Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 23, 2015

ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਵੱਖ-ਵੱਖ ਜੱਥੇਬੰਦੀਆਂ ਦੇ ਪ੍ਰਤੀਨਧਾਂ ਨੇ ਭਾਰਤ ਦੇ ਰਾਸ਼ਟਰਪਤੀਨਾਲ ਮੁਲਾਕਾਤ ਕੀਤੀ।
ਸਿੱਖ ਯੂਥ ਫਰੰਟ ਵੱਲੋਂ ਭਾਈ ਸੁਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਹਿਯੋਗ ਨਾਲ ਪਿੰਡ ਸਖੀਰਾ ਨੇੜੇ ਤਰਨ ਤਾਰਨ 4ਮਈ ਨੂੰ ਮਨਾਇਆ ਜਾ ਰਿਹਾ ਹੈ।ਭਾਈ ਸਖਰਿਾ ਸਿੱਖ ਕੌੰ ਦੇ ਉਨ੍ਹਾਂ ਮਹਾਨ ਯੋਧਿਆਂ ਚਿੱਚ ਇੱਕ ਹਨ, ਜਿੰਨਾ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੌਂ ਕੀਤੇ ਹਮਲੇ ਤੋਂ ਬਾਅਦ ਸਿੱਖ ਸੰਘਰਸ਼ ਨੂੰ ਸਿਖਰਾਂ ‘ਤੇ ਪਹੁੰਚਾਇਆ ਸੀ।
ਬਾਪੂ ਸੂਰਤ ਸਿੰਘ ਖ਼ਾਲਸਾ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਜੋ ਕਿ 16 ਜਨਵਰੀ 2015 ਤੋਂ ਲਗਾਤਾਰ ਭੁੱਖ ਹੜਤਾਲ 'ਤੇ ਬੈਠੇ ਹਨ ਦੀ ਹਮਾਇਤ 'ਤੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਅਤੇ ਸਰਕਾਰ ਦਾ ਧਿਆਨ ਖਿੱਚਣ ਲਈ ਇੱਕ ਨੌਜਵਾਨ ਸ. ਅੰਮਿ੍ਤਪਾਲ ਸਿੰਘ ਜੋਧਪੁਰ ਚੀਮਾ ਸੰਦੌੜ ਨੇੜਲੇ ਪਿੰਡ ਕਲਿਆਣ ਵਿਖੇ ਬੱਸ ਅੱਡੇ ਉੱਪਰ ਬਣੀ ਪਾਣੀ ਦੀ ਟੈਂਕੀ 'ਤੇ ਟੈਂਕੀ ਉੱਪਰ ਚੜ੍ਹ ਗਿਆ ।
ਲੰਡਨ ( 23 ਅਪ੍ਰੈਲ, 2015): ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਇਸ ਦੇ ਨਿਰਮਾਤਾ ਹਰਿੰਦਰ ਸਿੱਅਤੇ ਕਾ ਨੇ ਕਿਸੇ ਕੌਮੀ ਪਿਆਰ ਨਾਲ ਜਾਂ ਸਿੱਖ ਗੁਰੂ ਸਹਿਬਾਨ ਪ੍ਰਤੀ ਸਤਿਕਾਰ ਦੀ ਭਾਵਨਾ ਤਹਿਤ ਵਾਪਸ ਨਹੀਂ ਲਿਆ ਬਲਕਿ ਮਜਬੂਰੀ ਵੱਸ ਵਾਪਸ ਲਿਆ ਗਿਆ ਹੈ ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਰਸਾ ਦੇ ਸੌਦਾ ਸਾਧ ਤੇ ਆਪਣੇ ਸੈਂਕੜੇ ਮਰਦ ਪੈਰੋਕਾਰਾਂ ਨੂੰ ਨਿਪੁੰਸਕ ਬਣਾਏ ਜਾਣ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਦੇ ਹੁਕਮਾਂ 'ਤੇ ਰੋਕ ਲਾਉਣ ਬਾਰੇ ਨਾਂਹ ਕਰਦਿਆਂ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀ. ਬੀ. ਬਜੰਥਰੀ ਵਾਲੇ ਡਿਵੀਜ਼ਨ ਬੈਂਚ ਵੱਲੋਂ ਅੱਜ ਸੌਦਾ ਸਾਧ, ਨਿਪੁੰਸਕਤਾ ਅਪਰੇਸ਼ਨ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾਕਟਰਾਾਂ ਸਣੇ ਸੀ.ਬੀ.ਆਈ. ਜਾਂਚ ਦੇ ਫੈਸਲੇ ਵਿਰੁੱਧ ਇੱਕ ਦਰਜਨ ਦੇ ਕਰੀਬ ਆਈਆਾ ਅਰਜ਼ੀਆਾ ਉੱਤੇ ਇੱਕਠਿਆਾ ਸੁਣਵਾਈ ਕਰਦਿਆਾ ਜਾਂਚ ਏਜੰਸੀ ਕੋਲੋਂ 6 ਮਹੀਨਿਆਾ ਦੀ ਜਾਂਚ ਬਾਰੇ ਮੁਕੰਮਲ ਸਟੇਟਸ ਰਿਪੋਰਟ ਤਲਬ ਕਰ ਲਈ ਗਈ ਹੈ ।
ਗੁਰੂ ਨਾਨਕ ਦੇਵ ਜੀ ਬਾਰੇ ਜਿਸ ਮਨੁਖ ਨੇ ਹੁਣੇ ਇਕ ਫਿਲਮ ਬਣਾਈ ਹੈ (ਵੈਸੇ ਤਾਂ ਸਾਨੂੰ ਉਸ ਦਾ ਧੰਨਵਾਦ ਵੀ ਕਰਨਾ ਚਾਹੀਦਾ ਹੈ) ਉਸ ਦੇ ਬਿਆਨਾਂ ਨੇ, ਭਾਵੇਂ ਜਾਣੇ-ਅਣਜਾਣੇ ਵਿਚ ਹੀ ਸਹੀ, ਸਿੱਖੀ ਅੰਦਰ ਤੁਰੀ ਆਉਂਦੀ ਬੁੱਤਾਂ ਦੀ ਪੁਰਾਣੀ ਮਰਜ਼ ਨੂੰ ਵਿਚਾਰ ਦੇ ਮੰਚ ਤੇ ਲੈ ਆਂਦਾ ਹੈ। ਇਸ ਫਿਲਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਫਿਲਮਕਾਰ ਨੇ ਇਕ ਨਵੀਂ ਕਿਸਮ ਦਾ ਬੁੱਤ ਪੇਸ਼ ਕੀਤਾ ਹੈ। ਜਿਥੋਂ ਤੱਕ ਨਵੀਂ ਕਿਸਮ ਦੇ ਬੁੱਤ ਦਾ ਸਵਾਲ ਹੈ ਉਸ ਬਾਰੇ ਇਹੀ ਕਹਿਣਾ ਬਣਦਾ ਹੈ ਕਿ ਗੁਰੂ ਸਾਹਿਬ ਨੇ ਤਾਂ ਖਿਆਲਾਂ ਦੇ ਬੁੱਤ ਵੀ ਤੋੜ ਦਿੱਤੇ ਅਤੇ ਉਹ ਫਿਲਮਕਾਰ ਹਾਲੇ ਵੀ ਇਹ ਸਿੱਧ ਕਰਨ ਵਿਚ ਉਲਝਿਆ ਹੋਇਆ ਹੈ ਕਿ ਪਰਛਾਵਾਂ ਬੁੱਤ ਵਰਗਾ ਨਹੀਂ ਹੁੰਦਾ। ਹਕੀਕਤ ਇਹ ਹੈ ਕਿ ਪੱਥਰ, ਮਿੱਟੀ, ਲੱਕੜ ਅਤੇ ਕਾਗਜ਼ ਦੇ ਬੁੱਤ ਨਾਲੋਂ ਪਰਛਾਵਾਂ ਬੁੱਤ ਦਾ ਵਧੇਰੇ ਲੁਭਾਉਣਾ ਰੂਪ ਹੈ। ਇਹ ਪਰਛਾਵਾਂ ਮਨੁੱਖੀ ਹੈ ਜਾਂ ਮਸ਼ੀਨੀ ਇਸ ਗੱਲ ਵਿਚ ਉਕਾ ਹੀ ਫਰਕ ਨਹੀਂ ਹੈ ਕਿਉਂਕਿ ਆਖਰ ਦੋਵੇਂ ਹੀ ਬੁੱਤ ਦੀ ਪੂਰਤੀ ਕਰਦੇ ਹਨ।
ਫ਼ਰੀਦਕੋਟ (22 ਅਪ੍ਰੈਲ, 2015): ਪੰਜਾਬ ਤੋਂ ਪਾਕਿਸਤਾਨ ਸਥਿਤ ਗੁਰੁਦਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲੇ 'ਤੇ ਦਰਸ਼ਨ ਕਰਨ ਗਏ ਪਰਿਵਾਰ ਦੇ ਚਾਰ ਮੈਂਬਰਾਂ ਦੇ ਰਹੱਸਮਈ ਹਾਲਤਾਂ ਵਿੱਚ ਗੁੰਮ ਹੋਣ ਕਰਕੇ ਪੁਲਿਸ ਅਤੇ ਖੂਫੀਆ ਏਜ਼ੰਸੀਆਂ ਦੀ ਨੀਦ ਹਰਾਮ ਹੋ ਗਈ ਹੈ।
ਨਵੀਂ ਦਿੱਲੀ (22 ਅਪ੍ਰੈਲ, 2015): ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲ਼ੀ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਮਾਮਲੇ 'ਚ ਦਾਇਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ 'ਤੇ ਸੁਣਵਾਈ ਲਈ 3 ਜੂਨ ਤਰੀਕ ਤੈਅ ਕੀਤੀ ਹੈ ।
ਸਿੱਖੀ ਸੇਵਾ ਸੁਸਾਇਟੀ ਇਟਲੀ ਵਲੋ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਟਾਲੀ ਵਿਚ ਦਰਸ਼ਕਾਂ ਨੂੰ ਦਿਖਾਉਣ ਲਈ ਨੌਜਵਾਨਾਂ ਨੇ ਉਪਰਾਲਾ ਕੀਤਾ। 25 ਅਪ੍ਰੈਲ 15:30 ਵਜੇ ਵੀਲਾਜੀਉ ਸੇਰੇਨੋ (ਬਰੇਸ਼ੀਆਂ) 25 ਅਪ੍ਰੈਲ 14:00 ਵਜੇ ਸੁਜਾਰਾ (ਮਾਨਤੋਵਾ) 26 ਅਪ੍ਰੈਲ 15:00 ਵਜੇ ਕੋਰਤੇਨੋਵਾਂ (ਬੈਰਗਾਮੋ) ਵਿਖੇ ਪੱਤਾ ਪੱਤਾ ਸਿੰਘਾ ਦਾ ਵੈਰੀ ਫਿਲਮ ਦਿਖਾਈ ਜਾਵੇਗੀ।
ਇਕ ਵੀਡੀਓ ਗੱਲਬਾਤ ਵਿਚ ਬਾਪੂ ਸੂਰਤ ਸਿੰਘ ਖਾਲਸਾ ਦੀ ਬੇਟੀ ਬੀਬੀ ਸਰਵਿੰਦਰ ਕੌਰ ਨੇ ਕਿਹਾ ਹੈ ਕਿ ਪੁਲਿਸ ਵਲੋਂ ਉਨ੍ਹਾਂ ਦੇ ਭਰਾ ਭਾਈ ਰਵਿੰਦਰਜੀਤ ਸਿੰਘ ਗੋਗੀ ਦੀ ਲੁਧਿਆਣਾ ਕਚਹਿਰੀਆਂ ਵਿਖੇ ਕੀਤੀ ਗਈ ਕੁੱਟ-ਮਾਰ ਅਤੇ ਤਸ਼ੱਦਦ ਸੋਚੀ ਸਮਝੀ ਸਾਜ਼ਿਸ਼ ਦਾ ਨਤੀਜਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।