Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 10, 2015

ਸਿੱਖ ਨੌਜਵਾਨਾਂ ਨੇ ਸ਼ਹਿਰ ਦੀਆਂ ਸੜਕਾਂ ਉਤੇ ਵਿਵਾਦਗ੍ਰਸਤ ਫਿਲ਼ਮ 'ਨਾਨਕ ਸ਼ਾਹ ਫਕੀਰ' ਜੋ 17 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਵਿਰੁੱਧ ਜਬਰਦਸਤ ਰੋਸ ਮਾਰਚ ਕੀਤਾ।
ਆਮ ਆਦਮੀ ਪਾਰਟੀ ਦੀ ਕੇਂਦਰੀ ਆਗੂਆਂ ਵਿੱਚ ਸ਼ੁਰੂ ਹੋਏ ਘਮਸਾਨ ਦਾ ਅਸਰ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਇਕਾਈ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।ਇਸ ਤੋਂ ਪਹਿਲਾਂ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਡਾ. ਗਾਂਧੀ ਵੱਲੋਂ ਆਪ ਪਾਰਟੀ ਦੇ ਬਾਗੀ ਆਗੂਆਂ ਦੇ ਹੱਕ ਵਿੱਚ ਖੜਨ ਕਰਕੇ ਪਾਰਟੀ ਦੇ ਨਿਸ਼ਾਨੇ 'ਤੇ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਇੱਥੌਂ ਤੱਕ ਕਹਿਣਾ ਪਿਆ ਕਿ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਵਿੱਚ ਕੋਈ ਫਰਕ ਨਹੀਂ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਫੇਰੀ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਨੂੰ ਕੈਨੇਡਾ ਸਰਕੱਰ ਵੱਲੋਂ ਕੈਨੇਡਾ ਸੱਦਾ ਦੇਣਾ ਸਰਾਸਰ ਗਲਤ ਹੈ, ਜਿਸ ਦਾ ਅਹਿਸਾਸ ਕਰਵਾਉਣ ਲਈ ਕੈਨੇਡਾ ਸਰਕਾਰ ਨੂੰ ਚਿੱਠੀ ਲਿਖੀ ਗਈ ਸੀ। ਹੰਸਰਾ ਨੇ ਸੁਆਲ ਕੀਤਾ ਕਿ ਮੋਦੀ ਨੂੰ ਵੀਜਾ ਦੇਣ ਤੋਂ ਇਨਕਾਰੀ ਸਰਕਾਰ ਹੁਣ ਲਾਲ ਕਿਹੜੇ ਮੂੰਹ ਨਾਲ ਸਵਾਗਤ ਕਰੇਗੀ।
ਭਾਜਪਾ ਦੇ ਵਿਧਾਇਕ ਤਾਰਾ ਸਿੰਘ ਜੋ ਕਿ ਸਿੱਖ ਰਵਾਇਤਾਂ ਅਤੇ ਸਿੱਖ ਸਿਧਾਂਤਾਂ ਦਾ ਅਨੁਸਾਰੀ ਨਹੀਂ ਹੈ, ਨੂੰ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਵਲੋਂ ਸਿੱਖ ਜਥੇਬੰਦੀਆਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਚੇਅਰਮੈਨ ਲਾਉਣ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਨਿਖੇਧੀ ਕੀਤੀ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਗੁਰਗਿਆਨ ਇੰਸਟੀਚਿਊਟ ਫਾਰ ਹਿਊਮਨ ਕੰਸਰਨਜ਼ ਵੱਲੋਂ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ਡਾ. ਗੁਰਭਗਤ ਸਿੰਘ ਦੀ ਯਾਦ ਵਿਚ “ਖੋਜ ਵਿਚ ਨੈਤਿਕਤਾ” ਵਿਸ਼ੇ ਉਤੇ ਲੈਕਚਰ ਕਰਵਾਇਆ ਗਿਆ। ਜਿਸ ਵਿਚ ਡਾ. ਮੇਹਰ ਸਿੰਘ ਗਿੱਲ ਯੂਨੀਵਰਸਿਟੀ ਆਫ ਮਲਾਇਆ (ਮਲੇਸ਼ੀਆ) ਦੇ ਰਹਿ ਚੁੱਕੇ ਪ੍ਰੋਫੈਸਰ ਨੇ ਅਕਾਦਮਿਕ ਖੋਜ ਵਿਚ ਨੈਤਿਕਤਾ ਦੀ ਅਹਿਮੀਅਤ ਦੇਣ ਲਈ ਆਪਣਾ ਵਿਸ਼ੇਸ਼ ਭਾਸ਼ਣ ਦਿੱਤਾ ਦੁਆਰਾ ਸੰਬੰਧਿਤ ਵਿਸ਼ੇ ਤੇ ਵਿਚਾਰ ਸਾਂਝੇ ਕੀਤੇ ਗਏ।
ਅੱਜ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਇਕ ਅਦਾਲਤ ਵਿਚ ਪੁਲਿਸ ਫੋਰਸ ਦੀ ਸਖਤ ਸੁਰਖਿਆ ਹੇਠ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਮੁੜ ਬੇੜੀਆਂ ਵਿਚ ਜਕੜ ਕੇ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ।
ਪਾਕਿਸਤਾਨ 'ਚ ਲਾਹੌਰ ਹਾਈਕੋਰਟ ਨੇ ਭਾਰਤ ਵੱਲੋਂ 2008 ਮੁੰਬਈ ਹਮਲਿਆਂ ਦੇ ਦੋਸ਼ੀ ਦੱਸੇ ਜਾਂਦੇ ਜ਼ਾਕੀਉਰ ਰਹਿਮਾਨ ਲਖਵੀ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ । ਅਦਾਲਤ ਨੇ ਪੰਜਾਬ(ਪਾਕਿਸਤਾਨ) ਸਰਕਾਰ ਦੇ ਲਖਵੀ ਨੂੰ ਹਿਰਾਸਤ 'ਚ ਰੱਖਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ।
ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਭਾਈ ਜਗਤਾਰ ਸਿੰਘ ਤਾਰਾ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਇਸ ਕੇਸ ਵਿੱਚ ਉਸ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ।ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਦਰਸ਼ਨ ਸਿੰਘ ਮਕਾਰੋਂਪੁਰ, ਜਗਮੋਹਨ ਸਿੰਘ ਵਾਸੀ ਮੁਹੱਲਾ ਸਿੰਘਪੁਰਾ ਬਸੀ, ਦਲਜੀਤ ਸਿੰਘ ਵਾਸੀ ਸੈਕਟਰ 6 ਅਰੋਲੀ ਮੁੰਬਈ, ਅਮਰਜੀਤ ਸਿੰਘ ਵਾਸੀ ਨੰਗਲ ਅਤੇ ਗੁਰਜੰਟ ਸਿੰਘ ਵਾਸੀ ਖੇੜੀ ਸ਼ੀਸ਼ਗਰਾਂ ਪਿਹੋਵਾ ਨੂੰ ਪਟਿਆਲਾ ਦੀ ਅਦਾਲਤ ਨੇ 27 ਫਰਵਰੀ 2015 ਨੂੰ ਬਰੀ ਕਰ ਦਿੱਤਾ ਸੀ।
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਲੈ ਜਾਣ ਸਬੰਧੀ ਪ੍ਰਚਲਿਤ ਮਰਯਾਦਾ ਪ੍ਰਤੀ ਅਣਗਹਿਲੀ ਦਿਖਾਉਣ ਦੀ ਆਪਣੀ ਭੁੱਲ ਸਵੀਕਾਰਦਿਆਂ ਗ੍ਰੰਥੀ ਦੀਆਂ ਸੇਵਾਵਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਵੱਲੋਂ ਵਿਚਾਰ ਚਰਚਾ ਉਪਰੰਤ ਪ੍ਰਵਾਨ ਕਰ ਲਿਆ ਗਿਆ ਹੈ ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਬਣੀ ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫਕੀਰ' 'ਤੇ ਫੌਰੀ ਰੋਕ ਲਗਾਏ ਜਾਣ ਪੰਜਾਬ ਅਤੇ ਹਾਈਕੋਰਟ ਵਿੱਚ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਲੁਧਿਆਣਾ ਨਿਵਾਸੀ ਸੱਤਪਾਲ ਸਿੰਘ ਨਾਮੀ ਵਿਅਕਤੀ ਵੱਲੋਂ ਸੀਨੀਅਰ ਐਡਵੋਕੇਟ ਰੰਜਨ ਲਖਨਪਾਲ ਰਾਹੀਂ ਇਸ ਬਾਬਤ ਪਟੀਸ਼ਨ ਦਾਇਰ ਕੀਤੀ ਗਈ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।