ਹਰਿੰਦਰ ਸਿੱਕਾ ਦੀ ਸਿੱਖ ਸਿਧਾਂਤਾਂ 'ਤੇ ਵਾਰ ਕਰਦੀ ਵਿਵਾਦਤ ਫਿਲਮ "ਨਾਨਕ ਸ਼ਾਹ ਫਕੀਰ" ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਅਤੇ ਸਤਿਕਾਰਤ ਸ਼ਖਸ਼ੀਅਤਾਂ ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਦ੍ਰਿਸ਼ਮਾਨ ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਭਲਕੇ 15 ਅਪਰੈਲ ਨੂੰ ਜਲੰਧਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਇਕ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਫਿਲਮ ਨੂੰ ਰੋਕਣ ਸਬੰਧੀ ਰਣਨੀਤੀ ਉਲੀਕੀ ਜਾਵੇਗੀ। ਸਿੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਮਦਮੀ ਟਕਸਾਲ, ਦਲ ਖਾਲਸਾ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ, ਨਿਹੰਗ ਸਿੰਘ ਜਥੇਬੰਦੀਆਂ, ਫੈਡਰੇਸ਼ਨਾਂ ਤੇ ਹੋਰ ਸ਼ਾਮਲ ਹਨ, ਇਸ ਫਿਲਮ ਨੂੰ ਰੋਕਣ ਲਈ ਦ੍ਰਿੜ ਹਨ।