜਾ ਦੀ ਆਉਣ ਵਾਲੀ ਪੰਜਾਬੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਨੂੰ ਭਾਰਤੀ ਫਿਲਮ ਸੈਂਸਰ ਬੋਰਡ ਨੇ ਪਾਸ ਕਰਨ ਤੋਂ ਇਨਕਾਰ ਕਰਦਿਆਂ ਫਿਲ਼ਮ ਦੇ ਪ੍ਰਦਰਸ਼ਨ ‘ਤੇ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।
ਆਮ ਆਦਮੀ ਪਾਰਟੀ ਵਿੱਚ ਅੰਦਰੂਨੀ ਖਹਿਬਾਜ਼ੀ ਦੌਰਾਨ ਜਿਥੇ ਇਕ ਪਾਸੇ ਮੁਖੀ ਆਗੂ ਇਕ ਦੂਜੇ ਨਾਲ ਅਰਵਿੰਦ ਕੇਜਰੀਵਾਲ ਅਤੇ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਦੇ ਧੜਿਆਂ 'ਚ ਵੰਡੇ ਨਜ਼ਰ ਆ ਰਹੇ ਹਨ, ਉਥੇ ਦੂਜੇ ਪਾਸੇ ਇਕ ਤੋਂ ਬਾਅਦ ਇਕ ਸਟਿੰਗ ਸਾਹਮਣੇ ਆਉਣ ਕਾਰਨ ਵੀ ਪਾਰਟੀ ਮੁਸ਼ਕਿਲਾਂ 'ਚ ਘਿਰੀ ਨਜ਼ਰ ਆ ਰਹੀ ਹੈ ।
ਨਾਨਕਸ਼ਾਹੀ ਕੈਲੰਡਰ ਦੇ ਮਸਲੇ 'ਤੇ ਭਾਈ ਪੰਥਪ੍ਰੀਤ ਸਿੰਘ ਜੀ ਨੇ ਕਿਹਾ ਕਿ ਜਿਹੜੇ ਸਿੱਖ ਰਹਿਤ ਮਰਯਾਦਾ ਨਹੀਂ ਮੰਨਦੇ ਉਹ ਕਦੀ ਵੀ ਨਾਨਕਸ਼ਾਹੀ ਕੈਲੰਡਰ ਦੇ ਮਸਲੇ ’ਤੇ ਸਮੁੱਚੇ ਪੰਥ ਦੀ ਭਾਵਨਾ ਅਨੁਸਾਰ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਲਈ ਸਹਿਮਤ ਨਹੀਂ ਹੋ ਸਕਦੇ।
ਸਿੱਖ ਫੈਡਰੇਸ਼ਨ ਯੂ ਕੇ ਵੱਲੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਅਵਤਾਰ ਸਿੰਘ ਸੰਘੇੜਾ, ਜੱਥੇਦਾਰ ਬਲਬੀਰ ਸਿੰਘ, ਮਨਮੋਹਨ ਸਿੰਘ ਖਾਲਸਾ, ਤਰਸੇਮ ਸਿੰਘ ਦਿਓਲ, ਕੁਲਵੰਤ ਸਿੰਘ ਢੇਸੀ, ਬਲਵਿੰਦਰ ਸਿੰਘ ਨੰਨੂਆਂ, ਲਵਸ਼ਿੰਦਰ ਸਿੰਘ ਡੱਲੇਵਾਲ ਨੇ ਵੱਖ ਵੱਖ ਬਿਆਨਾਂ ਵਿੱਚ ਕਿਹਾ ਕਿ ਪੰਜਾਬ ਅਤੇ ਭਾਰਤ ਸਰਕਾਰ ਸਜਾਵਾਂ ਭੁਗਤ ਚੁੱਕੇ ਸਿੱਖਾਂ ਨੂੰ ਜਲਦੀ ਰਿਹਾਅ ਕਰੇ ਅਤੇ ਭਾਈ ਸੂਰਤ ਸਿੰਘ ਦੇ ਪ੍ਰੀਵਾਰ ਤੇ ਜਲੂਮ ਕਰਨਾ ਬੰਦ ਕਰੇ ।
ਬਿ੍ਟਿਸ਼ ਸਿੱਖ ਰਿਪੋਰਟ 2015 ਵਿਚ ਇਸ ਗੱਲ ਦਾ ਪ੍ਰਗਟਾਵਾ ਕੀਤਾ ਗਿਆ ਹੈ ਕਿ ਬਰਤਾਨੀਆਂ ਵਿਚ ਮਈ 2015 'ਚ ਹੋਣ ਵਾਲੀਆਂ ਸੰਸਦੀ ਚੋਣਾਂ ਵਿਚ 31 ਫ਼ੀਸਦੀ ਸਿੱਖ ਵੋਟਰਾਂ ਦਾ ਝੁਕਾਅ ਲੇਬਰ ਪਾਰਟੀ ਦੇ ਹੱਕ ਵਿਚ ਤੇ 16 ਫ਼ੀਸਦੀ ਸਿੱਖ ਕੰਜ਼ਰਵੇਟਿਵ ਪਾਰਟੀ, 4 ਫ਼ੀਸਦੀ ਗਰੀਨ, 3 ਫ਼ੀਸਦੀ ਯੂ. ਕੇ. ਆਈ. ਪੀ. ਅਤੇ ਸਿਰਫ਼ 1 ਫ਼ੀਸਦੀ ਲਿਬਰਲ ਡੈਮੋਕਰੇਟਿਕ ਦੇ ਹੱਕ ਵਿਚ ਹਨ।
ਰਾਜਪਾਲ ਪੰਜਾਬ ਪ੍ਰੋ: ਕਪਤਾਨ ਸਿੰਘ ਸੋਲੰਕੀ ਵੱਲੋਂ ਰਾਜ ਵਿਧਾਨ ਸਭਾ ਦੇ ਬਜਟ ਸਮਾਗਮ ਦੇ ਪਹਿਲੇ ਦਿਨ ਵਿਧਾਨ ਸਭਾ ਵਿਚ ਰਾਜ ਸਰਕਾਰ ਵੱਲੋਂ ਪੇਸ਼ ਪੜ੍ਹੇ ਗਏ ਭਾਸ਼ਣ ਦੌਰਾਨ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਣ ਵਾਲੇ ਖੇਤਰ ਪੰਜਾਬ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਭਾਵੇਂ ਦੇਸ਼ ਦੀ ਸੰਸਦ ਵੀ ਪੰਜਾਬ ਦੀ ਮੰਗ ਦੀ ਉਚੱਤਿਤਾ ਨੂੰ ਪ੍ਰਵਾਨ ਕਰ ਚੁੱਕੀ ਹੈ, ਪਰ ਰਾਜ ਅਜੇ ਵੀ ਨਿਆਂ ਦੀ ਉਡੀਕ ਵਿਚ ਹੈ ਅਤੇ ਅਜਿਹੇ ਮੁੱਦਿਆਂ ਦਾ ਇਮਾਨਦਾਰੀ ਨਾਲ ਨਿਪਟਾਰਾ ਕਰਦਿਆਂ ਰਾਜ ਨਾਲ ਲੰਮੇ ਸਮੇਂ ਤੋਂ ਹੋ ਰਹੇ ਅਨਿਆਂ ਤੇ ਵਿਤਕਰੇ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਦਰਿਆਈ ਪਾਣੀਆਂ ਦੀ ਵੰਡ ਲਈ ਰੀਪੇਰੀਅਨ ਸਿਧਾਂਤ ਨੂੰ ਮੰਨਿਆ ਜਾਣਾ ਲਾਜ਼ਮੀ ਬਣਾਏ ਜਾਣ ਦੀ ਵੀ ਮੰਗ ਕੀਤੀ।
ਮੂਲ ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਸ੍ਰ. ਪਾਲ ਸਿੰਘ ਪੁਰੇਵਾਲ ਨੇ ਸੰਤ ਸਮਾਜ 'ਤੇ ਟਿੱਪਜ਼ੀ ਕਰਦਿਆਂ ਕਿਹਾ ਕਿ ਕਿ ਇਹ ਜਥੇਬੰਦੀ ਆਪਣੇ ਡੇਰਿਆਂ ’ਤੇ ਕੋਈ ਵੀ ਕੈਲੰਡਰ ਲਾਗੂ ਕਰੇ, ਇਸ ਬਾਰੇ ਕੋਈ ਇਤਰਾਜ਼ ਨਹੀਂ ਹੈ ਪਰ ਇਸ ਜਥੇਬੰਦੀ ਨੂੰ ਇਹ ਬਿਕਰਮੀ ਕੈਲੰਡਰ ਸਾਰੀ ਕੌਮ ’ਤੇ ਨਹੀਂ ਥੋਪਣਾ ਚਾਹੀਦਾ। ਉਨ੍ਹਾਂ ਆਖਿਆ ਕਿ ਇਹ ਸਾਰਾ ਕੁਝ ਸਿਆਸਤ ਹੈ ਅਤੇ ਇਸ ਵਿੱਚ ਕੈਲੰਡਰ ਵਿਗਿਆਨ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਆਖਿਆ ਕਿ ਜਦੋਂ 2003 ਵਿੱਚ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ ਤਾਂ ਉਸ ਵੇਲੇ ਵੱਡੀ ਗਿਣਤੀ ਵਿੱਚ ਸਿੱਖ ਕੌਮ ਨੇ ਇਸ ਨੂੰ ਅਪਣਾਇਆ ਸੀ। ਇਸ ਕਾਰਨ ਕੌਮ ਵਿੱਚ ਏਕਤਾ ਵੀ ਬਣੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।