Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 23, 2015

ਨਾਨਾਕ ਸ਼ਾਹ ਫਕੀਰ ਫਿਲਮ ਬਾਰੇ ਬੀਤੇ ਕੁਝ ਦਿਨਾਂ ਤੋਂ ਚਰਚਾ ਸ਼ੁਰੂ ਹੋਈ ਹੈ ਕਿ ਫਿਲਮਾਂ ਵਿਚ ਗੁਰੂ ਸਾਹਿਬਾਨ ਦੇ ਬਿੰਬ ਦੀ ਕੀਤੀ ਜਾ ਰਹੀ ਨਾਟਕੀ ਪੇਸ਼ਕਾਰੀ ਸਿੱਖ ਸਿਧਾਂਤਾਂ ਦੇ ਉਲਟ ਹੈ। ਜੇਕਰ ਇਸ ਮਾਮਲੇ ਦੀ ਪੈੜ ਨੱਪੀ ਜਾਵੇ ਤਾਂ ਫਿਲਮਾਂ ਵਿਚ ਸਿੱਖ ਗੁਰੂ ਸਾਹਿਬਾਨ ਜਾਂ ਉਨ੍ਹਾਂ ਦੇ ਪਰਵਾਰਾਂ ਨੂੰ ਦ੍ਰਿਸ਼ਮਾਨ ਕਰਨ ਦਾ ਕੰਮ ਕਾਰਟੂਨ ਫਿਲਮ “ਸਾਹਿਬਜ਼ਾਦੇ” (2005) ਨਾਲ ਸ਼ੁਰੂ ਹੋਇਆ ਸੀ, ਜਿਸ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਕਾਰਟੂਨ ਵਿਧੀ ਰਾਹੀਂ ਦ੍ਰਿਸ਼ਮਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਮੂਲਾ ਖੱਤਰੀ (2008) ਫਿਲਮ ਵਿਚ ਗੁਰੂ ਨਾਨਕ ਸਾਹਿਬ ਨੂੰ ਕਾਰਟੂਨ ਵਿਧੀ ਰਾਹੀਂ ਦ੍ਰਿਸ਼-ਮਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਫਿਲਮਾਂ ਛੋਟੇ ਪਰਦੇ ਦੀਆਂ ਸਨ।
ਨਨਕਾਣਾ ਸਾਹਿਬ(22 ਮਾਰਚ, 2015): ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ ਵਿਸ਼ੇ 'ਤੇ ਗੁਰਦੁਆਰਾ ਬਾਲ ਲੀਲਾ, ਸ੍ਰੀ ਨਨਕਣਾ ਵਿਖੇ ਸੈਮੀਨਾਰ ਪੀਰ ਬੁੱਧੂ ਸਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਰੱਖਿਆ ਗਿਆ।
ਯੂਨਾਈਟਿਡ ਖਾਲਸਾ ਦਲ (ਯੂ. ਕੇ.) ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਨਵੀ ਆ ਰਹੀ ਫਿਲਮ "ਨਾਨਕ ਸ਼ਾਹ ਫਕੀਰ" ਦੇ ਮਸਲੇ ਦੀ ਗੰਭੀਰਤਾ ਅਤੇ ਨਾਜ਼ੁਕਤਾ ਨੂੰ ਸਮਝ ਕੇ ਕਾਰਵਾਈ ਕਰਦਿਆਂ ਸਾਰਥਕ ਹੱਲ ਲੱਭਣ ਤਾਂ ਕਿ ਗੁਰੂ ਸਹਿਬਾਨ ਦੇ ਸਤਿਕਾਰ ਨੂੰ ਕਿਸੇ ਤਰੀਕੇ ਕੋਈ ਸੱਟ ਨਾ ਵੱਜੇ।
- ਪਰਮਜੀਤ ਸਿੰਘ (ਗਾਜ਼ੀ)
ਨਾਨਾਕ ਸ਼ਾਹ ਫਕੀਰ ਫਿਲਮ ਬਾਰੇ ਬੀਤੇ ਕੁਝ ਦਿਨਾਂ ਤੋਂ ਚਰਚਾ ਸ਼ੁਰੂ ਹੋਈ ਹੈ ਕਿ ਫਿਲਮਾਂ ਵਿਚ ਗੁਰੂ ਸਾਹਿਬਾਨ ਦੇ ਬਿੰਬ ਦੀ ਕੀਤੀ ਜਾ ਰਹੀ ਨਾਟਕੀ ਪੇਸ਼ਕਾਰੀ ਸਿੱਖ ਸਿਧਾਂਤਾਂ ਦੇ ਉਲਟ ਹੈ।
ਦਿੱਲੀ ਫਤਿਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਕਰਵਾਏ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਸ਼ਬਦ ਨਾਲ ਸੰਬੋਧਨ ਕਰਨ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਮੰਗ ਕੀਤੀ ਕਿ ਮਨਜਿੰਦਰ ਸਿਘ ਕਲ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਗਏ ਫਤਹਿ ਦਿਵਸ ਦੇ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਸੰਬੋਧਨ ਕਰਕੇ ਇੱਕ ਵਿਅਕਤੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਕਰਨ ਦੀ ਕੀਤੀ ਬੱਜਰ ਗਲਤੀ ਦੀ ਨਿਖੇਧੀ ਕਰਦਿਆ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਤੋ ਮੰਗ ਕੀਤੀ ਕਿ ਗੁਰੂ ਸਾਹਿਬ ਦਾ ਨਿਰਾਦਰ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਅਕਾਲ ਤਖਤ ਸਾਹਿਬ ‘ਤੇ ਤਲਬ ਕਰਕੇ ਕਾਰਵਾਈ ਕੀਤੀ ਜਾਵੇ।
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਨਾਏ ਗਏ ਫਤਹਿ ਦਿਵਸ ਸਮਾਗਮ ਵਿੱਚ ਸਾਹਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਅਤੇ ਸਿੱਖ ਰਹਿਤ ਮਰਿਆਦਾ ਉਸ ਸਮੇਂ ਭਾਰੀ ਠੇਸ ਲੱਗੀ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਦੀ ਹਜ਼ੂਰੀ ਦੇ ਵਿੱਚ ਨਾਮਧਾਰੀ ਮੁਖੀ ਨੂੰ ਸਟੇਜ ਸਕੱਤਰ ਦੀ ਸੇਵਾ ‌ਨਿਭਾ ਰਹੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਤਿਗੁਰੂ ਸ਼ਬਦ ਨਾਲ ਸੰਬੌਧਨ ਕਰ ਦਿੱਤਾ।ਜਿਸਤੇ ਤਖਤਾਂ ਦੇ ਜਥੇਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਕਹਿਣ ਤੋਂ ਖੱਫਾ ਹੋ ਕੇ ਸਟੇਜ ਤੋ ਉੱਠ ਕੇ ਚਲੇ ਗਏ ਜਿਹੜੇ ਕਾਫੀ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਸਮਾਗਮ ਵਿੱਚ ਵਾਪਸ ਨਾ ਆਏ।
ਦਿੱਲੀ ਅਤੇ ਹਰਿਆਣਾ ਵਿੱਚ ਚਰਚਾਂ 'ਤੇ ਹਮਲੇ ਹੋਣ ਤੋਂ ਬਾਅਦ ਭਾਰਤ ਦੇ ਦੋ ਹੋਰ ਸੂਬਿਆਂ 'ਚ ਗਿਰਜਾ ਘਰਾਂ 'ਤੇ ਹਮਲੇ ਹੋਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ ਅਤੇ ਗਿਰਜਾ ਘਰਾਂ 'ਤੇ ਹਮਲਿਆਂ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।