Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 5, 2015

ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਦਸਿਆ ਕੀ ਅੱਜ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਦੇ ਪ੍ਰਧਾਨ, ਕਮੇਟੀ ਮੈਂਬਰਾਂ ਤੇ ਓਕਾਬ ਬੋਰਡ ਦੇ ਚੇਅਰਮੈਨ ਅਤੇ ਸੱਕਤਰ ਮੌਜੂਦ ਸਨ।
ਸ਼ੋਸ਼ਲ ਮੀਡੀਆ 'ਤੇ ਚਰਚਿਤ ਹੋਈ ਇੱਕ ਵੀਡੀਓੁ ਵਿੱਚ ਬਾਦਲ ਦਲ ਦੇ ਆਗੂਆਂ ਅਤੇ ਹੋਰ ਪ੍ਰਮੁਖ ਵਿਅਕਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਤਿਲਕ ਲਗਾ ਕੇ ਗੁਰਮਰਿਯਾਦਾ ਦੀ ਉਲੰਘਣਾ ਕੀਤੀ ਹੈ ਜਿਸ ਦਾ ਖੁਲਾਸਾ ਅੱਜ ਸੋਸ਼ਲ ਮੀਡੀਆ 'ਤੇ ਚਰਚਿਤ ਹੋਈ ਵੀਡਿਓ ਰਾਹੀਂ ਹੋਇਆ ਜਿਸ ਵਿਚ ਇਕ ਗੁਰਦੁਆਰਾ ਸਾਹਿਬ ਵਿਖੇ ਇਕ ਸਮਾਰੋਹ ਦੌਰਾਨ ਇਹ ਆਗੂ ਗੁਰਮਤਿ ਦੇ ਉਲਟ ਜਾ ਕੇ ਤਿਲਕ ਲਗਾ ਰਹੇ ਹਨ।
ਮੁਸਲਮਾਨ ਧਰਮ ਵਿੱਚ ਅਤਿ ਸਤਿਕਾਰਤ ਪੈਗ਼ੰਬਰ ਮੁਹੰਮਦ ਸਾਹਿਬ ਨਾਲ ਨਾਲ ਸਬੰਧਿਤ ਵਿਵਾਦਪੂਰਨ ਕਾਰਟੂਨ ਮੁਕਾਬਲਾ ਕਰਵਾ ਰਹੇ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਇਕ ਕੇਂਦਰ ਦੇ ਬਾਹਰ ਦੋ ਬੰਦੂਕਧਾਰੀਆਂ ਵਲੋਂ ਗੋਲੀ ਚਲਾਉਣ ਪਿੱਛੋਂ ਦੋਵਾਂ ਨੂੰ ਪੁਲਿਸ ਨੇ ਗੋਲੀ ਮਾਰ ਕੇ ਢੇਰੀ ਕਰ ਦਿੱਤਾ।
-ਸ੍ਰ. ਗੁਰਤੇਜ ਸਿੰਘ ਆਈ. ਏ. ਐੱਸ
ਚਾਰ ਪੰਜ ਦਿਨ ਪਹਿਲਾਂ ਪੰਜਾਬ ਦੀ ਧਰਤੀ ਉੱਤੇ ਉਹ ਹੋਇਆ ਜੋ ਕਿਸੇ ਧਰਤੀ ਉੱਤੇ ਨਹੀਂ ਹੋਣਾ ਚਾਹੀਦਾ ਸੀ। ਮਾਂ ਦੇ ਪਰਛਾਵੇਂ ਬੈਠੀ ਇੱਕ ਗਰੀਬ ਬੱਚੀ ਦੀ ਪਤ ਨੂੰ ਕਿਸੇ ਜ਼ਮੀਰ ਫ਼ਰੋਸ਼, ਕੌਮ ਫ਼ਰੋਸ਼, ਪੱਥਰ-ਦਿਲ ਤਾਨਾਸ਼ਾਹ ਦੇ ਚਾਰ ਗੁੰਡਿਆਂ ਨੇ ਹੱਥ ਪਾਇਆ ਅਤੇ ਆਖਰ ਓਸ ਨੂੰ ਮਾਂ ਸਮੇਤ ਚੱਲਦੀ ਬੱਸ ਵਿੱਚੋਂ ਬਾਹਰ ਸੁੱਟ ਕੇ ਮਾਰ ਦਿੱਤਾ।
ਲੰਘੇ ਸਿੱਖ ਸੰਘਰਸ਼ ਦੇ ਲਾਸਾਨੀ ਸ਼ਹੀਦ ਭਾਈ ਸੇਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਕੌਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਖੀਰਾ ਵਿੱਚ ਮਨਾਇਆ ਗਿਆ। ਇਸ ਸਬੰਧੀ ਸਿੱਖ ਜੱਥੇਬੰਦੀ ਸਿੱਖ ਯੂਥ ਫਰੰਟ ਵੱਲੋਂ ਇਸ ਸਮੇਂ ਇੱਕ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਸਜ਼ਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਪਿੱਛਲੇ 109 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਅੱਜ ਮਿਲਣ ਲਈ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗਿੰਦਰ ਯਾਦਵ ਸਾਥੀਆਂ ਸਮੇਤ ਪਹੁੰਚੇ।
ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਬੱਸ ਕਾਂਡ ਮੋਗਾ ਵਿਚ ਮਾਰੀ ਗਈ 13 ਸਾਲਾ ਅਰਸ਼ਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਲੰਢੇਕੇ ਦੇ ਬੀਤੀ ਦੇਰ ਰਾਤ ਹੋਏ ਅੰਤਿਮ ਸੰਸਕਾਰ ਤੋਂ ਬਾਅਦ ਐਕਸ਼ਨ ਕਮੇਟੀ ਦੇ ਅੱਜ ਮੋਗਾ ਬੰਦ ਦੇ ਸੱਦੇ ਨੂੰ ਭਾਵੇਂ ਬਹੁਤਾ ਹੁੰਗਾਰਾ ਨਹੀਂ ਮਿਲਿਆ ਪਰ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਕੜਕਦੀ ਧੁੱਪ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ, ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਅਤੇ ਲੋਕਾਂ ਨੇ ਹਿੱਸਾ ਲਿਆ ਅਤੇ ਚੱਕਾ ਜਾਮ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।
ਇੱਕ ਸਿੱਖ ਨੂੰ ਆਪਣੀ ਵੱਖਰੀ ਪਛਾਣ ਅਤੇ ਕਰਕੇ ਇੱਕ ਵਾਰ ਫਿਰ ਹਵਾਈ ਅੱਡੇ 'ਤੇ ਪੁਲਿਸ ਅਧਿਕਾਰੀਆਂ ਦੀ ਜ਼ਿਆਦਤੀ ਦਾ ਸ਼ਿਕਾਰ ਹੋਣਾ ਪਿਆ। ਦੁਬਈ ਦੇ ਹਵਾਈ ਅੱਡੇ 'ਤੇ ਬਰਤਾਨੀਆ ਦੀਆਂ ਆਮ ਚੋਣਾਂ ਵਿਚ ਉੱਤਰੀ ਆਇਰਲੈਂਡ ਤੋਂ ਚੋਣ ਲੜ ਰਹੇ ਪਹਿਲੇ ਸਿੱਖ ਉਮੀਦਵਾਰ ਅਮਨਦੀਪ ਸਿੰਘ ਭੋਗਲ ਨੂੰ ਸਿੱਖ ਕਕਾਰ ਕੜਾ ਲਾਹੁਣ ਲਈ ਮਜਬੂਰ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।