Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 16, 2015

ਪਾਕਿਸਤਾਨੀ ਪੰਜਾਬ ਦੀ ਰਾਜਧਾਨੀ ਲਾਹੌਰ ਵਿਚ ਵੱਸੀ ਦੇਸ਼ ਦੀ ਸਭ ਤੋਂ ਵੱਡੀ ਇਸਾਈ ਕਲੋਨੀ ਯੋਹਾਨਾਬਾਦ ਦੇ ਦੋ ਗਿਰਜਾ ਘਰਾਂ 'ਤੇ ਹੋਏ ਆਤਮ ਘਾਤੀ ਹਮਲਿਆਂ ਵਿਚ 15 ਵਿਅਕਤੀ ਮਾਰੇ ਗਏ ਤੇ 80 ਹੋਰ ਜ਼ਖਮੀ ਹੋ ਗਏ।ਹਮਲਾਵਰਾਂ ਨੇ ਯੋਹਾਨਾਬਾਦ ਖੇਤਰ ਵਿਚ ਐਤਵਾਰ ਦੀ ਪ੍ਰਾਰਥਨਾ ਸਭਾ ਵੇਲੇ ਰੋਮਨ ਕੈਥੋਲਿਕ ਚਰਚ ਤੇ ਕਰਾਈਸਟ ਚਰਚ ਦੇ ਗੇਟਾਂ ਅਗੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ ਜਿਸ ਕਾਰਨ ਭਗਦੜ ਮਚ ਗਈ ਤੇ ਸ਼ਰਧਾਲੂਆਂ ਨੇ ਜਾਨ ਬਚਾਉਣ ਲਈ ਇਧਰ ਉਧਰ ਭੱਜਣਾ ਸ਼ੁਰੂ ਕਰ ਦਿੱਤਾ।
ਇਟਲੀ ਦੀ ਰਾਜਧਾਨੀ ਰੋਮ ਵਿਖੇ ਇਟਲੀ ਦੇ ਪੰਥਕ ਆਗੂਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੁਆਰਾ ਧਾਰਮਿਕ ਮਾਮਲਿਆਂ ਦੀ ਮੁਖੀ ਮੈਡਮ ਮਾਰੀਆ ਜੁਵਾਨਾ ਨਾਲ਼ ਰੋਮ ਵਿਖੇ ਇਕ ਵਿਸ਼ੇਸ਼ ਬੈਠਕ ਕਰਕੇ ਵਿਚਾਰ-ਵਟਾਂਦਰੇ ਕੀਤੇ ਗਏ।ਜਿਸ ਦੌਰਾਨ ਇਹ ਪੱਖ ਉੱਭਰ ਕਿ ਸਾਹਮਣੇ ਆਇਆ ਕਿ ਇਤਾਲਵੀ ਸਰਕਾਰ ਇੱਥੇ ਰਹਿੰਦੇ ਸਿੱਖਾਂ ਲਈ 6 ਸੈਂਟੀਮੀਟਰ ਦੇ ਅਕਾਰ ਵਾਲੀ ਕਿਰਪਾਨ ਪਹਿਨਣ ਨੂੰ ਕਾਨੂੰਨੀ ਤੌਰ ਤੇ ਇਜਾਜ਼ਤ ਦੇ ਸਕਦੀ ਹੈ।
ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਗਿਆਨੀ ਇਕਬਾਲ ਸਿੰਘ ਨੂੰ ਮੁੜ ਜਥੇਦਾਰ ਦੇ ਅਹੁਦੇ ’ਤੇ ਬਹਾਲ ਕਰ ਦਿੱਤਾ ਗਿਆ ਹੈ।ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਮੈਂਬਰਾਂ ਦੀ ਹੋਈ ਮੀਟਿੰਗ ਵਿੱਚ ਇਕਬਾਲ ਸਿੰਘ ਨੂੰ ਬਹਾਲ ਕੀਤੇ ਜਾਣ ਦੀ ਕਾਰਵਾਈ ਦਾ ਸਰਨਾ ਧੜੇ ਦੇ ਮੈਂਬਰਾਂ ਨੇ ਸਖ਼ਤ ਵਿਰੋਧ ਕੀਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਹਰਿਆਣਾ ਸੂਬੇ ਦੇ ਦੱਖਣੀ ਜ਼ਿਲ੍ਹੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠ ਜਾਣ ਕਰਕੇ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ ਤੇ ਸੂਬੇ ਨੂੰ ਪਾਣੀ ਦੀ ਬਹੁਤ ਲੋੜ ਹੈ ਤੇ ਰਾਜ ਸਰਕਾਰ ਸੂਬੇ ਦਾ ਦਰਿਆਈ ਪਾਣੀਆਂ ਵਿੱਚੋਂ ਬਣਦਾ ਹੱਕ ਲੈਣ ਲਈ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਜਲਦੀ ਕਰਵਾਉਣ ਲਈ ਯਤਨ ਕਰੇਗੀ।
ਹਰਿਆਣਾ ਦੇ ਹਿਸਾਰ ਜ਼ਿਲ੍ਹੇ ’ਚ ਪੈਂਦੇ ਪਿੰਡ ਕੈਮਰੀ ’ਚ ਉਸਾਰੀ ਅਧੀਨ ਗਿਰਜਾਘਰ ’ਚ ਕੁਝ ਲੋਕਾਂ ਨੇ ਭੰਨ-ਤੋੜ ਤੋਂ ਬਾਅਦ ਉੱਥੇ ਕਰਾਸ ਨੂੰ ਪੁੱਟ ਕੇ ਹਨੂੰਮਾਨ ਦੀ ਮੂਰਤੀ ਸਥਾਪਤ ਕਰ ਦਿੱਤੀ।ਵਿਲੀਵਾਰਸ਼ ਚਰਚ ਦੇ ਪਾਦਰੀ ਸੁਭਾਸ਼ ਚੰਦ ਦੀ ਸ਼ਿਕਾਇਤ ’ਤੇ ਪੁਲੀਸ ਨੇ 14 ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾਵਾਂ 14 7, 153 ਏ, 295, 380 ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਵੱਲਂ ਜਾਰੀ ਕੈਲੰਡਰ ਨੂੰ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰ ਦਿੱਤਾ ਹੈ ਅਤੇ ਆਖਿਆ ਕਿ ਉਸ ਇਸ ਕੈਲੰਡਰ ਮੁਤਾਬਕ ਹੀ ਗੁਰਪੁਰਬ ਮਨਾਉਣਗੇ। ਇਸ ਸਬੰਧ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤਰ ਗੋਪਾਲ ਸਿੰਘ ਚਾਵਲਾ ਨੇ ਗੱਲ ਕਰਦਿਆਂ ਦੱਸਿਆ ਕਿ ਪਾਕਿਸਤਾਨ ਵਿੱਚ ਨਵੇਂ ਵਰ੍ਹੇ ਦੇ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਹੈ ਅਤੇ ਉਸ ਅਨੁਸਾਰ ਹੀ ਸਾਰੇ ਦਿਨ ਤਿਉਹਾਰ ਮਨਾਏ ਜਾਣਗੇ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।