Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 16, 2015

ਆਕਲੈਂਡ ਸ਼ਹਿਰ ਨਾਲ ਲੱਗਦੇ ਇੱਕ ਇਲਾਕੇ ਟਾਕਾਨੀਨੀ 'ਚ ਅੱਜ ਸਵੇਰੇ ਇੱਕ ਕਾਰ ਵੱਲੋੋਂ ਇਕ ਸੱਤ ਸਾਲ ਦੇ ਬੱਚੇ ਨੂੰ ਟੱਕਰ ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਅਤੇ ਕਾਰ ਨੂੰ ਭਜਾ ਕੇ ਲੈ ਜਾਣ 'ਚ ਵੀ ਕਾਮਯਾਬ ਰਿਹਾ ।
ਇਰਾਕ ਦੇ ਮੋਸੂਲ ਖੇਤਰ 'ਚ ਪਿਛਲੇ ਕਰੀਬ 1 ਵਰ੍ਹੇ ਤੋਂ ਆਈ. ਐਸ. ਦੇ ਅੱਤਵਾਦੀਆਂ ਵੱਲੋਂ ਬੰਦੀ ਬਣਾਏ 31 ਪੰਜਾਬੀਆਂ ਸਮੇਤ 40 ਭਾਰਤੀਆਂ ਨੂੰ ਉਸ ਸਮੇਂ ਹੀ ਮਾਰ ਦਿੱਤੇ ਜਾਣ ਬਾਰੇ ਓਥੋਂ ਪਰਤੇ ਇਕ ਪੰਜਾਬੀ ਹਰਜੀਤ ਮਸੀਹ ਦੇ ਖੁਲਾਸੇ ਮਗਰੋਂ ਇਸ ਮੁੱਦੇ 'ਤੇ ਕੇਂਦਰ ਸਰਕਾਰ ਦੀ ਅਣਗਹਿਲੀ ਨੂੰ ਹਾਸ਼ੀਏ 'ਚ ਰੱਖਦਿਆਂ ਹੋਰਨਾਂ ਧਿਰਾਂ ਵੱਲੋਂ ਸਿਆਸਤ ਤੇਜ਼ ਕਰ ਦਿੱਤੀ ਗਈ ਹੈ ।

ਜਗਰਾਉਂ (15 ਮਈ, 2015): ਇੱਥੋਂ ਨੇੜਲੇ ਪਿੰਡ ਕੰਨੀਆ ਹੁਸੈਨੀ ਵਿੱਚ 10 ਏਕੜ ਜ਼ਮੀਨ ਦਾ ਕਬਜ਼ਾ ਦਿਵਾੳੁਣ ਵੇਲੇ ਅੱਜ ਪਿੰਡ ਵਾਸੀਆਂ ਅਤੇ ਪੁਲੀਸ ਵਿਚਕਾਰ ਖ਼ੂਨੀ ਟਕਰਾਅ ਹੋ ਗਿਅਆ। ਇਸ ਟਕਰਾਅ ਵਿੱਚ ਪੁਲੀਸ ਦੀਆਂ ਗੱਡੀਆਂ ਤੋਂ ਇਲਾਵਾ ਕਈ ਸਰਕਾਰੀ ਵਾਹਨ ਨੁਕਸਾaਨੇ ਗਏ, ਜਦੋਂ ਕਿ ਇੱਕ ਐਸਐਚਓ ਸਮੇਤ ਡੇਢ ਦਰਜਨ ਪੁਲੀਸ ਮੁਲਾਜ਼ਮ ਤੇ ਕੲੀ ਪਿੰਡ ਵਾਸੀ ਜ਼ਖ਼ਮੀ ਹੋ […]

ਅਜਾਦ ਸਿੱਖ ਰਾਜ ਲਈ ਸੰਘਰਸ਼ੀਲ ਬਰਤਾਨੀਆਂ ਦੀਆਂ ਸਿੱਖ ਜਥੇਬੰਦੀਅ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਸੱਦੇ ਤੇ ਬ੍ਰਮਿੰਘਮ ਸਥਿਤ ਭਾਰਤੀ ਦੂਤਾਵਾਸ ਮੂਹਰੇ ਸਿੱਖਾਂ ਵਲੋਂ 15 ਮਈ ਸ਼ੁੱਕਰਵਾਰ ਵਾਲੇ ਦਿਨ ਭਾਰੀ ਰੋਸ ਮੁਜਾਹਰਾ ਕੀਤਾ ਗਿਆ ਜਿਸ ਵਿੱਚ ਸਮੂਹ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸਿੱਖ ਸੰਗਤਾਂ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ।
ਸਜ਼ਾ ਭੁਗਤਣ ਤੋਂ ਬਾਅਦ ਵੀ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬੁਜ਼ਰਗ ਬਾਪੂ ਤ੍ਰਿਲੋਕ ਸਿੰਘ ਖਾਲਸਾ ਨੂੰ ਮਿਲਣ ਲਈ ਅੱਜ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ ਪਹੁੰਚੇ।
ਨੇਪਾਲ ਭੁਚਾਲ ਪੀੜਤਾਂ ਦੀ ਸਹਾਇਤਾ ਲਈ ਸਿੱਖ ਕੌਮ ਗੁਰੂ ਸਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਦੀ ਹੋਈ ਆਪਣਾ ਯੋਗਦਾਨ ਪਾ ਰਹੀ ਹੈ।ਇਸ ਸੇਵਾ ਵਿੱਚ ਜਿੱਥੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਵੱਲੋਂ ਸੇਵਾ ਨਿਭਾ ਰਹੀਆਂ ਹਨ, ਉੱਥੇ ਭਾਰਤ ਅਤੇ ਭਾਰਤ ਤੋਂ ਬਾਹਰਲੀਆਂ ਹੋਰ ਸਿੱਖ ਸੰਸਥਾਵਾਂ ਵੀ ਇਸ ਕਰਜ ਲਈ ਸੰਗਤਾਂ ਨੂੰ ਪ੍ਰੇਰਤ ਕਰਕੇ ਪੀੜਤਾਂ ਦੀ ਸਹਾਇਤਾ ਲਈ ਸੇਵਾ ਨਿਭਾਅ ਰਹੀਆਂ ਹਨ।
ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮਿ੍ਤਸਰ ਤੋਂ ਲੋਕ ਜਗਾਓੁ ਚੇਤਨਾ ਯਾਤਰਾ 'ਬੇਈਮਾਨ ਭਜਾਓ ਪੰਜਾਬ ਬਚਾਓ' ਦਾ ਆਗਾਜ਼ ਕੀਤਾ । ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚੋਂ ਹੋ ਕੇ 23 ਮਈ ਨੂੰ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਇਥੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਮੈਂਬਰਾਂ ਦੇ ਪਰਿਵਾਰਾਂ ਵਿੱਚ ਪਤਿਤਪੁਣਾ ਵੱਧ ਰਿਹਾ ਹੈ, ਜਿਸ ਨੂੰ ਰੋਕਣ ਲਈ ਯੋਗ ਉਪਰਾਲੇ ਹੋਣੇ ਚਾਹੀਦੇ ਹਨ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਦੇ ਨਾਲ ਨਾਲ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿੱਚ ਸਿੱਖ ਦੇ ਹੋਏ ਕਤਲੇਆਮ ਤੋਂ ਬਾਅਦ ਉਨ੍ਹਾਂ ਦੇ ਖੰਡਰ ਬਣੇ ਘਰਾਂ/ ਮਕਾਨਾਂ ਨੂੰ ਸਾਜਿਸ ਅਧੀਨ ਢਾਹ ਕੇ ਕਤਲੇਅਾਮ ਨਾਲ ਸਬੰਧਤ ਸਬੂਤ ਨਸ਼ਟ ਕੀਤੇ ਜਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।